ਮੱਤੀ 6:19
ਦੌਲਤ ਨਾਲੋਂ ਪਰਮੇਸ਼ੁਰ ਵੱਧੇਰੇ ਮਹੱਤਵਪੂਰਣ ਹੈ “ਧਰਤੀ ਉੱਤੇ ਖਜ਼ਾਨੇ ਦਾ ਭੰਡਾਰ ਨਾ ਜੋੜੋ। ਇੱਥੇ ਕੀੜੇ ਅਤੇ ਜੰਗ਼ਾਲ ਧਨ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਚੋਰ ਸੰਨ੍ਹ ਮਾਰਕੇ ਤੁਹਾਡੀ ਦੌਲਤ ਚੁਰਾ ਲੈ ਜਾਂਦੇ ਹਨ।
ਮੱਤੀ 6:20
ਪਰ ਸਵਰਗ ਵਿੱਚ ਖਜ਼ਾਨੇ ਜੋੜੋ। ਸਵਰਗ ਵਿੱਚ ਨਾ ਕੋਈ ਕੀੜਾ ਅਤੇ ਨਾ ਜੰਗਾਲ ਧਨ ਨੂੰ ਨਸ਼ਟ ਕਰਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰਦੇ ਹਨ ਅਤੇ ਚੁਰਾਉਂਦੇ ਹਨ।
ਯੂਹੰਨਾ 4:32
ਪਰ ਯਿਸੂ ਨੇ ਆਖਿਆ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਅਤੇ ਤੁਹਾਨੂੰ ਇਸ ਬਾਰੇ ਕੁਝ ਨਹੀਂ ਪਤਾ।”
ਯੂਹੰਨਾ 6:27
ਨਾਸ਼ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”
ਯੂਹੰਨਾ 6:27
ਨਾਸ਼ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”
ਯੂਹੰਨਾ 6:55
ਮੇਰਾ ਸਰੀਰ ਸੱਚਾ ਭੋਜਨ ਹੈ ਅਤੇ ਮੇਰਾ ਲਹੂ ਅਸਲੀ ਪੀਣ ਦੀ ਵਸਤੂ ਹੈ।
ਰੋਮੀਆਂ 14:17
ਪਰਮੇਸ਼ੁਰ ਦੇ ਰਾਜ ਵਿੱਚ ਖਾਣਾ-ਪੀਣਾ ਮਹੱਤਵਪੂਰਣ ਨਹੀਂ ਸਗੋਂ ਉੱਥੇ ਇਹ ਚੀਜ਼ਾਂ ਮਹੱਤਵ ਯੋਗ ਹਨ। ਧਰਮੀ ਜੀਵਨ, ਸ਼ਾਂਤੀ ਅਤੇ ਪਵਿੱਤਰ ਆਤਮਾ ਵਿੱਚ ਆਨੰਦ।
੧ ਕੁਰਿੰਥੀਆਂ 8:4
ਇਸ ਲਈ ਮੈਂ ਇਹ ਮੂਰਤੀਆਂ ਨੂੰ ਭੇਟ ਮਾਸ ਖਾਣ ਬਾਰੇ ਆਖਦਾ ਹਾਂ: ਅਸੀਂ ਜਾਣਦੇ ਹਾਂ ਕਿ ਦੁਨੀਆਂ ਵਿੱਚ ਮੂਰਤੀਆਂ ਕੁਝ ਵੀ ਨਹੀਂ ਹਨ। ਅਸੀਂ ਇਹ ਵੀ ਜਾਣਦੇ ਹਾਂ ਕਿ ਇੱਥੇ ਇੱਕ ਅਤੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ।
੨ ਕੁਰਿੰਥੀਆਂ 9:10
ਪਰਮੇਸ਼ੁਰ ਹੀ ਹੈ ਜਿਹੜਾ ਬੀਜਣ ਵਾਲੇ ਨੂੰ ਬੀਜ ਪ੍ਰਦਾਨ ਕਰਦਾ ਹੈ। ਅਤੇ ਭੋਜਨ ਲਈ ਰੋਟੀ ਦਿੰਦਾ ਹੈ। ਅਤੇ ਪਰਮੇਸ਼ੁਰ ਤੁਹਾਨੂੰ ਆਤਮਕ ਬੀਜ ਦੇਵੇਗਾ ਅਤੇ ਜਿਹੜਾ ਇਸ ਨੂੰ ਉਗਾਵੇਗਾ। ਉਹ ਤੁਹਾਡੀ ਚੰਗਿਆਈ ਵਿੱਚੋਂ ਵੱਡੀ ਫ਼ਸਲ ਵੱਢੇਗਾ।
ਕੁਲੁੱਸੀਆਂ 2:16
ਉਨ੍ਹਾਂ ਨੇਮਾਂ ਤੇ ਨਾ ਚੱਲੋ ਜਿਹੜੇ ਇਨਸਾਨ ਬਣਾਉਂਦੇ ਹਨ ਕਿਸੇ ਨੂੰ ਵੀ ਆਪਣੇ ਬਾਰੇ ਇਹ ਪਰੱਖਣ ਨਾ ਦਿਓ ਕਿ ਤੁਸੀਂ ਕੀ ਖਾਂਦੇ ਅਤੇ ਪੀਂਦੇ ਹੋ ਅਤੇ ਯਹੂਦੀ ਉਤਸਵਾਂ ਦਾ ਅਨੁਸਰਣ ਕਰਨ ਬਾਰੇ, ਜਿਵੇਂ ਅਮੱਸਿਯਾ ਜਾਂ ਸਬਤ।
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்