ਲੋਕਾ 16:6
ਉਸ ਮਨੁੱਖ ਨੇ ਆਖਿਆ, ‘ਮੈਂ ਉਸ ਦੇ ਜੈਤੂਨ ਦੇ ਤੇਲ ਦੇ ਅੱਠ ਹਜ਼ਾਰ ਪੌਂਡ ਦੇਣੇ ਹਨ।’ ਤਾਂ ਮੁਖਤਿਆਰ ਨੇ ਉਸ ਨੂੰ ਕਿਹਾ, ‘ਆਪਣੀ ਵਹੀ ਲੈ ਅਤੇ ਬੈਠਕੇ ਚਾਰ ਹਜ਼ਾਰ ਪੌਂਡ ਲਿਖ ਦੇ।’
ਲੋਕਾ 16:7
“ਤਾਂ ਮੁਖਤਿਆਰ ਨੇ ਦੂਸਰੇ ਆਦਮੀ ਨੂੰ ਸੱਦਿਆ, ‘ਤੂੰ ਮੇਰੇ ਮਾਲਕ ਦੇ ਕਿੰਨੇ ਦੇਣੇ ਹਨ?’ ਉਸ ਮਨੁੱਖ ਨੇ ਜਵਾਬ ਦਿੱਤਾ, ‘ਮੈਂ ਉਸ ਨੂੰ ਕਣਕ ਦੇ ਸੱਠ ਹਜ਼ਾਰ ਪੌਂਡ ਦੇਣਦਾਰ ਹਾਂ’, ਮੁਖਤਿਆਰ ਨੇ ਉਸ ਨੂੰ ਆਖਿਆ, ‘ਆਪਣੀ ਵਹੀ ਲੈ ਅਤੇ ਛੇਤੀ ਬੈਠ ਕੇ ਪੰਜਾਹ ਹਜ਼ਾਰ ਪੌਂਡ ਲਿਖ ਦੇ।’
ਲੋਕਾ 23:38
ਉਸ ਦੇ ਉਤਾਹਾਂ ਸਲੀਬ ਉੱਤੇ ਇਹ ਸ਼ਬਦ ਲਿਖੇ ਗਏ ਸਨ, “ ਇਹ ਯਹੂਦੀਆਂ ਦਾ ਪਾਤਸ਼ਾਹ ਹੈ।”
ਯੂਹੰਨਾ 5:47
ਕਿਉਂਕਿ ਤੁਸੀਂ ਉਸ ਦੀਆਂ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਕਰੋਂਗੇ।”
ਯੂਹੰਨਾ 7:15
ਯਹੂਦੀ ਹੈਰਾਨ ਸਨ ਅਤੇ ਆਖਿਆ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ। ਉਹ ਇਹ ਸਭ ਕਿਵੇਂ ਸਿੱਖਿਆ?”
ਰਸੂਲਾਂ ਦੇ ਕਰਤੱਬ 26:24
ਪੌਲੁਸ ਦੀ ਅਗ੍ਰਿਪਾ ਨੂੰ ਮਨਾਉਣ ਦੀ ਕੋਸ਼ਿਸ਼ ਜਦੋਂ ਪੌਲੁਸ ਅਪਣੀ ਰੱਖਿਆ ਕਰਨ ਲਈ ਇਹ ਗੱਲਾਂ ਆਖ ਰਿਹਾ ਸੀ ਤਾਂ ਫ਼ੇਸਤੁਸ ਨੇ ਰੌਲਾ ਪਾਇਆ, “ਪੌਲੁਸ। ਤੂੰ ਪਾਗਲ ਹੈਂ। ਬਹੁਤ ਜ਼ਿਆਦਾ ਵਿਦਿਆ ਨੇ ਤੈਨੂੰ ਕਮਲਾ ਕਰ ਦਿੱਤਾ ਹੈ।”
ਰਸੂਲਾਂ ਦੇ ਕਰਤੱਬ 28:21
ਯਹੂਦੀਆਂ ਨੇ ਪੌਲੁਸ ਨੂੰ ਆਖਿਆ, “ਅਸੀਂ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿੱਠੀ ਪ੍ਰਾਪਤ ਨਹੀਂ ਕੀਤੀ, ਤੇ ਨਾ ਹੀ ਸਾਡੇ ਉਨ੍ਹਾਂ ਭਰਾਵਾਂ ਵਿੱਚੋਂ, ਜੋ ਉੱਥੋਂ ਆਏ, ਤੇਰੇ ਬਾਰੇ ਕੋਈ ਖਬਰ ਲਿਆਏ ਜਾਂ ਤੇਰੇ ਬਾਰੇ ਕੁਝ ਬੁਰਾ ਕਿਹਾ।
ਰੋਮੀਆਂ 2:27
ਤੁਸਾਂ ਯਹੂਦੀਆਂ ਕੋਲ ਲਿਖੀ ਹੋਈ ਸ਼ਰ੍ਹਾ ਹੈ, ਅਤੇ ਤੁਹਾਡੀ ਸੁੰਨਤ ਹੋਈ ਵੀ ਹੈ, ਪਰ ਤੁਸੀਂ ਸ਼ਰ੍ਹਾ ਨੂੰ ਤੋੜਦੇ ਹੋ। ਸੋ ਜਿਹੜੇ ਲੋਕਾਂ ਦੀ ਸੁੰਨਤ ਉਨ੍ਹਾਂ ਦੇ ਸਰੀਰ ਵਿੱਚ ਨਹੀਂ ਹੋਈ ਪਰ ਹਾਲੇ ਵੀ ਸ਼ਰ੍ਹਾ ਨੂੰ ਮੰਨਦੇ ਹਨ, ਸਾਬਤ ਕਰੇਗਾ ਕਿ ਤੁਸੀਂ ਦੋਸ਼ੀ ਹੋ।
ਰੋਮੀਆਂ 2:29
ਪਰ ਸੱਚਾ ਯਹੂਦੀ ਉਹੀ ਹੈ ਜਿਸਦਾ ਦਿਲ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਹੈ। ਸੱਚੀ ਸੁੰਨਤ ਆਤਮਾ ਦੁਆਰਾ ਦਿਲ ਵਿੱਚ ਹੁੰਦੀ ਹੈ ਅਤੇ ਨਾ ਕਿ ਲਿਖੀ ਹੋਈ ਸ਼ਰ੍ਹਾ ਦੁਆਰਾ। ਉਹ ਵਿਅਕਤੀ ਜਿਸਦੀ ਸੁੰਨਤ ਆਤਮਾ ਦੁਆਰਾ ਉਸ ਦੇ ਦਿਲ ਵਿੱਚ ਹੋਈ ਹੈ ਪਰਮੇਸ਼ੁਰ ਵੱਲੋਂ ਉਸਤਤਿ ਪ੍ਰਾਪਤ ਕਰਦਾ ਹੈ ਅਤੇ ਨਾ ਕਿ ਲੋਕਾਂ ਵੱਲੋਂ।
ਰੋਮੀਆਂ 7:6
ਪਹਿਲਾਂ ਸ਼ਰ੍ਹਾ ਨੇ ਸਾਨੂੰ ਕੈਦੀਆਂ ਵਾਂਗ ਰੱਖਿਆ ਪਰ ਜਦੋਂ ਸਾਡੇ ਪੁਰਾਣੇ ਸੁਭਾਅ ਮਰ ਗਏ ਤਾਂ ਅਸੀਂ ਸ਼ਰ੍ਹਾ ਤੋਂ ਆਜ਼ਾਦ ਕੀਤੇ ਗਏ ਸੀ। ਇਸ ਲਈ ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਨਾਲ ਕਰ ਰਹੇ ਹਾਂ, ਨਾ ਕਿ ਲਿਖੇ ਨਿਯਮਾਂ ਦੇ ਪੁਰਾਣੇ ਢੰਗ ਨਾਲ। ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਵਿੱਚ ਆਤਮਾ ਦੇ ਨਾਲ ਰਹਿੰਦਿਆਂ ਹੋਇਆਂ ਕਰ ਰਹੇ ਹਾਂ।
Occurences : 15
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்