Song Of Solomon 8:8
ਉਸ ਦੇ ਭਰਾ ਬੋਲਦੇ ਹਨ ਸਾਡੀ ਇੱਕ ਛੋਟੀ ਭੈਣ ਹੈ। ਅਤੇ ਉਸਦੀਆਂ ਛਾਤੀਆਂ ਨਹੀਂ ਅਜੇ ਫੁੱਲੀਆਂ। ਕੀ ਕਰੀਏ ਅਸੀਂ ਆਪਣੀ ਭੈਣ ਲਈ ਜਦੋਂ ਆਉਂਦਾ ਹੈ ਇੱਕ ਬੰਦਾ ਤੇ ਮਂਗਦਾ ਹੈ ਹੱਥ ਉਸਦਾ।
Song Of Solomon 8:8 in Other Translations
King James Version (KJV)
We have a little sister, and she hath no breasts: what shall we do for our sister in the day when she shall be spoken for?
American Standard Version (ASV)
We have a little sister, And she hath no breasts: What shall we do for our sister In the day when she shall be spoken for?
Bible in Basic English (BBE)
We have a young sister, and she has no breasts; what are we to do for our sister in the day when she is given to a man?
Darby English Bible (DBY)
We have a little sister, And she hath no breasts: What shall we do for our sister In the day when she shall be spoken for? --
World English Bible (WEB)
We have a little sister. She has no breasts. What shall we do for our sister In the day when she is to be spoken for?
Young's Literal Translation (YLT)
We have a little sister, and breasts she hath not, What do we do for our sister, In the day that it is told of her?
| We have a little | אָח֥וֹת | ʾāḥôt | ah-HOTE |
| sister, | לָ֙נוּ֙ | lānû | LA-NOO |
| no hath she and | קְטַנָּ֔ה | qĕṭannâ | keh-ta-NA |
| breasts: | וְשָׁדַ֖יִם | wĕšādayim | veh-sha-DA-yeem |
| what | אֵ֣ין | ʾên | ane |
| do we shall | לָ֑הּ | lāh | la |
| for our sister | מַֽה | ma | ma |
| day the in | נַּעֲשֶׂה֙ | naʿăśeh | na-uh-SEH |
| when she shall be spoken for? | לַאֲחֹתֵ֔נוּ | laʾăḥōtēnû | la-uh-hoh-TAY-noo |
| בַּיּ֖וֹם | bayyôm | BA-yome | |
| שֶׁיְּדֻבַּר | šeyyĕdubbar | sheh-yeh-doo-BAHR | |
| בָּֽהּ׃ | bāh | ba |
Cross Reference
੧ ਪਤਰਸ 2:12
ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸੀ ਨਹੀਂ ਹਨ ਉਹ ਤੁਹਾਡੇ ਆਲੇ ਦੁਆਲੇ ਰਹਿ ਰਹੇ ਹਨ। ਉਹ ਝੂਠੇ ਤੌਰ ਤੇ ਹੀ ਆਖ ਸੱਕਦੇ ਹਨ ਕਿ ਤੁਸੀਂ ਲੋਕ ਦੁਸ਼ਟਤਾ ਕਰ ਰਹੇ ਹੋ। ਇਸ ਲਈ ਇੱਕ ਚੰਗਾ ਜੀਵਨ ਬਿਤਾਓ। ਫ਼ੇਰ ਉਹ ਤੁਹਾਡੇ ਨੇਕ ਕੰਮ, ਜੋ ਤੁਸੀਂ ਕਰਦੇ ਹੋ, ਦੇਖਣਗੇ ਅਤੇ ਪਰਮੇਸ਼ੁਰ ਨੂੰ ਉਸ ਦੇ ਆਉਣ ਵਾਲੇ ਦਿਨ ਮਹਿਮਾ ਦੇਣਗੇ।
ਹਿਜ਼ ਕੀ ਐਲ 16:55
ਇਸ ਲਈ ਤੈਨੂੰ ਅਤੇ ਤੇਰੀਆਂ ਭੈਣਾਂ ਨੂੰ ਫ਼ੇਰ ਉਸਾਰਿਆ ਜਾਵੇਗਾ। ਸਦੂਮ ਅਤੇ ਉਸ ਦੇ ਦੁਆਲੇ ਦੇ ਨਗਰਾਂ, ਸਾਮਰੀਆਂ ਅਤੇ ਉਸ ਦੇ ਦੁਆਲੇ ਦੇ ਨਗਰਾਂ ਅਤੇ ਤੈਨੂੰ ਅਤੇ ਤੇਰੇ ਦੁਆਲੇ ਦੇ ਨਗਰਾਂ ਨੂੰ ਫ਼ੇਰ ਉਸਾਰਿਆ ਜਾਵੇਗਾ।”
ਜ਼ਬੂਰ 2:8
ਤੁਸੀਂ ਮੈਥੋਂ ਜਿਸ ਕਾਸੇ ਦੀ ਵੀ ਮੰਗ ਕਰੋਂਗੇ, ਮੈਂ ਤੁਹਾਨੂੰ ਸਾਰੀਆਂ ਕੌਮਾਂ ਦੇ ਦਿਆਂਗਾ। ਸਾਰੀ ਧਰਤੀ ਦੇ ਲੋਕ ਤੇਰੇ ਆਪਣੇ ਹੋਣਗੇ।
ਰਸੂਲਾਂ ਦੇ ਕਰਤੱਬ 10:1
ਪਤਰਸ ਅਤੇ ਕੁਰਨੇਲਿਯੁਸ ਕੈਸਰਿਯਾ ਨਾਂ ਦੇ ਸ਼ਹਿਰ ਵਿੱਚ ਕੁਰਨੇਲਿਯੁਸ ਨਾਂ ਦਾ ਇੱਕ ਆਦਮੀ ਸੀ। ਉਹ ਰੋਮ ਦੀ ਸੈਨਾ ਦੇ ਸਮੂਹ “ਇਤਾਲਿਯਾਨ” ਵਿੱਚ ਇੱਕ ਅਧਿਕਾਰੀ ਸੀ।
ਰਸੂਲਾਂ ਦੇ ਕਰਤੱਬ 15:14
ਸ਼ਮਊਨ ਨੇ ਸਾਨੂੰ ਦੱਸਿਆ ਹੈ ਕਿਵੇਂ ਪਰਮੇਸ਼ੁਰ ਨੇ ਗੈਰ-ਯਹੂਦੀਆਂ ਨੂੰ ਪ੍ਰਵਾਨ ਕਰਕੇ ਅਤੇ ਉਨ੍ਹਾਂ ਨੂੰ ਆਪਣੇ ਲੋਕ ਬਣਾਕੇ ਆਪਣਾ ਪਿਆਰ ਦਰਸ਼ਾਇਆ।
ਰਸੂਲਾਂ ਦੇ ਕਰਤੱਬ 16:9
ਉਸ ਰਾਤ ਪੌਲੁਸ ਨੇ ਇੱਕ ਦਰਸ਼ਨ ਦੇਖਿਆ। ਇਸ ਦਰਸ਼ਨ ਵਿੱਚ, ਉਸ ਨੇ ਮਕਦੂਨੀਯਾ ਤੋਂ ਇੱਕ ਮਨੁੱਖ ਨੂੰ ਆਪਣੇ ਅੱਗੇ ਖਲੋਤਿਆਂ ਅਤੇ ਉਸ ਨੂੰ ਬੇਨਤੀ ਕਰਦਿਆਂ ਵੇਖਿਆ, “ਮਕਦੂਨਿਯਾ ਨੂੰ ਆ ਅਤੇ ਸਾਡੀ ਸਹਾਇਤਾ ਕਰ।”
ਰਸੂਲਾਂ ਦੇ ਕਰਤੱਬ 22:21
“ਪਰ ਯਿਸੂ ਨੇ ਮੈਨੂੰ ਕਿਹਾ, ‘ਤੂੰ ਹੁਣ ਇੱਥੋਂ ਚੱਲਿਆ ਜਾ, ਕਿਉਂਕਿ ਮੈਂ ਤੈਨੂੰ ਦੂਰ ਗੈਰ-ਯਹੂਦੀ ਲੋਕਾਂ ਕੋਲ ਭੇਜ ਦੇਵਾਂਗਾ।’”
ਰਸੂਲਾਂ ਦੇ ਕਰਤੱਬ 26:17
ਮੈਂ ਤੈਨੂੰ ਤੇਰੇ ਆਪਣੇ ਲੋਕਾਂ ਤੋਂ ਅਤੇ ਗੈਰ-ਯਹੂਦੀ ਲੋਕਾਂ ਤੋਂ ਵੀ ਬਚਾਵਾਂਗਾ। ਮੈਂ ਤੈਨੂੰ ਇਨ੍ਹਾਂ ਲੋਕਾਂ ਕੋਲ ਭੇਜ ਰਿਹਾ ਹਾਂ।
ਰੋਮੀਆਂ 3:1
ਇਸ ਲਈ ਕੀ ਯਹੂਦੀਆਂ ਕੋਲ ਹੋਰਾਂ ਲੋਕਾਂ ਨਾਲੋਂ ਕੁਝ ਵੱਧੇਰੇ ਹੈ! ਕੀ ਸੁੰਨਤ ਦਾ ਕੋਈ ਮਹੱਤਵ ਹੈ?
ਰੋਮੀਆਂ 10:12
ਪੋਥੀ ਦਾ ਉਹ ਪੈਰਾ ਆਖਦਾ ਹੈ, “ਕੋਈ ਵੀ ਵਿਅਕਤੀ” ਕਿਉਂਕਿ ਪਰਮੇਸ਼ੁਰ ਯਹੂਦੀ ਅਤੇ ਗੈਰ ਯਹੂਦੀ ਵਿੱਚ ਭੇਦ ਨਹੀਂ ਕਰਦਾ। ਉਹੀ ਪ੍ਰਭ ਸਭ ਦਾ ਪ੍ਰਭੂ ਹੈ। ਪ੍ਰਭੂ ਉਨ੍ਹਾਂ ਸਭ ਲੋਕਾਂ ਨੂੰ ਅਥਾਹ ਅਸੀਸਾਂ ਦਿੰਦਾ ਹੈ ਜਿਹੜੇ ਉਸ ਵਿੱਚ ਨਿਹਚਾ ਰੱਖਦੇ ਹਨ।
ਰੋਮੀਆਂ 15:9
ਮਸੀਹ ਨੇ ਵੀ ਇਉਂ ਕੀਤਾ ਤਾਂ ਜੋ ਗੈਰ ਯਹੂਦੀ, ਪਰਮੇਸ਼ੁਰ ਨੂੰ ਉਸ ਮਿਹਰ ਲਈ ਮਹਿਮਾ ਦੇ ਸੱਕਣ ਜੋ ਉਹ ਉਨ੍ਹਾਂ ਨੂੰ ਦਿੰਦਾ ਹੈ। ਪੋਥੀਆਂ ਵਿੱਚ ਇਹ ਵੀ ਲਿਖਿਆ ਹੋਇਆ ਹੈ, “ਇਸ ਕਾਰਣ ਮੈਂ ਗੈਰ ਯਹੂਦੀਆਂ ਵਿੱਚੋਂ ਤੇਰੀ ਉਸਤਤਿ ਕਰਾਂਗਾ ਅਤੇ ਤੇਰੇ ਨਾਮ ਦਾ ਯਸ਼ ਗਾਵਾਂਗਾ।”
ਅਫ਼ਸੀਆਂ 2:12
ਅਤੀਤ ਵਿੱਚ, ਯਾਦ ਰੱਖੋ ਕਿ ਤੁਸੀਂ ਮਸੀਹ ਤੋਂ ਬਿਨਾ ਸੀ। ਤੁਸੀਂ ਇਸਰਾਏਲ ਦੇ ਨਾਗਰਿਕ ਨਹੀਂ ਸੀ। ਤੁਹਾਡੇ ਕੋਲ ਵਾਇਦੇ ਦਾ ਉਹ ਕਰਾਰ ਨਹੀਂ ਸੀ, ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦਿੱਤਾ ਸੀ। ਤੁਹਾਨੂੰ ਕੋਈ ਉਮੀਦ ਨਹੀਂ ਸੀ ਅਤੇ ਤੁਸੀਂ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ।
ਅਫ਼ਸੀਆਂ 2:19
ਹੁਣ ਤੁਸੀਂ ਗੈਰ ਯਹੂਦੀਓ ਓਪਰੇ ਜਾਂ ਯਾਤਰੀ ਨਹੀਂ ਹੋ। ਹੁਣ ਤੁਸੀਂ, ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਨਾਲ ਦੇ ਨਾਗਰਿਕ ਹੋ ਤੁਸੀਂ ਪਰਮੇਸ਼ੁਰ ਦੇ ਪਰਿਵਾਰ ਦੇ ਹੋਂ।
ਰਸੂਲਾਂ ਦੇ ਕਰਤੱਬ 7:38
ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾੜ ਵਿੱਚ ਇਕੱਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾੜ ਵਿੱਚ ਸੀਨਈ ਦੇ ਪਹਾੜ ਉੱਪਰ ਬੋਲਿਆ ਸੀ। ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸ਼ੁਰ ਵੱਲੋਂ ਜੀਵਨ ਦੇ ਹੁਕਮ ਮਿਲੇ ਭਈ ਸਾਨੂੰ ਸੌਂਪ ਦੇਵੇ।
ਯੂਹੰਨਾ 10:16
ਮੇਰੀਆਂ ਹੋਰ ਵੀ ਭੇਡਾਂ ਹਨ ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਆਜੜੀ ਹੋਵੇਗਾ।
ਜ਼ਬੂਰ 147:19
ਪਰਮੇਸ਼ੁਰ ਨੇ ਯਾਕੂਬ (ਇਸਰਾਏਲ) ਨੂੰ ਆਦੇਸ਼ ਦਿੱਤਾ, ਉਸ ਨੇ ਆਪਣੇ ਨੇਮ ਅਤੇ ਅਸੂਲ ਇਸਰਾਏਲ ਨੂੰ ਦਿੱਤੇ।
ਗ਼ਜ਼ਲ ਅਲਗ਼ਜ਼ਲਾਤ 4:5
ਛਾਤੀਆਂ ਤੇਰੀਆਂ ਹਨ ਜੌੜੇ ਹਰਨੋਟਿਆਂ ਵਾਂਗ। ਗਜੇਲਾਂ ਦੇ ਜੌੜਿਆਂ ਵਾਂਗ ਜੋ ਚੰਬੇਲੀਆਂ ਵਿੱਚ ਚਰ ਰਹੇ ਹਨ।
ਗ਼ਜ਼ਲ ਅਲਗ਼ਜ਼ਲਾਤ 7:3
ਛਾਤੀਆਂ ਤੇਰੀਆਂ ਹਨ ਜਾਵਾਨ ਹਿਰਨੀ ਦੇ ਜੋੜੇ ਹਰਨੋਟਿਆਂ ਵਾਂਗ।
ਗ਼ਜ਼ਲ ਅਲਗ਼ਜ਼ਲਾਤ 8:10
ਉਹ ਆਪਣੇ ਭਰਾਵਾਂ ਨੂੰ ਜਵਾਬ ਦਿੰਦੀ ਹੈ ਮੈਂ ਹਾਂ ਇੱਕ ਕੰਧ ਤੇ ਛਾਤੀਆਂ ਮੇਰੀਆਂ ਨੇ ਮੁਨਾਰਿਆਂ ਵਰਗੀਆਂ। ਅਤੇ ਉਹ ਹੈ ਖੁਸ਼ ਮੇਰੇ ਨਾਲ।
ਯਸਈਆਹ 49:6
“ਤੂੰ ਮੇਰੇ ਲਈ ਇੱਕ ਬਹੁਤ ਮਹੱਤਵਪੂਰਣ ਸੇਵਕ ਹੈਂ। ਇਸਰਾਏਲ ਦੇ ਲੋਕ ਕੈਦੀ ਹਨ ਪਰ ਉਹ ਵਾਪਸ ਮੇਰੇ ਕੋਲ ਲਿਆਂਦੇ ਜਾਣਗੇ। ਯਾਕੂਬ ਦੇ ਪਰਿਵਾਰ ਦੇ ਲੋਕ ਮੇਰੇ ਕੋਲ ਪਰਤ ਆਉਣਗੇ। ਪਰ ਤੇਰੇ ਜ਼ਿਂਮੇ ਇੱਕ ਹੋਰ ਕੰਮ ਹੈ, ਇਹ ਇਸ ਨਾਲੋਂ ਹੋਰ ਵੀ ਮਹੱਤਵਪੂਰਣ ਹੈ! ਮੈਂ ਤੈਨੂੰ ਸਮੂਹ ਕੌਮਾਂ ਲਈ ਨੂਰ ਬਣਾ ਦਿਆਂਗਾ। ਤੂੰ ਧਰਤੀ ਦੇ ਸਮੂਹ ਲੋਕਾਂ ਲਈ ਮੇਰਾ ਮੋਖ ਦੁਆਰਾ ਹੋਵੇਂਗਾ।”
ਯਸਈਆਹ 60:1
ਪਰਮੇਸ਼ੁਰ ਆ ਰਿਹਾ ਹੈ “ਹੇ ਯਰੂਸ਼ਲਮ, ਮੇਰੇ ਨੂਰ, ਉੱਠ। ਤੁਹਾਡਾ ਨੂਰ (ਯਹੋਵਾਹ) ਆ ਰਿਹਾ ਹੈ। ਯਹੋਵਾਹ ਦਾ ਪਰਤਾਪ ਤੁਹਾਡੇ ਉੱਤੇ ਚਮਕੇਗਾ।
ਯਸਈਆਹ 60:10
ਹੋਰਨਾਂ ਦੇਸ਼ਾਂ ਦੇ ਬੱਚੇ ਮੁੜਕੇ ਤੁਹਾਡੀਆਂ ਕੰਧਾਂ ਉਸਾਰਨਗੇ। ਉਨ੍ਹਾਂ ਦੇ ਰਾਜੇ ਤੁਹਾਡੀ ਸੇਵਾ ਕਰਨਗੇ। “ਜਦੋਂ ਮੈਂ ਭੁੱਖਾ ਸਾਂ, ਮੈਂ ਤੁਹਾਨੂੰ ਦੁੱਖ ਦਿੱਤਾ। ਪਰ ਹੁਣ, ਮੈਂ ਤੁਹਾਡੇ ਉੱਤੇ ਮਿਹਰ ਕਰਨਾ ਚਾਹੁੰਦਾ ਹਾਂ ਇਸ ਲਈ ਮੈਂ ਤੁਹਾਨੂੰ ਸੱਕੂਨ ਦੇਵਾਂਗਾ।
ਹਿਜ਼ ਕੀ ਐਲ 16:7
ਮੈਂ ਤੇਰੀ ਖੇਤ ਅੰਦਰ ਪੌਦੇ ਦੇ ਵਾਂਗ ਵੱਧਣ ਵਿੱਚ ਸਹਾਇਤਾ ਕੀਤੀ। ਤੂੰ ਵੱਧਿਆ। ਤੂੰ ਇੱਕ ਮੁਟਿਆਰ ਬਣ ਗਈ: ਤੇਰੀ ਮਹਾਵਾਰੀ ਸ਼ੁਰੂ ਹੋ ਗਈ। ਤੇਰੀਆਂ ਛਾਤੀਆਂ ਭਰ ਗਈਆਂ ਅਤੇ ਵਾਲ ਉਗਣੇ ਸ਼ੁਰੂ ਹੋ ਗਏ। ਪਰ ਤੂੰ ਹਾਲੇ ਵੀ ਨੰਗੀ ਅਤੇ ਨਿਰਬਸਤਰ ਸੀ।
ਹਿਜ਼ ਕੀ ਐਲ 16:46
ਤੇਰੀ ਵੱਡੀ ਭੈਣ ਸਾਮਰਿਯਾ ਸੀ। ਉਹ ਤੇਰੇ ਉੱਤਰ ਵੱਲ ਆਪਣੀਆਂ ਧੀਆਂ (ਕਸਬਿਆਂ) ਸੰਗ ਰਹਿੰਦੀ ਸੀ। ਅਤੇ ਤੇਰੀ ਛੋਟੀ ਭੈਣ ਸਦੂਮ ਸੀ। ਉਹ ਤੇਰੇ ਦੱਖਣ ਵੱਲ ਆਪਣੀਆਂ ਧੀਆਂ (ਕਸਬਿਆਂ) ਸੰਗ ਰਹਿੰਦੀ ਸੀ।
ਹਿਜ਼ ਕੀ ਐਲ 16:61
ਮੈਂ ਤੇਰੀਆਂ ਭੈਣਾਂ ਨੂੰ ਤੇਰੇ ਕੋਲ ਲਿਆਵਾਂਗਾ। ਅਤੇ ਮੈਂ ਉਨ੍ਹਾਂ ਨੂੰ ਤੇਰੀਆਂ ਧੀਆਂ ਬਣਾ ਦਿਆਂਗਾ। ਇਹ ਗੱਲ ਸਾਡੇ ਇਕਰਾਰਨਾਮੇ ਵਿੱਚ ਨਹੀਂ ਸੀ ਪਰ ਮੈਂ ਤੇਰੇ ਲਈ ਅਜਿਹਾ ਕਰਾਂਗਾ। ਫ਼ੇਰ ਤੂੰ ਉਨ੍ਹਾਂ ਭਿਆਨਕ ਗੱਲਾਂ ਨੂੰ ਚੇਤੇ ਕਰੇਗੀ ਜੋ ਤੂੰ ਕੀਤੀਆਂ ਸਨ ਅਤੇ ਤੂੰ ਸ਼ਰਮਸਾਰ ਹੋ ਜਾਵੇਂਗੀ।
ਹਿਜ਼ ਕੀ ਐਲ 23:33
ਲੜਖੜ੍ਹਾਵੇਂਗੀ ਤੂੰ ਸ਼ਰਾਬੀ ਬੰਦੇ ਵਾਂਗ। ਚਕਰਾਵੇਗਾ ਬਹੁਤ ਸਿਰ ਤੇਰਾ। ਇਹ ਹੈ ਪਿਆਲਾ ਤਬਾਹੀ ਅਤੇ ਬਰਬਾਦੀ ਦਾ। ਇਹ ਹੈ ਉਸ ਪਿਆਲੇ ਵਰਗਾ ਪੀਤਾ ਸੀ ਜਿਹੜਾ ਤੇਰੀ ਭੈਣ ਨੇ।
ਲੋਕਾ 19:44
ਉਹ ਤੈਨੂੰ ਅਤੇ ਤੇਰੇ ਲੋਕਾਂ ਨੂੰ ਨਸ਼ਟ ਕਰ ਦੇਣਗੇ। ਉਹ ਇੱਕ ਪੱਥਰ ਨੂੰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹਿਣ ਦੇਣਗੇ। ਇਹ ਸਭ ਇਸ ਲਈ ਵਾਪਰੇਗਾ ਕਿਉਂਕਿ ਜਦੋਂ ਪਰਮੇਸ਼ੁਰ ਤੈਨੂੰ ਬਚਾਉਣ ਲਈ ਆਇਆ ਤੂੰ ਉਸ ਨੂੰ ਮਹਿਸੂਸ ਨਾ ਕੀਤਾ।”
ਜ਼ਬੂਰ 72:17
ਰਾਜਾ ਸਦਾ ਲਈ ਪ੍ਰਸਿਧ ਹੋਵੇ। ਲੋਕ ਉਸਦਾ ਨਾਮ ਓਨਾ ਚਿਰ ਚੇਤੇ ਰੱਖਣ ਜਿੰਨਾ ਚਿਰ ਸੂਰਜ ਚਮਕਦਾ। ਲੋਕ ਉਸ ਦੇ ਨਾਮ ਨੂੰ ਇੱਕ ਅਸੀਸ ਵਾਂਗ ਇਸਤੇਮਾਲ ਕਰਦੇ ਰਹਿਣ। ਉਹ ਉਸ ਦੇ ਕਾਰਣ ਆਪਣੇ-ਆਪ ਨੂੰ ਖੁਸ਼-ਕਿਸਮਤ ਸਮਝਣ।