ਮੱਤੀ 16:21
ਯਿਸੂ ਆਪਣੀ ਮੌਤ ਬਾਰੇ ਅਗੰਮ ਵਾਕ ਕਰਦਾ ਉਸ ਸਮੇਂ ਤੋਂ, ਯਿਸੂ ਨੇ ਆਪਣੇ ਚੇਲਿਆਂ ਨੂੰ ਵਰਨਣ ਕਰਨਾ ਸ਼ੁਰੂ ਕੀਤਾ ਕਿ ਉਸ ਨੂੰ ਯਰੂਸ਼ਲਮ ਜਰੂਰ ਜਾਣਾ ਪਵੇਗਾ, ਅਤੇ ਬਜੁਰਗ ਯਹੂਦੀ ਆਗੂਆਂ, ਪਰਧਾਨ ਜਾਜਕਾਂ, ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਬਹੁਤ ਕਸ਼ਟ ਝੱਲਣੇ ਪੈਣਗੇ। ਅਤੇ ਇਹ ਵੀ ਦੱਸਿਆ ਕਿ ਉਹ ਮਾਰਿਆ ਜਾਵੇਗਾ ਪਰ ਮਰਨ ਦੇ ਤੀਜੇ ਦਿਨ ਉਹ ਫ਼ੇਰ ਜੀ ਉੱਠੇਗਾ।
ਮੱਤੀ 17:10
ਤਦ ਉਸ ਦੇ ਚੇਲਿਆਂ ਨੇ ਉਸਤੋਂ ਪੁੱਛਿਆ, “ਫ਼ੇਰ ਨੇਮ ਦੇ ਉਪਦੇਸ਼ਕ ਇਹ ਕਿਉਂ ਆਖਦੇ ਹਨ ਕਿ ਮਸੀਹ ਦੇ ਆਉਣ ਤੋਂ ਪਹਿਲਾਂ ਏਲੀਯਾਹ ਦਾ ਆਉਣਾ ਜ਼ਰੂਰੀ ਹੈ?”
ਮੱਤੀ 18:33
ਫ਼ੇਰ ਜਿਵੇਂ ਮੈਂ ਤੇਰੇ ਤੇ ਦਯਾ ਕੀਤੀ ਸੀ ਕੀ ਤੈਨੂੰ ਵੀ ਆਪਣੇ ਨਾਲ ਦੇ ਨੋਕਰ ਉੱਤੇ ਉਵੇਂ ਹੀ ਦਯਾ ਨਹੀਂ ਕਰਨੀ ਚਾਹੀਦੀ ਸੀ।’
ਮੱਤੀ 23:23
“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਪੁਦੀਨੇ, ਸੌਂਫ਼ ਅਤੇ ਜੀਰੇ ਦਾ ਦਸੌਂਧ ਦਿੰਦੇ ਹੋ ਪਰ ਤੁਸੀਂ ਸ਼ਰ੍ਹਾ ਦੇ ਵੱਧ ਮਹੱਤਵ ਪੂਰਣ ਉਪਦੇਸ਼ਾਂ ਨੂੰ ਮੰਨਣ ਤੋਂ ਅਣਗਹਿਲੀ ਕਰਦੇ ਹੋ, ਜੋ ਨਿਆਂ, ਦਇਆ, ਅਤੇ ਵਫ਼ਾਦਾਰੀ ਹਨ। ਇਹ ਮਹੱਤਵਪੂਰਣ ਹੈ ਕਿ ਤੁਸੀਂ ਦੂਜੇ ਅਸੂਲਾਂ ਦੀ ਅਣਗਹਿਲੀ ਕੀਤੇ ਬਿਨਾ ਇਨ੍ਹਾਂ ਗੱਲਾਂ ਤੇ ਵੀ ਅਮਲ ਕਰੋ।
ਮੱਤੀ 24:6
ਤੁਸੀਂ ਲੜੀਆਂ ਜਾਣ ਵਾਲੀਆਂ ਲੜਾਈਆਂ ਬਾਰੇ ਵੀ ਸੁਣੋਂਗੇ। ਤੁਸੀਂ ਉਨ੍ਹਾਂ ਲੜਾਈਆਂ ਦੇ ਸ਼ੁਰੂ ਹੋਣ ਦੀਆਂ ਅਫ਼ਵਾਹਾਂ ਸੁਣੋਂਗੇ। ਪਰ ਤੁਸੀਂ ਡਰਨਾ ਨਹੀਂ ਕਿਉਂਕਿ ਇਹ ਸਭ ਗੱਲਾਂ ਵਾਪਰਨੀਆਂ ਚਾਹੀਦੀਆਂ ਹਨ। ਪਰ ਹਾਲੇ ਇਹ ਅੰਤ ਨਹੀਂ।
ਮੱਤੀ 25:27
ਸੋ ਤੈਨੂੰ ਚਾਹੀਦਾ ਸੀ ਕਿ ਤੂੰ ਮੇਰਾ ਧਨ ਸਰਾਫ਼ਾਂ ਨੂੰ ਦੇ ਦਿੰਦਾ ਤਾਂ ਜੋ ਜਦੋਂ ਮੈਂ ਵਾਪਿਸ ਮੁੜਦਾ ਤਾਂ ਮੈਨੂੰ ਇਸ ਧਨ ਨਾਲ ਬਿਆਜ ਮਿਲਦਾ।
ਮੱਤੀ 26:35
ਪਰ ਪਤਰਸ ਨੇ ਆਖਿਆ, “ਭਾਵੇਂ ਮੈਨੂੰ ਤੁਹਾਡੇ ਨਾਲ ਮਰਨਾ ਪਵੇ ਮੈਂ ਤੇਰਾ ਕਦੇ ਵੀ ਇਨਕਾਰ ਨਹੀਂ ਕਰਾਂਗਾ।” ਅਤੇ ਇਉਂ ਹੀ ਬਾਕੀ ਸਾਰਿਆਂ ਚੇਲਿਆਂ ਨੇ ਵੀ ਕਿਹਾ।
ਮੱਤੀ 26:54
ਪਰ ਇਸ ਨੂੰ ਇਵੇਂ ਵਾਪਰਨਾ ਚਾਹੀਦਾ ਹੈ ਤਾਂ ਜੋ ਉਵੇਂ ਹੀ ਹੋਵੇ ਜਿਵੇਂ ਪੋਥੀਆਂ ਆਖਦੀਆਂ ਹਨ।”
ਮਰਕੁਸ 8:31
ਯਿਸੂ ਕਹਿੰਦਾ ਉਸ ਨੂੰ ਮਰਨਾ ਚਾਹੀਦਾ ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ ਕਿ ਕਿਵੇਂ ਮਨੁੱਖ ਦੇ ਪੁੱਤਰ ਨੂੰ ਬਹੁਤ ਸਾਰੀਆਂ ਤਕਲੀਫ਼ਾਂ ਰਾਹੀਂ ਗੁਜ਼ਰਨਾ ਪਵੇਗਾ। ਉਸ ਨੇ ਇਹ ਵੀ ਆਖਿਆ ਕਿ ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਮਨੁੱਖ ਦੇ ਪੁੱਤਰ ਨੂੰ ਨਾਮੰਜ਼ੂਰ ਕਰਨਗੇ। ਅਤੇ ਯਿਸੂ ਨੇ ਇਹ ਵੀ ਆਖਿਆ ਕਿ ਮਨੁੱਖ ਦਾ ਪੁੱਤਰ ਮਾਰਿਆ ਜਾਵੇਗਾ। ਮਰਨ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉੱਠੇਗਾ।
ਮਰਕੁਸ 9:11
ਚੇਲਿਆਂ ਨੇ ਯਿਸੂ ਨੂੰ ਆਖਿਆ, “ਨੇਮ ਦੇ ਉਪਦੇਸ਼ ਇਹ ਭਲਾ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?”
Occurences : 105
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்