ਮੱਤੀ 16:3
ਅਤੇ ਜੇਕਰ ਸਵੇਰੇ ਅਕਾਸ਼ ਲਾਲ ਅਤੇ ਬੱਦਲਵਾਈ ਹੋਵੇ ਤਾਂ ਤੁਸੀਂ ਆਖਦੇ ਹੋ ਕਿ ਇਹ ਮੀਂਹ ਵਾਲਾ ਦਿਨ ਹੋਵੇਗਾ। ਇਹ ਸਭ ਮੌਸਮ ਦੇ ਦਿਨ ਹਨ। ਜਿਵੇਂ ਤੁਸੀਂ ਇਨ੍ਹਾਂ ਸਾਰੇ ਦਿਨਾਂ ਦੇ ਅਕਾਸ਼ ਨੂੰ ਵੇਖਦੇ ਹੋ ਅਤੇ ਜਾਣਦੇ ਹੋ ਕਿ ਇਨ੍ਹਾਂ ਦੇ ਕੀ ਅਰਥ ਹਨ ਤਿਵੇਂ ਹੀ, ਜੋ ਕੁਝ ਹੁਣ ਵਾਪਰ ਰਿਹਾ ਹੈ, ਇਹ ਵੀ ਸਭ ਨਿਸ਼ਾਨ ਹਨ, ਪਰ ਤੁਸੀਂ ਇਨ੍ਹਾਂ ਨਿਸ਼ਾਨਾਂ ਤੋਂ ਅਨਜਾਣ ਹੋ।
ਮੱਤੀ 21:21
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇਕਰ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਕੋਈ ਭਰਮ ਨਾ ਰੱਖੋ। ਤੁਸੀਂ ਸਿਰਫ਼ ਇਹੋ ਹੀ ਕਰੋਂਗੇ ਜੋ ਅੰਜੀਰ ਦੇ ਬਿਰਛ ਨਾਲ ਮੈਂ ਕੀਤਾ ਸਗੋਂ ਤੁਸੀਂ ਇਸ ਪਹਾੜ ਨੂੰ ਵੀ ਆਖ ਸੱਕਦੇ ਹੋ ਜਾ ਅਤੇ ਸਮੁੰਦਰ ਵਿੱਚ ਜਾਕੇ ਡਿੱਗ ਤਾਂ ਅਜਿਹਾ ਹੀ ਹੋਵੇਗਾ।
ਮਰਕੁਸ 11:23
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਜੇਕਰ ਤੁਸੀਂ ਇਸ ਪਹਾੜ ਨੂੰ ਕਹੋ, ‘ਖੜ੍ਹਾ ਹੋ ਅਤੇ ਆਪਣੇ-ਆਪ ਨੂੰ ਸਮੁੰਦਰ ਵਿੱਚ ਸੁੱਟ ਲੈ।’ ਅਤੇ ਜੇਕਰ ਤੁਸੀਂ ਮਨ ਵਿੱਚ ਬਿਨਾ ਕਿਸੇ ਸ਼ੰਕਾ ਵਿਸ਼ਵਾਸ ਰੱਖੋ ਕਿ ਤੁਸੀਂ ਜੋ ਆਖਿਆ ਉਹ ਵਾਪਰੇਗਾ, ਤਾਂ ਤੁਹਾਡੇ ਲਈ ਉਹ ਜ਼ਰੂਰ ਹੀ ਵਾਪਰੇਗਾ।
ਰਸੂਲਾਂ ਦੇ ਕਰਤੱਬ 10:20
ਉੱਠ ਅਤੇ ਹੇਠਾਂ ਜਾ। ਉਨ੍ਹਾਂ ਨਾਲ ਬਿਨਾ ਕਿਸੇ ਝਿਜਕ ਚੱਲਾ ਜਾ। ਮੈਂ ਹੀ ਉਨ੍ਹਾਂ ਨੂੰ ਤੇਰੇ ਕੋਲ ਭੇਜਿਆ ਹੈ।”
ਰਸੂਲਾਂ ਦੇ ਕਰਤੱਬ 11:2
ਪਰ ਜਦੋਂ ਪਤਰਸ ਯਰੂਸ਼ਲਮ ਨੂੰ ਵਾਪਸ ਆਇਆ, ਤਾਂ ਕੁਝ ਯਹੂਦੀ ਨਿਹਚਾਵਾਨਾਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਆਖਿਆ,
ਰਸੂਲਾਂ ਦੇ ਕਰਤੱਬ 11:12
ਆਤਮਾ ਨੇ ਮੈਨੂੰ ਉਨ੍ਹਾਂ ਨਾਲ ਬਿਨਾ ਝਿਜਕ ਜਾਣ ਨੂੰ ਕਿਹਾ। ਇਹ ਛੇ ਭਰਾ, ਜੋ ਇੱਥੇ ਮੇਰੇ ਨਾਲ ਹਨ, ਇਹ ਵੀ ਮੇਰੇ ਨਾਲ ਗਏ। ਅਸੀਂ ਕੁਰਨੇਲਿਯੁਸ ਦੇ ਘਰ ਗਏ।
ਰਸੂਲਾਂ ਦੇ ਕਰਤੱਬ 15:9
ਪਰਮੇਸ਼ੁਰ ਲਈ ਉਨ੍ਹਾਂ ਲੋਕਾਂ ਅਤੇ ਸਾਡੇ ਵਿੱਚ ਕੋਈ ਫ਼ਰਕ ਨਹੀਂ। ਜਦੋਂ ਉਨ੍ਹਾਂ ਨੇ ਉਸਤੇ ਵਿਸ਼ਵਾਸ ਕੀਤਾ ਤਾਂ ਪਰਮੇਸ਼ੁਰ ਨੇ ਉਨ੍ਹਾਂ ਦੇ ਮਨ ਸ਼ੁੱਧ ਕਰ ਦਿੱਤੇ।
ਰੋਮੀਆਂ 4:20
ਪਰਮੇਸ਼ੁਰ ਦੇ ਵਚਨ ਵੱਲੋਂ ਉਸ ਨੇ ਬੇਪਰਤੀਤੀ ਨਾਲ ਸ਼ੰਕਾ ਨਾ ਕੀਤੀ। ਸਗੋਂ ਨਿਹਚਾ ਵਿੱਚ ਬਲਵਾਨ ਹੋਕੇ ਪਰਮੇਸ਼ੁਰ ਦੀ ਉਸਤਤਿ ਕੀਤੀ।
ਰੋਮੀਆਂ 14:23
ਪਰ ਜੇਕਰ ਕੋਈ ਵਿਅਕਤੀ ਇਸ ਬਾਰੇ ਨਿਸ਼ਚਿਤ ਹੋਏ ਬਿਨਾ ਕੁਝ ਖਾਂਦਾ ਹੈ ਕਿ ਉਹ ਸਹੀ ਹੈ, ਫ਼ਿਰ ਉਹ ਵਿਅਕਤੀ ਆਪਣੇ ਆਪ ਨੂੰ ਦੋਸ਼ੀ ਨਿਆਂਿਤ ਕਰਦਾ ਹੈ। ਕਿਉਂ? ਕਿਉਂਕਿ ਉਸ ਮਨੁੱਖ ਨੇ ਵਿਸ਼ਵਾਸ ਨਹੀਂ ਕੀਤਾ ਕਿ ਇਹ ਸਹੀ ਸੀ। ਇਸ ਲਈ ਜੇਕਰ ਕੋਈ ਮਨੁੱਖ ਬਿਨਾ ਨਿਸ਼ਚੇ ਕੁਝ ਕਰਦਾ ਹੈ ਤਾਂ ਇਹ ਪਾਪ ਹੈ।
੧ ਕੁਰਿੰਥੀਆਂ 4:7
ਕੌਣ ਕਹਿੰਦਾ ਹੈ ਕਿ ਤੁਸੀਂ ਹੋਰਾਂ ਲੋਕਾਂ ਨਾਲੋਂ ਬਿਹਤਰ ਹੋ। ਇਸ ਲਈ ਜੇਕਰ ਜੋ ਤੁਹਾਡੇ ਕੋਲ ਹੈ ਉਹ ਤੁਹਾਨੂੰ ਦਿੱਤਾ ਗਿਆ ਹੈ, ਤਾਂ ਫ਼ੇਰ ਤੁਸੀਂ ਇਵੇਂ ਸ਼ੇਖੀ ਕਿਉਂ ਮਾਰਦੇ ਹੋ ਜਿਵੇਂ ਕਿ ਇਹ ਤੁਸੀਂ ਆਪਣੀ ਸ਼ਕਤੀ ਨਾਲ ਪ੍ਰਾਪਤ ਕੀਤਾ ਹੋਵੇ।
Occurences : 19
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்