Song Of Solomon 2:8
ਉਹ ਫੇਰ ਬੋਲਦੀ ਹੈ ਇਹ ਮੇਰੇ ਪ੍ਰੀਤਮ ਦੀ ਆਵਾਜ਼ ਹੈ! ਵੇਖੋ! ਉਹ ਇੱਥੇ, ਪਹਾੜਾਂ ਤੋਂ ਦੀ ਉੱਛਲਦਾ ਹੋਇਆ ਪਹਾੜੀਆਂ ਤੋਂ ਦੀ ਟੱਪਦਾ ਹੋਇਆ ਆ ਰਿਹਾ ਹੈ।
Song Of Solomon 2:8 in Other Translations
King James Version (KJV)
The voice of my beloved! behold, he cometh leaping upon the mountains, skipping upon the hills.
American Standard Version (ASV)
The voice of my beloved! behold, he cometh, Leaping upon the mountains, Skipping upon the hills.
Bible in Basic English (BBE)
The voice of my loved one! See, he comes dancing on the mountains, stepping quickly on the hills.
Darby English Bible (DBY)
The voice of my beloved! Behold, he cometh Leaping upon the mountains, Skipping upon the hills.
World English Bible (WEB)
The voice of my beloved! Behold, he comes, Leaping on the mountains, Skipping on the hills.
Young's Literal Translation (YLT)
The voice of my beloved! lo, this -- he is coming, Leaping on the mountains, skipping on the hills.
| The voice | ק֣וֹל | qôl | kole |
| of my beloved! | דּוֹדִ֔י | dôdî | doh-DEE |
| behold, | הִנֵּה | hinnē | hee-NAY |
| he | זֶ֖ה | ze | zeh |
| cometh | בָּ֑א | bāʾ | ba |
| leaping | מְדַלֵּג֙ | mĕdallēg | meh-da-LAɡE |
| upon | עַל | ʿal | al |
| the mountains, | הֶ֣הָרִ֔ים | hehārîm | HEH-ha-REEM |
| skipping | מְקַפֵּ֖ץ | mĕqappēṣ | meh-ka-PAYTS |
| upon | עַל | ʿal | al |
| the hills. | הַגְּבָעֽוֹת׃ | haggĕbāʿôt | ha-ɡeh-va-OTE |
Cross Reference
ਪਰਕਾਸ਼ ਦੀ ਪੋਥੀ 3:20
ਇਹ ਮੈਂ ਹਾਂ! ਮੈਂ ਦਰਵਾਜ਼ੇ ਤੇ ਖਲੋਤਾ ਹੋਇਆ ਦਸਤਕ ਦੇ ਰਿਹਾ ਹਾਂ। ਜੇਕਰ ਕੋਈ ਮੇਰੀ ਅਵਾਜ਼ ਸੁਣਕੇ ਦਰਵਾਜ਼ਾ ਖੋਲ੍ਹ ਦਿੰਦਾ ਹੈ, ਮੈਂ ਅੰਦਰ ਆਵਾਂਗਾ, ਅਤੇ ਅਸੀਂ ਇਕੱਠੇ ਖਾਵਾਂਗੇ। ਅਤੇ ਉਹ ਵਿਅਕਤੀ ਮੇਰੇ ਨਾਲ ਭੋਜਨ ਕਰੇਗਾ।
ਰਸੂਲਾਂ ਦੇ ਕਰਤੱਬ 14:10
ਇਸ ਲਈ ਪੌਲੁਸ ਉੱਚੀ ਬੋਲਿਆ, “ਆਪਣੇ ਪੈਰਾਂ ਤੇ ਖਲੋ ਜਾ।” ਉਹ ਆਦਮੀ ਉੱਥੋਂ ਕੁਦਿਆ ਅਤੇ ਉਸ ਨੇ ਆਸ-ਪਾਸ ਚੱਲਣਾ ਸ਼ੁਰੂ ਕਰ ਦਿੱਤਾ।
ਰਸੂਲਾਂ ਦੇ ਕਰਤੱਬ 3:8
ਉਹ ਝੱਟ ਆਪਣੇ ਪੈਰਾਂ ਤੇ ਕੁਦਿਆ ਅਤੇ ਚੱਲਣ ਲੱਗ ਪਿਆ ਅਤੇ ਉਨ੍ਹਾਂ ਦੇ ਨਾਲ ਮੰਦਰ ਦੇ ਵਿਹੜੇ ਅੰਦਰ ਗਿਆ। ਉਹ ਚੱਲ ਰਿਹਾ ਸੀ, ਕੁੱਦ ਰਿਹਾ ਸੀ, ਅਤੇ ਪਰਮੇਸ਼ੁਰ ਦੀ ਉਸਤਤਿ ਕਰ ਰਿਹਾ ਸੀ।
ਯੂਹੰਨਾ 10:27
ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰਾ ਅਨੁਸਰਣ ਕਰਦੀਆਂ ਹਨ।
ਯੂਹੰਨਾ 10:4
ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦਾ ਪਿੱਛਾ ਕਰਦੀਆਂ ਹਨ ਕਿਉਂਕਿ ਉਹ ਉਸਦੀ ਅਵਾਜ਼ ਨੂੰ ਪਛਾਣਦੀਆਂ ਹਨ।
ਯੂਹੰਨਾ 3:29
ਲਾੜੀ ਕੇਵਲ ਲਾੜੇ ਵਾਸਤੇ ਹੀ ਹੈ। ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਉਦੋਂ ਬਹੁਤ ਖੁਸ਼ ਹੁੰਦਾ ਹੈ ਜਦੋਂ ਉਹ ਲਾੜੇ ਦੀ ਅਵਾਜ਼ ਸੁਣਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।
ਲੋਕਾ 3:4
ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਉਜਾੜ ਵਿੱਚ ਇੱਕ ਅਵਾਜ਼ ਹੋਕਾ ਦੇ ਰਹੀ ਹੈ: ‘ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ ਉਸ ਦੇ ਮਾਰਗ ਨੂੰ ਸਿੱਧਾ ਕਰੋ।
ਯਰਮਿਆਹ 48:27
“ਮੋਆਬ, ਤੂੰ ਇਸਰਾਏਲ ਦਾ ਮਜ਼ਾਕ ਉਡਾਇਆ ਸੀ। ਚੋਰਾਂ ਦੇ ਇੱਕ ਗਿਰੋਹ ਨੇ ਇਸਰਾਏਲ ਨੂੰ ਫ਼ੜ ਲਿਆ ਸੀ। ਹਰ ਸਮੇਂ, ਜਦੋਂ ਵੀ ਤੂੰ ਇਸਰਾਏ ਦੀ ਗੱਲ ਕੀਤੀ ਸੀ, ਤੂੰ ਸਿਰ ਹਿਲਾਇਆ ਸੀ ਅਤੇ ਇਸ ਤਰ੍ਹਾਂ ਦਾ ਵਿਹਾਰ ਕੀਤਾ ਸੀ ਜਿਵੇਂ ਤੂੰ ਇਸਰਾਏਲ ਨਾਲੋਂ ਬਿਹਤਰ ਹੋਵੇਂ।
ਯਸਈਆਹ 55:12
“ਤੁਸੀਂ ਖੁਸ਼ੀ ਨਾਲ ਬਾਹਰ ਜਾਵੋਂਗੇ ਅਤੇ ਸਾਂਤੀ ਨਾਲ ਪਰਤੋਂਗੇ। ਪਹਾੜੀਆਂ ਅਤੇ ਪਰਬਤ ਤੁਹਾਡੇ ਅੱਗੇ ਗਾਉਣ ਲੱਗ ਪੈਣਗੇ ਅਤੇ ਖੇਤਾਂ ਵਿੱਚਲੇ ਰੁੱਖ ਤਾਲੀਆਂ ਵਜਾਉਣਗੇ।
ਯਸਈਆਹ 52:7
ਕਿਸੇ ਸੰਦੇਸ਼ਵਾਹਕ ਨੂੰ ਪਹਾੜੀ ਤੋਂ ਉੱਤਰ ਕੇ ਸ਼ੁਭ ਸਮਾਚਾਰ ਲਿਆਉਂਦਿਆਂ ਦੇਖਣਾ ਕਿੰਨਾ ਅਦਭੁਤ ਹੈ। ਸੰਦੇਸ਼ ਵਾਹਕ ਕੋਲੋਂ ਐਲਾਨ ਸੁਣਦਿਆਂ ਇਹ ਖੁਸ਼ੀ ਲਿਆਉਂਦਾ ਹੈ, “ਸੀਯੋਨ, ਇੱਥੇ ਅਮਨ ਹੈ! ਅਸੀਂ ਬਚ ਗਏ ਹਾਂ! ਤੁਹਾਡਾ ਪਰਮੇਸ਼ੁਰ ਰਾਜਾ ਹੈ।”
ਯਸਈਆਹ 49:11
ਮੈਂ ਆਪਣੇ ਲੋਕਾਂ ਲਈ ਰਾਹ ਬਣਾਵਾਂਗਾ। ਪਰਬਤ ਪੱਧਰੇ ਕੀਤੇ ਜਾਣਗੇ ਤੇ ਨੀਵੀਆਂ ਸੜਕਾਂ ਉੱਚੀਆਂ ਕੀਤੀਆਂ ਜਾਣਗੀਆਂ।
ਯਸਈਆਹ 44:23
ਅਕਾਸ਼ ਖੁਸ਼ ਨੇ ਕਿਉਂ ਕਿ ਯਹੋਵਾਹ ਨੇ ਮਹਾਨ ਗੱਲਾਂ ਕੀਤੀਆਂ ਨੇ। ਧਰਤੀ ਖੁਸ਼ ਹੈ, ਧਰਤੀ ਹੇਠਲੀ ਧੁਰ ਅੰਦਰਲੀ ਡੂੰਘ ਵੀ। ਪਰਬਤ ਯਹੋਵਾਹ ਦੇ ਧੰਨਵਾਦ ਦੇ ਗੀਤ ਗਾਉਂਦੇ ਨੇ। ਜੰਗਲ ਦੇ ਸਾਰੇ ਹੀ ਰੁੱਖ ਖੁਸ਼ ਨੇ! ਕਿਉਂ ਕਿ ਯਹੋਵਾਹ ਨੇ ਯਾਕੂਬ ਨੂੰ ਬਚਾਇਆ। ਪਰਮੇਸ਼ੁਰ ਨੇ ਇਸਰਾਏਲ ਲਈ ਮਹਾਨ ਗੱਲਾਂ ਕੀਤੀਆਂ।
ਯਸਈਆਹ 40:3
ਸੁਣੋ, ਕੋਈ ਬੰਦਾ ਸ਼ੋਰ ਮਚਾ ਰਿਹਾ ਹੈ! “ਯਹੋਵਾਹ ਲਈ ਮਾਰੂਬਲ ਅੰਦਰ ਰਸਤਾ ਬਣਾਓ! ਸਾਡੇ ਪਰਮੇਸ਼ੁਰ ਲਈ ਮਾਰੂਬਲ ਦੀ ਸੜਕ ਪੱਧਰੀ ਕਰ ਦਿਓ!
ਯਸਈਆਹ 35:6
ਵਿਕਲਾਂਗ ਲੋਕ ਹਿਰਨ ਵਾਂਗ ਨੱਚਣਗੇ। ਅਤੇ ਉਹ ਲੋਕ ਜਿਹੜੇ ਹੁਣ ਗੱਲ ਨਹੀਂ ਕਰ ਸੱਕਦੇ ਉਹ ਆਪਣੀ ਆਵਾਜ਼ ਵਿੱਚ ਖੁਸ਼ੀ ਦੇ ਗੀਤ ਗਾਉਣਗੇ। ਇਹ ਗੱਲ ਉਦੋਂ ਵਾਪਰੇਗੀ ਜਦੋਂ ਮਾਰੂਬਲ ਵਿੱਚ ਪਾਣੀ ਦੇ ਝਰਨੇ ਵਗ ਤੁਰਨਗੇ। ਸੁੱਕੀ ਧਰਤੀ ਉੱਤੇ ਪਾਣੀ ਦੇ ਚਸ਼ਮੇ ਵਗ ਪੈਣਗੇ।
ਗ਼ਜ਼ਲ ਅਲਗ਼ਜ਼ਲਾਤ 5:2
ਉਹ ਬੋਲਦੀ ਹੈ ਸੁਤ੍ਤੀ ਹੋਈ ਹਾਂ ਮੈਂ ਪਰ ਦਿਲ ਮੇਰਾ ਹੈ ਜਾਗਦਾ। ਸੁਣ ਰਹੀ ਹੈ ਦਸਤਕ ਮੈਨੂੰ ਆਪਣੇ ਪ੍ਰਤੀਮ ਦੀ। “ਖੋਹਲ ਦਰਵਾਜ਼ਾ ਮੇਰੀ ਭੈਣੇ ਮੇਰੀ ਪ੍ਰੀਤਮੇ ਮੇਰੀ ਘੁੱਗੀਏ, ਮੇਰਾ ਸਿਰ ਤ੍ਰੇਲ ਨਾਲ ਭਿਜਿਆ ਹੋਇਆ ਹੈ।”
ਗ਼ਜ਼ਲ ਅਲਗ਼ਜ਼ਲਾਤ 2:17
ਦਿਨ ਚਢ਼ਨ ਤੀਕ ਅਤੇ ਪ੍ਰਛਾਵਿਆਂ ਦੇ ਉੱਡ ਜਾਣ ਤੀਕ ਮੁੜ, ਮੇਰੇ ਪ੍ਰੀਤਮ, ਹਰਨੋਟੇ ਜਾਂ ਜਵਾਨ ਹਿਰਣ ਵਾਂਗ। ਜਿਹੜਾ ਪਰਬਤਾਂ ਉੱਤੇ ਹੁੰਦਾ ਹੈ।
੨ ਸਮੋਈਲ 6:16
ਉਸ ਵਕਤ ਸ਼ਾਊਲ ਦੀ ਧੀ ਮੀਕਲ ਬਾਰੀ ਵਿੱਚੋਂ ਇਹ ਸਭ ਵੇਖ ਰਹੀ ਸੀ, ਜਦ ਉਸ ਨੇ ਵੇਖਿਆ ਕਿ ਦਾਊਦ ਪਾਤਸ਼ਾਹ ਯਹੋਵਾਹ ਦੇ ਅੱਗੇ ਨੱਚਦਾ-ਟੱਪਦਾ ਆ ਰਿਹਾ ਹੈ ਤਾਂ ਉਹ ਦਾਊਦ ਦੀ ਅਜਿਹੀ ਹਰਕਤ ਤੇ ਬੜੀ ਦੁੱਖੀ ਹੋਈ ਉਸ ਨੂੰ ਜਾਪਿਆ ਕਿ ਉਹ ਆਪਣਾ ਮਜ਼ਾਕ ਆਪ ਬਣਾ ਰਿਹਾ ਹੈ।
ਲੋਕਾ 6:23
ਜਦੋਂ ਇਹ ਵਾਪਰੇ ਤਾਂ ਆਨੰਦ ਨਾਲ ਉਛਲੋ ਕਿਉਂਕਿ ਸੁਰਗ ਵਿੱਚ ਤੁਹਾਡਾ ਫ਼ਲ ਮਹਾਨ ਹੋਵੇਗਾ। ਉਨ੍ਹਾਂ ਦੇ ਪਿਉ-ਦਾਦਿਆਂ ਨੇ ਵੀ ਨਬੀਆਂ ਨਾਲ ਇਵੇਂ ਹੀ ਕੀਤਾ ਸੀ ਜਿਵੇਂ ਉਹ ਤੁਹਾਡੇ ਨਾਲ ਕਰਨਗੇ।