No lexicon data found for Strong's number: 1263

ਲੋਕਾ 16:28
ਲਾਜ਼ਰ ਜਾਕੇ ਮੇਰੇ ਭਰਾਵਾਂ ਨੂੰ ਚੁਕੰਨਾ ਕਰ ਆਵੇ ਕਿ ਉਹ ਇਸ ਪਤਾਲ ਦੇ ਨਰਕ ਕੁੰਡ ਵਿੱਚ ਨਾ ਆਉਣ।’

ਰਸੂਲਾਂ ਦੇ ਕਰਤੱਬ 2:40
ਤਦ ਪਤਰਸ ਨੇ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੇ ਬਚਨਾਂ ਨਾਲ ਚਿਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ, “ਆਪਣੇ ਆਪ ਨੂੰ ਇਸ ਦੁਸ਼ਟ ਪੀੜੀ ਦੇ ਲੋਕਾਂ ਕੋਲੋ ਬਚਾਓ।”

ਰਸੂਲਾਂ ਦੇ ਕਰਤੱਬ 8:25
ਤਦ ਰਸੂਲਾਂ ਨੇ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਦੱਸਿਆ ਜੋ ਯਿਸੂ ਨੇ ਕੀਤੀਆਂ ਸਨ ਅਤੇ ਪਰਮੇਸ਼ੁਰ ਦਾ ਸੰਦੇਸ਼ ਦਿੱਤਾ। ਫ਼ਿਰ ਉਹ ਯਰੂਸ਼ਲਮ ਵੱਲ ਪਰਤ ਆਏ। ਰਸਤੇ ਵਿੱਚ ਉਹ ਸਾਮਰਿਯਾ ਦੇ ਬਹੁਤ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਦੇ ਗਏ।

ਰਸੂਲਾਂ ਦੇ ਕਰਤੱਬ 10:42
“ਯਿਸੂ ਨੇ ਸਾਨੂੰ ਲੋਕਾਂ ਵਿੱਚ ਪ੍ਰਚਾਰ ਕਰਨ ਨੂੰ ਕਿਹਾ। ਉਸ ਨੇ ਸਾਨੂੰ ਲੋਕਾਂ ਨੂੰ ਇਹ ਦੱਸਣ ਲਈ ਕਿਹਾ ਕਿ ਉਸ ਨੂੰ ਪਰਮੇਸ਼ੁਰ ਦੁਆਰਾ ਉਨ੍ਹਾਂ ਸਾਰਿਆਂ ਲੋਕਾਂ ਉੱਤੇ ਮੁਨਸਫ਼ ਹੋਣ ਲਈ ਚੁਣਿਆ ਗਿਆ ਹੈ, ਭਾਵੇਂ ਉਹ ਲੋਕ ਜਿਉਂਦੇ ਹਨ ਜਾਂ ਮੁਰਦਾ।

ਰਸੂਲਾਂ ਦੇ ਕਰਤੱਬ 18:5
ਸੀਲਾਸ ਅਤੇ ਤਿਮੋਥਿਉਸ ਮਕਦੁਨਿਯਾ ਤੋਂ ਪੌਲੁਸ ਕੋਲ ਕੁਰਿੰਥੀਆਂ ਵਿੱਚ ਆ ਗਏ। ਇਸ ਤੋਂ ਬਾਅਦ ਉਸ ਨੇ ਖੁਸ਼ਖਬਰੀ ਦੇਣ ਅਤੇ ਯਹੂਦੀਆਂ ਨੂੰ ਇਹ ਵਿਖਾਉਂਦਿਆਂ, ਕਿ ਯਿਸੂ ਹੀ ਮਸੀਹ ਹੈ, ਆਪਣਾ ਸਾਰਾ ਸਮਾਂ ਬਿਤਾਇਆ।

ਰਸੂਲਾਂ ਦੇ ਕਰਤੱਬ 20:21
ਮੈਂ ਯਹੂਦੀਆਂ ਅਤੇ ਯੂਨਾਨੀਆਂ ਨੂੰ ਸ਼ਾਮਿਲ ਕਰਕੇ ਸਭ ਲੋਕਾਂ ਨੂੰ ਉਨ੍ਹਾਂ ਦੇ ਦਿਲ ਬਦਲਣ ਅਤੇ ਪਰਮੇਸ਼ੁਰ ਵੱਲ ਪਰਤਣ, ਅਤੇ ਸਾਡੇ ਪ੍ਰਭੂ ਯਿਸੂ ਵਿੱਚ ਵਿਸ਼ਵਾਸ ਕਰਨ ਲਈ ਕਿਹਾ।

ਰਸੂਲਾਂ ਦੇ ਕਰਤੱਬ 20:23
ਮੈਂ ਇੰਨਾ ਹੀ ਜਾਣਦਾ ਹਾਂ ਕਿ ਹਮੇਸ਼ਾ ਪਵਿੱਤਰ ਆਤਮਾ ਮੈਨੂੰ ਹਰ ਸ਼ਹਿਰ ਵਿੱਚ ਦੱਸਦਾ ਹੈ ਕਿ ਤਕਲੀਫ਼ਾਂ ਅਤੇ ਕੈਦਾਂ ਮੇਰਾ ਇੰਤਹਾਰ ਕਰ ਰਹੇ ਹਨ।

ਰਸੂਲਾਂ ਦੇ ਕਰਤੱਬ 20:24
ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸ਼ੁਰ ਦੀ ਕਿਰਪਾ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਕਰਾਂ।

ਰਸੂਲਾਂ ਦੇ ਕਰਤੱਬ 23:11
ਅਗਲੀ ਰਾਤ ਪ੍ਰਭੂ ਯਿਸੂ ਪੌਲੁਸ ਦੇ ਕੋਲ ਆਕੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਹੌਂਸਲਾ ਰੱਖ। ਤੂੰ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸਿਆ ਹੈ। ਹੁਣ ਤੂੰ ਰੋਮ ਵਿੱਚ ਜਾਕੇ ਵੀ ਲੋਕਾਂ ਨੂੰ ਮੇਰੇ ਬਾਰੇ ਸਾਖੀ ਕਰ।”

ਰਸੂਲਾਂ ਦੇ ਕਰਤੱਬ 28:23
ਤਾਂ ਪੌਲੁਸ ਅਤੇ ਯਹੂਦੀਆਂ ਨੇ ਸਭਾ ਲਈ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਹੋਰ ਵੀ ਬਹੁਤ ਸਾਰੇ ਯਹੂਦੀ ਲੋਕ ਪੌਲੁਸ ਨੂੰ ਉਸ ਦੇ ਘਰ ਮਿਲੇ। ਪੌਲੁਸ ਨੇ ਸਵੇਰੇ ਤੋਂ ਆਥਣ ਤੱਕ ਪਰਮੇਸ਼ੁਰ ਦੇ ਰਾਜ ਬਾਰੇ ਵਰਨਣ ਕੀਤਾ। ਅਤੇ ਉਨ੍ਹਾਂ ਨੂੰ ਯਿਸੂ ਬਾਰੇ ਨਿਹਚਾ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼, ਕੀਤੀ। ਉਸ ਨੇ ਇਹ ਕੋਸ਼ਿਸ਼ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਦਾ ਸਬੂਤ ਦੇਕੇ ਕੀਤੀ।

Occurences : 15

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்