ਮੱਤੀ 19:26
ਤਦ ਯਿਸੂ ਨੇ ਉਨ੍ਹਾਂ ਵੱਲ ਵੇਖਕੇ ਉਨ੍ਹਾਂ ਨੂੰ ਕਿਹਾ, “ਲੋਕਾਂ ਲਈ ਇਹ ਅਸੰਭਵ ਹੈ। ਪਰ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”
ਮਰਕੁਸ 10:27
ਯਿਸੂ ਨੇ ਚੇਲਿਆਂ ਵੱਲ ਵੇਖਿਆ ਅਤੇ ਆਖਿਆ, “ਇਹ ਮਨੁੱਖ ਨਾਲ ਅਸੰਭਵ ਹੈ ਪਰ ਸਿਰਫ਼ ਪਰਮੇਸ਼ੁਰ ਨਾਲ ਸੰਭਵ ਹੈ। ਕਿਉਂਕਿ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”
ਲੋਕਾ 18:27
ਯਿਸੂ ਨੇ ਆਖਿਆ, “ਜਿਹੜੀਆਂ ਗੱਲਾਂ ਮਨੁੱਖਾਂ ਲਈ ਅਣਹੋਣੀਆਂ ਹਨ, ਉਹ ਪਰਮੇਸ਼ੁਰ ਤੋਂ ਹੋ ਸੱਕਦੀਆਂ ਹਨ।”
ਰਸੂਲਾਂ ਦੇ ਕਰਤੱਬ 14:8
ਪੌਲੁਸ-ਲੁਸਤ੍ਰਾ ਅਤੇ ਦਰਬੇ ਵਿੱਚ ਲੁਸਤ੍ਰਾ ਵਿੱਚ ਇੱਕ ਆਦਮੀ ਸੀ ਜਿਸਦੇ ਪੈਰ ਵਿੱਚ ਕੋਈ ਤਕਲੀਫ਼ ਸੀ। ਉਹ ਜਮਾਂਦਰੂ ਹੀ ਲੰਗੜਾ ਸੀ, ਉਸ ਨੇ ਕਦੇ ਚੱਲ ਕੇ ਨਹੀਂ ਸੀ ਵੇਖਿਆ।
ਰੋਮੀਆਂ 8:3
ਸ਼ਰ੍ਹਾ ਸ਼ਕਤੀਹੀਣ ਸੀ ਕਿਉਂਕਿ ਸਾਡੇ ਪਾਪੀ ਸੁਭਾਵਾਂ ਨੇ ਇਸ ਨੂੰ ਕਮਜ਼ੋਰ ਬਣਾ ਦਿੱਤਾ। ਪਰ ਪਰਮੇਸ਼ੁਰ ਨੇ ਉਹ ਕੁਝ ਕੀਤਾ ਜੋ ਸ਼ਰ੍ਹਾ ਨਾ ਕਰ ਸੱਕੀ। ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਉਸੇ ਮਨੁੱਖੀ ਸਰੀਰ ਵਿੱਚ ਧਰਤੀ ਉੱਤੇ ਭੇਜਿਆ ਜਿਸ ਨੂੰ ਅਸੀਂ ਪਾਪ ਕਰਨ ਲਈ ਇਸਤੇਮਾਲ ਕਰਦੇ ਹਾਂ। ਪਰਮੇਸ਼ੁਰ ਨੇ ਉਸੇ ਮਨੁੱਖੀ ਸਰੀਰ ਨੂੰ ਪਾਪ ਦਾ ਭੁਗਤਾਨ ਕਰਨ ਲਈ ਚਢ਼ਾਵੇ ਦੇ ਤੌਰ ਤੇ ਇਸਤੇਮਾਲ ਕੀਤਾ। ਇਸ ਲਈ ਪਰਮੇਸ਼ੁਰ ਨੇ ਪਾਪ ਨੂੰ ਨਿੰਦਣ ਲਈ ਇਨਸਾਨੀ ਜੀਵਨ ਇਸਤੇਮਾਲ ਕੀਤਾ।
ਰੋਮੀਆਂ 15:1
ਸਾਡੇ ਵਿੱਚੋਂ ਜੋ ਆਪਣੇ ਨਿਹਚਾ ਵਿੱਚ ਤਕੜੇ ਹਨ, ਕਮਜ਼ੋਰਾਂ ਦੀ ਮਦਦ ਕਰਨ। ਸਾਨੂੰ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਮਜ਼ੋਰੀਆਂ ਦੂਰ ਕਰਨ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਆਪ ਨੂੰ ਪ੍ਰਸੰਨ ਨਹੀਂ ਕਰਨਾ ਚਾਹੀਦਾ।
ਇਬਰਾਨੀਆਂ 6:4
ਜਦੋਂ ਲੋਕ ਮਸੀਹ ਦਾ ਮਾਰਗ ਛੱਡ ਚੁੱਕੇ ਹੋਣ ਤਾਂ ਕੀ ਤੁਸੀਂ ਉਨ੍ਹਾਂ ਦਾ ਜੀਵਨ ਫ਼ੇਰ ਤਬਦੀਲ ਕਰਵਾ ਸੱਕਦੇ ਹੋਂ? ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਨ੍ਹਾਂ ਨੂੰ ਸੱਚ ਦਾ ਪਤਾ ਹੈ। ਉਨ੍ਹਾਂ ਨੇ ਪਰਮੇਸ਼ੁਰ ਤੋਂ ਦਾਤ ਪ੍ਰਾਪਤ ਕੀਤੀ ਅਤੇ ਪਵਿੱਤਰ ਆਤਮਾ ਵਿੱਚ ਸੰਮਲਿਤ ਹੋਏ। ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀਆਂ ਆਖੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਦੀ ਮਹਾਨ ਸ਼ਕਤੀ ਵੀ ਦੇਖੀ। ਉਨ੍ਹਾਂ ਨੇ ਖੁਦ ਦੇਖਿਆ ਕਿ ਉਹ ਸਾਰੀਆਂ ਗੱਲਾਂ ਬਹੁਤ ਚੰਗੀਆਂ ਸਨ। ਪਰ ਫ਼ੇਰ ਉਨ੍ਹਾਂ ਨੇ ਯਿਸੂ ਦਾ ਮਾਰਗ ਛੱਡ ਦਿੱਤਾ। ਉਨ੍ਹਾਂ ਲੋਕਾਂ ਨੂੰ ਆਪਣਾ ਜੀਵਨ ਤਬਦੀਲ ਕਰਾਉਣਾ ਅਤੇ ਮਸੀਹ ਕੋਲ ਵਾਪਸ ਆਉਣਾ ਸੰਭਵ ਨਹੀਂ। ਕਿਉਂ? ਕਿਉਂਕਿ ਉਹ ਲੋਕ ਜਿਨ੍ਹਾਂ ਨੇ ਮਸੀਹ ਦਾ ਮਾਰਗ ਛੱਡ ਦਿੱਤਾ ਹੈ, ਅਸਲ ਵਿੱਚ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਫ਼ੇਰ ਤੋਂ ਸਲੀਬ ਉੱਤੇ ਠੋਕ ਰਹੇ ਹਨ ਅਤੇ ਸਮੂਹ ਲੋਕਾਂ ਸਾਹਮਣੇ ਉਸ ਲਈ ਸ਼ਰਮ ਲਿਆਉਂਦੇ ਹਨ।
ਇਬਰਾਨੀਆਂ 6:18
ਇਹ ਦੋ ਗੱਲਾਂ ਕਦੇ ਵੀ ਨਹੀਂ ਬਦਲਣਗੀਆਂ। ਜਦੋਂ ਵੀ ਪਰਮੇਸ਼ੁਰ ਕੁਝ ਆਖਦਾ ਹੈ, ਉਹ ਝੂਠ ਨਹੀਂ ਬੋਲਦਾ ਅਤੇ ਜਦੋਂ ਉਹ ਕੌਲ ਕਰਦਾ ਹੈ, ਉਹ ਕਦੀ ਵੀ ਝੂਠ ਨਹੀਂ ਬੋਲੇਗਾ। ਇਸ ਲਈ ਅਸੀਂ ਸੁਰੱਖਿਆ ਲਈ ਪਰਮੇਸ਼ੁਰ ਕੋਲ ਭੱਜ ਪਏ ਹਾਂ, ਇਸ ਗੱਲ ਨੇ ਸਾਨੂੰ ਬਹੁਤ ਦਿਲਾਸਾ ਦਿੱਤਾ ਹੈ। ਇਹ ਦੋਵੇ ਗੱਲਾਂ ਸਾਨੂੰ ਦਿਲਾਸਾ ਅਤੇ ਤਾਕਤ ਦਿੰਦੀਆਂ ਹਨ, ਤਾਂ ਜੋ ਅਸੀਂ ਉਸ ਉਮੀਦ ਨੂੰ ਜਾਰੀ ਰੱਖੀਏ ਜਿਹੜੀ ਸਾਨੂੰ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ
ਇਬਰਾਨੀਆਂ 10:4
ਕਿਉਂਕਿ ਬੱਕਰੀਆਂ ਅਤੇ ਵਹਿੜਕਿਆਂ ਦਾ ਲਹੂ ਪਾਪਾਂ ਨੂੰ ਦੂਰ ਨਾ ਕਰ ਸੱਕਿਆ।
ਇਬਰਾਨੀਆਂ 11:6
ਨਿਹਚਾ ਤੋਂ ਬਗੈਰ ਕੋਈ ਵਿਅਕਤੀ ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸੱਕਦਾ। ਜਿਹੜਾ ਵਿਅਕਤੀ ਪਰਮੇਸ਼ੁਰ ਵੱਲ ਆਉਂਦਾ ਹੈ ਉਸ ਨੂੰ ਨਿਹਚਾ ਕਰਨੀ ਹੋਵੇਗੀ ਕਿ ਪਰਮੇਸ਼ੁਰ ਵਾਸਤਵਿਕ ਹੈ। ਅਤੇ ਜਿਹੜਾ ਵਿਅਕਤੀ ਪਰਮੇਸ਼ੁਰ ਕੋਲ ਆਉਂਦਾ ਹੈ ਉਸ ਨੂੰ ਨਿਹਚਾ ਕਰਨੀ ਪਵੇਗੀ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਫ਼ਲ ਦਿੰਦਾ ਹੈ ਜਿਹੜੇ ਉਸ ਨੂੰ ਸੱਚਮੁੱਚ ਲੱਭਣਾ ਚਾਹੁੰਦੇ ਹਨ।
Occurences : 10
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்