ਮੱਤੀ 18:28
“ਜਦੋਂ ਉਹੀ ਨੋਕਰ ਬਾਹਰ ਆਇਆ, ਤਾਂ ਉਸ ਨੂੰ ਦੂਜਾ ਨੋਕਰ ਮਿਲਿਆ ਜੋ ਉਸ ਨੂੰ ਚਾਂਦੀ ਦੇ ਇੱਕ ਸੌ ਸਿੱਕਿਆਂ ਦਾ ਦੇਣਦਾਰ ਸੀ। ਤਾਂ ਉਸ ਨੋਕਰ ਨੇ ਦੂਜੇ ਨੂੰ ਗਲੋਂ ਫ਼ੜ ਲਿਆ ਅਤੇ ਆਖਿਆ ਜਿਸਦਾ ਤੂੰ ਮੈਨੂੰ ਦੇਣਦਾਰ ਹੈ, ਸੋ ਦੇ।
ਮੱਤੀ 20:2
ਉਸ ਨੇ ਕਾਮਿਆਂ ਨਾਲ ਇੱਕ ਚਾਂਦੀ ਦਾ ਸਿੱਕਾ ਦਿਹਾੜੀ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਬਾਗ ਵਿੱਚ ਭੇਜ ਦਿੱਤਾ।
ਮੱਤੀ 20:9
“ਜਿਹੜੇ ਕਾਮੇ ਪੰਜ ਵਜੇ ਲਿਆਂਦੇ ਗਏ ਸਨ, ਆਏ ਅਤੇ ਇੱਕ ਚਾਂਦੀ ਦਾ ਸਿੱਕਾ ਪ੍ਰਾਪਤ ਕੀਤਾ।
ਮੱਤੀ 20:10
ਫ਼ਿਰ ਜਿਹੜੇ ਕਾਮੇ ਪਹਿਲਾਂ ਲਿਆਂਦੇ ਗਏ ਸਨ ਆਏ। ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਉਹ ਦੂਜਿਆਂ ਕਾਮਿਆਂ ਨਾਲੋਂ ਵੱਧ ਪ੍ਰਾਪਤ ਕਰਨਗੇ। ਪਰ ਉਨ੍ਹਾਂ ਨੂੰ ਵੀ ਇੱਕ ਚਾਂਦੀ ਦਾ ਸਿੱਕਾ ਹੀ ਮਿਲਿਆ।
ਮੱਤੀ 20:13
“ਜਿਮੀਦਾਰ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ, ‘ਮਿੱਤਰਾ, ਮੈਂ ਤੇਰੇ ਨਾਲ ਬੇਈਮਾਨੀ ਨਹੀਂ ਕੀਤੀ। ਕੀ ਤੂੰ ਇੱਕ ਚਾਂਦੀ ਦੇ ਸਿੱਕੇ ਵਾਸਤੇ ਕੰਮ ਕਰਨ ਲਈ ਰਾਜੀ ਨਹੀਂ ਹੋਇਆ?
ਮੱਤੀ 22:19
ਜਿਹੜਾ ਸਿੱਕਾ ਤੁਸੀਂ ਮਹਿਸੂਲ ਦਿੰਦੇ ਹੋ ਮੈਨੂੰ ਵਿਖਾਓ।” ਤਦ ਉਹ ਇੱਕ ਚਾਂਦੀ ਦਾ ਸਿੱਕਾ ਉਸ ਕੋਲ ਲਿਆਏ।
ਮਰਕੁਸ 6:37
ਪਰ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦੇਵੋ।” ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਕੀ ਸਾਨੂੰ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਸਾਰੇ ਲੋਕਾਂ ਵਾਸਤੇ ਭੋਜਨ ਖਰੀਦਣਾ ਚਾਹੀਦਾ ਹੈ? ਜੇਕਰ ਇਨ੍ਹਾਂ ਸਾਰਿਆਂ ਲੋਕਾਂ ਨੂੰ ਭੋਜਨ ਦੇਣਾ ਹੈ ਤਾਂ ਸਾਨੂੰ ਸਾਰਿਆਂ ਨੂੰ ਕਾਫ਼ੀ ਪੈਸਾ ਕਮਾਉਣ ਲਈ ਇੱਕ ਮਹੀਨਾ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇਨ੍ਹਾਂ ਲੋਕਾਂ ਨੂੰ ਭੋਜਨ ਖਰੀਦ ਕੇ ਦੇਣ ਦੇ ਯੋਗ ਹੋ ਸੱਕੀਏ।”
ਮਰਕੁਸ 12:15
ਯਿਸੂ ਜਾਣਦਾ ਸੀ ਕਿ ਇਹ ਆਦਮੀ ਸੱਚਮੁੱਚ ਉਸ ਨਾਲ ਕੋਈ ਚਾਲ ਖੇਡ ਰਹੇ ਹਨ ਤਾਂ ਉਸ ਨੇ ਕਿਹਾ, “ਤੁਸੀਂ ਮੈਨੂੰ ਕਿਉਂ ਪਰਤਿਆਉਂਦੇ ਹੋ? ਚਾਂਦੇ ਦਾ ਇੱਕ ਸਿੱਕਾ ਮੇਰੇ ਕੋਲ ਲਿਆਓ ਅਤੇ ਮੈਨੂੰ ਵੇਖਣ ਦਿਓ।”
ਮਰਕੁਸ 14:5
ਕਿਉਂਕਿ ਉਹ ਅਤਰ ਇੱਕ ਸਾਲ ਦੀ ਮਿਹਨਤ ਜਿੰਨਾ ਸੀ ਅਤੇ ਇਹੀ ਅਤਰ ਵੇਚਕੇ ਇਸਦਾ ਪੈਸਾ ਗਰੀਬ ਲੋਕਾਂ ਵਿੱਚ ਵੰਡਿਆ ਜਾਂਦਾ ਤਾਂ ਕਿੰਨਾ ਚੰਗਾ ਹੁੰਦਾ।” ਇਉਂ ਉਹ ਉਸ ਔਰਤ ਦੀ ਅਲੋਚਨਾ ਕਰਨ ਲੱਗੇ।
ਲੋਕਾ 7:41
ਯਿਸੂ ਨੇ ਆਖਿਆ: “ਦੋ ਆਦਮੀ ਸਨ। ਦੋਵੇ ਹੀ ਇੱਕੇ ਹੀ ਸਾਹੂਕਾਰ ਦੇ ਦੇਣਦਾਰ ਸਨ। ਇੱਕ ਬੰਦਾ ਸਹੂਕਾਰ ਨੂੰ 500 ਚਾਂਦੀ ਦੇ ਸਿੱਕਿਆਂ ਦਾ ਦੇਣਦਾਰ ਸੀ ਅਤੇ ਦੂਜਾ ਆਦਮੀ ਸਾਹੂਕਾਰ ਨੂੰ 50 ਚਾਂਦੀ ਦੇ ਸਿੱਕਿਆਂ ਦਾ ਦੇਣਦਾਰ ਸੀ।
Occurences : 16
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்