Song Of Solomon 6:4
ਉਹ ਬੋਲਦੀ ਹੈ ਖੂਬਸੂਰਤ ਹੈਂ ਤੂੰ, ਮੇਰੀ ਪ੍ਰੀਤਮੇ, ਤਿਰਜਾਹ ਵਾਂਗ। ਯਰੂਸ਼ਲਮ ਵਾਂਗ ਮਨਮੋਹਣੀ ਹੈਂ ਤੂੰ; ਉਨ੍ਹਾਂ ਕਿਲ੍ਹੇ ਬੰਦ ਸ਼ਹਿਰਾਂ ਜਿੰਨੀ ਭੈਭੀਤ ਹੈਂ ਤੂੰ।
Song Of Solomon 6:4 in Other Translations
King James Version (KJV)
Thou art beautiful, O my love, as Tirzah, comely as Jerusalem, terrible as an army with banners.
American Standard Version (ASV)
Thou art fair, O my love, as Tirzah, Comely as Jerusalem, Terrible as an army with banners.
Bible in Basic English (BBE)
You are beautiful, O my love, as Tirzah, as fair as Jerusalem; you are to be feared like an army with flags.
Darby English Bible (DBY)
Thou art fair, my love, as Tirzah, Comely as Jerusalem, Terrible as troops with banners:
World English Bible (WEB)
You are beautiful, my love, as Tirzah, Lovely as Jerusalem, Awesome as an army with banners.
Young's Literal Translation (YLT)
Fair `art' thou, my friend, as Tirzah, Comely as Jerusalem, Awe-inspiring as bannered hosts.
| Thou | יָפָ֨ה | yāpâ | ya-FA |
| art beautiful, | אַ֤תְּ | ʾat | at |
| O my love, | רַעְיָתִי֙ | raʿyātiy | ra-ya-TEE |
| as Tirzah, | כְּתִרְצָ֔ה | kĕtirṣâ | keh-teer-TSA |
| comely | נָאוָ֖ה | nāʾwâ | na-VA |
| as Jerusalem, | כִּירוּשָׁלִָ֑ם | kîrûšālāim | kee-roo-sha-la-EEM |
| terrible | אֲיֻמָּ֖ה | ʾăyummâ | uh-yoo-MA |
| as an army with banners. | כַּנִּדְגָּלֽוֹת׃ | kannidgālôt | ka-need-ɡa-LOTE |
Cross Reference
ਗ਼ਜ਼ਲ ਅਲਗ਼ਜ਼ਲਾਤ 6:10
ਔਰਤਾਂ ਉਸਦੀ ਉਸਤਤ ਕਰਦੀਆਂ ਹਨ ਕੌਣ ਹੈ ਉਹ ਔਰਤ ਚਮਕ ਰਹੀ ਹੈ ਜੋ ਪ੍ਰਭਾਤ ਵਾਂਗ। ਸੁੰਦਰ ਹੈ ਕੌਣ ਚੰਨ ਜਿੰਨੀ ਚਮਕੀਲੀ ਹੈ ਕੌਣ ਸੂਰਜ ਜਿੰਨੀ ਉਹ ਫ਼ੌਜਾਂ ਦੇ ਨਿਸ਼ਾਨਾਂ ਨੂੰ ਚੁੱਕਣ ਜਿੰਨੀ ।
ਜ਼ਬੂਰ 48:2
ਪਰਮੇਸ਼ੁਰ ਦਾ ਪਵਿੱਤਰ ਸ਼ਹਿਰ ਅਜਿਹੀ ਉਚਾਈ ਸਥਿਰ ਹੈ। ਇਹ ਦੁਨੀਆਂ ਭਰ ਦੇ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ। ਪਰਬਤ ਸੀਯੋਨ ਹੀ ਪਰਮੇਸ਼ੁਰ ਦਾ ਅਸਲ ਪਰਬਤ ਹੈ। ਇਹ ਸ਼ਹਿਰ ਮਹਾਨ ਰਾਜੇ ਦਾ ਹੈ।
੧ ਸਲਾਤੀਨ 14:17
ਤਦ ਯਾਰਾਬੁਆਮ ਦੀ ਪਤਨੀ ਉੱਠੀ ਅਤੇ ਤਿਰਜ਼ਾਹ ਨੂੰ ਵਾਪਸ ਚਲੀ ਗਈ। ਜਦੋਂ ਹੀ ਘਰ ਅੰਦਰ ਦਾਖਲ ਹੋਈ ਉਸਦਾ ਪੁੱਤਰ ਮਰ ਗਿਆ।
ਜ਼ਬੂਰ 50:2
ਸੀਯੋਨ ਤੋਂ ਚਮਕਦਾ ਹੋਇਆ ਪਰਮੇਸ਼ੁਰ ਪਰਮ ਸੁੰਦਰ ਹੈ।
ਗ਼ਜ਼ਲ ਅਲਗ਼ਜ਼ਲਾਤ 2:14
ਉਹ ਬੋਲਦਾ ਹੈ ਮੇਰੀ ਘੁੱਗੀਏ, ਚੱਟਾਨ ਦੀਆਂ ਤਰੇੜਾਂ ਵਿੱਚ ਖੜੀ ਚੱਟਾਨ ਦੀਆਂ ਲੁਕਣ ਦੀਆਂ ਥਾਵਾਂ ਵਿੱਚ ਦੇਖਣ ਦੇ ਮੈਨੂੰ ਤੇਰਾ ਚਿਹਰਾ, ਸੁਣਨ ਦੇਹ ਮੈਨੂੰ ਤੇਰੀ ਆਵਾਜ਼। ਕਿੰਨੀ ਸੋਹਣੀ ਹੈ ਆਵਾਜ਼ ਤੇਰੀ ਅਤੇ ਕਿੰਨੀ ਸਹੋਣੀ ਹੈ ਤੂੰ।
ਗ਼ਜ਼ਲ ਅਲਗ਼ਜ਼ਲਾਤ 4:7
ਮੇਰੀ ਪ੍ਰੀਤਮਾ ਖੂਬਸੂਰਤ ਹੈ ਤੂੰ ਸਾਰੀ ਦੀ ਸਾਰੀ ਦਾਗ ਨਹੀਂ ਕਿਧਰੇ ਵੀ ਤੇਰੇ ਜਿਸਮ ਉੱਤੇ!
ਨੂਹ 2:15
ਰਾਹ ਉੱਤੋਂ ਲੰਘਦੇ ਲੋਕ ਤੇਰੇ ਤੇ ਹੈਰਾਨੀ ਨਾਲ ਤਾਲੀਆਂ ਮਾਰਦੇ ਨੇ ਉਹ ਸਿਰ ਹਿਲਾਉਂਦੇ ਨੇ ਤੇ ਯਰੂਸ਼ਲਮ ਦੀ ਧੀ ਤੇ ਸੀਟੀਆਂ ਮਾਰਦੇ ਨੇ। ਉਹ ਪੁੱਛਦੇ ਨੇ, “ਕੀ ਇਹੀ ਉਹ ਸ਼ਹਿਰ ਹੈ ਜੋ ਅੱਤ ਖੂਬਸੂਰਤ ਸ਼ਹਿਰ” ਅਤੇ “ਸਾਰੀ ਧਰਤੀ ਦਾ ਆਨੰਦ ਅਖਵਾਉਂਦਾ ਸੀ?”
ਪਰਕਾਸ਼ ਦੀ ਪੋਥੀ 21:2
ਮੈਂ ਸਵਰਗ ਤੋਂ ਪਰਮੇਸ਼ੁਰ ਵੱਲੋਂ ਨਿਕਲ ਕੇ ਥੱਲੇ ਆ ਰਹੇ ਪਵਿੱਤਰ ਸ਼ਹਿਰ ਨੂੰ ਵੀ ਦੇਖਿਆ। ਇਹ ਪਵਿੱਤਰ ਸ਼ਹਿਰ ਨਵਾਂ ਯਰੂਸ਼ਲਮ ਹੈ। ਇਸ ਨੂੰ ਲਾੜੇ ਲਈ ਲਾੜੀ ਦੀ ਤਰ੍ਹਾਂ ਸਜਾਇਆ ਗਿਆ ਸੀ।
ਪਰਕਾਸ਼ ਦੀ ਪੋਥੀ 19:14
ਸਵਰਗ ਦੀਆਂ ਫ਼ੌਜਾਂ ਉਸਦਾ ਅਨੁਸਰਣ ਕਰ ਰਹੀਆਂ ਸਨ। ਉਹ ਚਿੱਟੇ ਘੋੜਿਆਂ ਤੇ ਸਵਾਰ ਸਨ। ਉਹ ਵੱਧੀਆ ਲਿਨਨ ਦੇ ਕੱਪੜਿਆਂ ਨਾਲ ਸੱਜੇ ਹੋਏ ਸਨ ਜੋ ਸਾਫ਼ ਅਤੇ ਚਿੱਟਾ ਸੀ।
ਅਫ਼ਸੀਆਂ 5:27
ਮਸੀਹ ਮਰਿਆ ਤਾਂ ਜੋ ਉਹ ਕਲੀਸਿਯਾ ਨੂੰ ਆਪਣੇ ਆਪ ਲਈ ਇੱਕ ਵਹੁਟੀ ਵਾਂਗ ਮਹਿਮਾ ਨਾਲ ਸਮਰਪਿਤ ਕਰ ਸੱਕੇ ਜੋ ਮਹਿਮਾ (ਸੁੰਦਰਤਾ) ਨਾਲ ਭਰਪੂਰ ਹੈ। ਉਹ ਮਰਿਆ ਤਾਂ ਜੋ ਕਲੀਸਿਯਾ ਪਵਿੱਤਰ ਅਤੇ ਦੋਸ਼ ਰਹਿਤ ਹੋ ਸੱਕੇ ਅਤੇ ਬਦੀ ਤੋਂ ਬਿਨਾ ਹੋ ਸੱਕੇ ਜਾਂ ਪਾਪ ਜਾਂ ਹੋਰ ਕਿਸੇ ਵੀ ਗੱਲ ਤੋਂ ਜੋ ਗਲਤ ਹੈ।
੨ ਕੁਰਿੰਥੀਆਂ 10:4
ਅਸੀਂ ਜਿਨ੍ਹਾਂ ਹਥਿਆਰਾਂ ਨਾਲ ਲੜਦੇ ਹਾਂ ਉਹ ਦੁਨਿਆਵੀ ਹਥਿਆਰਾਂ ਨਾਲੋਂ ਵੱਖਰੇ ਹਨ। ਸਾਡੇ ਹਥਿਆਰਾਂ ਵਿੱਚ ਪਰਮੇਸ਼ੁਰ ਦੀ ਸ਼ਕਤੀ ਹੈ। ਇਹ ਹਥਿਆਰ ਦੁਸ਼ਮਣ ਦੇ ਮਜ਼ਬੂਤ ਟਿਕਾਣਿਆਂ ਨੂੰ ਨਸ਼ਟ ਕਰ ਸੱਕਦੇ ਹਨ। ਇਨ੍ਹਾਂ ਹਥਿਆਰਾਂ ਦੀ ਸਹਾਇਤਾ ਨਾਲ, ਅਸੀਂ ਲੋਕਾਂ ਦੀਆਂ ਦਲੀਲਾਂ ਨੂੰ ਤਬਾਹ ਕਰਨ ਦੇ ਯੋਗ ਹਾਂ।
੧ ਸਲਾਤੀਨ 15:21
ਬਆਸ਼ਾ ਨੂੰ ਇਨ੍ਹਾਂ ਹਮਲਿਆਂ ਦੀ ਖਬਰ ਮਿਲੀ ਤਾਂ ਉਹ ਰਾਮਾਹ ਨੂੰ ਮਜ਼ਬੂਤ ਬਨਾਉਣ ਤੋਂ ਰੁਕ ਗਿਆ। ਉਸ ਨੇ ਉਹ ਸ਼ਹਿਰ ਛੱਡ ਦਿੱਤਾ ਅਤੇ ਤਿਰਸਾਹ ਵਿੱਚ ਜਾ ਵਸਿਆ।
੧ ਸਲਾਤੀਨ 15:33
ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਸਰੇ ਸਾਲ ਅਹੀਯਾਹ ਦਾ ਪੁੱਤਰ ਬਆਸ਼ਾ ਤਿਰਸਾਹ ਵਿੱਚ ਸਾਰੇ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸ ਨੇ 24 ਵਰ੍ਹੇ ਰਾਜ ਕੀਤਾ।
ਜ਼ਬੂਰ 144:4
ਇੱਕ ਬੰਦੇ ਦਾ ਜੀਵਨ ਹਵਾ ਦੇ ਬੁੱਲੇ ਵਰਗਾ ਹੈ। ਇੱਕ ਬੰਦੇ ਦਾ ਜੀਵਨ ਲੰਘਦੇ ਪਰਛਾਵੇਂ ਵਰਗਾ ਹੈ।
ਗ਼ਜ਼ਲ ਅਲਗ਼ਜ਼ਲਾਤ 1:5
ਉਹ ਔਰਤਾਂ ਨਾਲ ਗੱਲ ਕਰਦੀ ਹੈ ਯਰੂਸ਼ਲਮ ਦੀਓ ਧੀਓ, ਮੈਂ ਸਾਂਵਲੀ ਹਾਂ, ਪਰ ਖੂਬਸੂਰਤ, ਸਾਂਵਲੀ ਹਾਂ ਮੈਂ ਕੇਦਾਰ ਅਤੇ ਸੁਲੇਮਾਨ ਦੇ ਤੰਬੂਆਂ ਵਾਂਗ।
ਗ਼ਜ਼ਲ ਅਲਗ਼ਜ਼ਲਾਤ 1:15
ਉਹ ਬੋਲਦਾ ਹੈ ਮੇਰੀ ਪ੍ਰੀਤਮੇ ਸੁੰਦਰ ਹੈਂ ਤੂੰ ਕਿੰਨੀ: ਆਹੋ ਤੂੰ ਸੁੰਦਰ ਹੈਂ। ਘੁੱਗੀ ਵਰਗੀਆਂ ਨੇ ਅੱਖਾਂ ਤੇਰੀਆਂ।
ਗ਼ਜ਼ਲ ਅਲਗ਼ਜ਼ਲਾਤ 5:2
ਉਹ ਬੋਲਦੀ ਹੈ ਸੁਤ੍ਤੀ ਹੋਈ ਹਾਂ ਮੈਂ ਪਰ ਦਿਲ ਮੇਰਾ ਹੈ ਜਾਗਦਾ। ਸੁਣ ਰਹੀ ਹੈ ਦਸਤਕ ਮੈਨੂੰ ਆਪਣੇ ਪ੍ਰਤੀਮ ਦੀ। “ਖੋਹਲ ਦਰਵਾਜ਼ਾ ਮੇਰੀ ਭੈਣੇ ਮੇਰੀ ਪ੍ਰੀਤਮੇ ਮੇਰੀ ਘੁੱਗੀਏ, ਮੇਰਾ ਸਿਰ ਤ੍ਰੇਲ ਨਾਲ ਭਿਜਿਆ ਹੋਇਆ ਹੈ।”
ਹਿਜ਼ ਕੀ ਐਲ 16:13
ਤੂੰ ਆਪਣੇ ਸੋਨੇ ਚਾਂਦੀ ਦੇ ਗਹਿਣਿਆਂ ਵਿੱਚ ਆਪਣੇ ਲਿਨਨ ਅਤੇ ਰੇਸ਼ਮੀ ਕੱਪੜਿਆਂ ਵਿੱਚ ਅਤੇ ਕੱਢਾਈ ਵਾਲੀ ਪੋਸ਼ਾਕ ਅੰਦਰ ਬਹੁਤ ਸੁੰਦਰ ਨਜ਼ਰ ਆਉਂਦੀ ਸੀ। ਤੂੰ ਸਭ ਤੋਂ ਕੀਮਤੀ ਭੋਜਨ ਖਾਧਾ। ਤੂੰ ਬਹੁਤ ਹੀ ਸੁੰਦਰ ਸੀ। ਅਤੇ ਤੂੰ ਰਾਣੀ ਬਣ ਗਈ!
ਜ਼ਿਕਰ ਯਾਹ 12:3
ਪਰ ਮੈਂ ਯਰੂਸ਼ਲਮ ਨੂੰ ਇੱਕ ਭਾਰੀ ਚੱਟਾਨ ਵਾਂਗ ਬਣਾਵਾਂਗਾ-ਤਾਂ ਜੋ ਜਿਹੜਾ ਵੀ ਇਸ ਨੂੰ ਲਿਜਾਣ ਦੀ ਕੋਸ਼ਿਸ਼ ਕਰੇਗਾ ਖੁਦ ਹੀ ਜ਼ਖਮੀ ਹੋਵੇਗਾ। ਸਾਰੇ ਉਸ ਦੇ ਚੁੱਕਣ ਵਾਲੇ ਫ਼ੱਟੜ ਕੀਤੇ ਜਾਣਗੇ। ਪਰ ਧਰਤੀ ਦੀਆਂ ਸਾਰੀਆਂ ਕੌਮਾਂ ਯਰੂਸ਼ਲਮ ਦੇ ਵਿਰੁੱਧ ਲਢ਼ਨ ਲਈ ਇਕੱਠੀਆਂ ਹੋਣਗੀਆਂ।
ਗਿਣਤੀ 24:5
“ਯਾਕੂਬ ਦੇ ਲੋਕੋ, ਤੁਹਾਡੇ ਤੰਬੂ ਸੁੰਦਰ ਨੇ। ਇਸਰਏਲ ਦੇ ਲੋਕੋ, ਤੁਹਾਡੇ ਘਰ ਸੁੰਦਰ ਨੇ।