ਲੋਕਾ 24:27
ਫ਼ਿਰ ਯਿਸੂ ਨੇ ਮੁੱਢੋਂ ਮੂਸਾ ਅਤੇ ਹੋਰ ਸਭਨਾਂ ਨਬੀਆਂ ਤੋਂ, ਜੋ ਕੁਝ ਵੀ ਪੋਥੀਆਂ ਵਿੱਚ ਉਸ ਬਾਰੇ ਲਿਖਿਆ ਸੀ, ਵਰਨਣ ਕਰਨਾ ਸ਼ੁਰੂ ਕਰ ਦਿੱਤਾ।
ਰਸੂਲਾਂ ਦੇ ਕਰਤੱਬ 9:36
ਯੱਪਾ ਵਿੱਚ ਤਬਿਥਾ ਨਾਂ ਦੀ ਇੱਕ ਚੇਲੀ ਸੀ ਜਿਸ ਦਾ ਯੂਨਾਨੀ ਭਾਸ਼ਾ ਵਿੱਚ ਅਰਥ ਹੈ “ਹਿਰਨੀ”। ਇਸ ਔਰਤ ਨੇ ਹਮੇਸ਼ਾ ਲੋਕਾਂ ਲਈ ਬੜੇ ਚੰਗੇ ਕੰਮ ਕੀਤੇ ਸਨ ਅਤੇ ਹਮੇਸ਼ਾ ਗਰੀਬ ਲੋਕਾਂ ਦੀ ਮਦਦ ਕੀਤੀ ਸੀ।
੧ ਕੁਰਿੰਥੀਆਂ 12:30
ਸਾਰੇ ਲੋਕਾਂ ਕੋਲ ਦੂਜੇ ਦਾ ਇਲਾਜ਼ ਕਰਨ ਦੀਆਂ ਦਾਤਾਂ ਨਹੀਂ ਹੁੰਦੀਆਂ। ਸਾਰੇ ਲੋਕ ਭਿੰਨ-ਭਿੰਨ ਤਰ੍ਹਾਂ ਦੀਆਂ ਭਾਸ਼ਾਵਾਂ ਵਿੱਚ ਗੱਲ ਨਹੀਂ ਕਰਦੇ। ਸਾਰੇ ਲੋਕ ਉਨ੍ਹਾਂ ਭਾਸ਼ਾਵਾਂ ਦੀ ਵਿਆਖਿਆ ਨਹੀਂ ਕਰ ਸੱਕਦੇ।
੧ ਕੁਰਿੰਥੀਆਂ 14:5
ਮੇਰੀ ਚਾਹਨਾ ਹੈ ਕਿ ਤੁਹਾਡੇ ਸਾਰਿਆਂ ਕੋਲ ਵੱਖ-ਵੱਖ ਭਾਸ਼ਾਵਾਂ ਬੋਲਣ ਦੀ ਦਾਤ ਹੋਵੇ। ਪਰ ਮੈਂ ਇਸਤੋਂ ਵੱਧ ਇਹ ਵੀ ਚਾਹੁੰਦਾ ਹਾਂ ਕਿ ਤੁਸੀਂ ਅਗੰਮ ਵਾਕ ਕਰ ਸੱਕੋਂ। ਜਿਹੜਾ ਵਿਅਕਤੀ ਅਗੰਮ ਵਾਕ ਕਰਦਾ ਉਹ ਉਸ ਵਿਅਕਤੀ ਨਾਲੋਂ ਵੱਡਾ ਹੈ ਜਿਹੜਾ ਕੇਵਲ ਵੱਖੋ ਵੱਖਰੀਆਂ ਭਾਸ਼ਾਵਾਂ ਹੀ ਬੋਲ ਸੱਕਦਾ ਹੈ। ਪਰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਵਾਲਾ ਅਗੰਮ ਵਾਕ ਕਰਨ ਵਾਲੇ ਵਰਗਾ ਹੀ ਹੁੰਦਾ ਹੈ। ਜੇ ਉਹ ਉਨ੍ਹਾਂ ਵੱਖਰੀਆਂ ਭਾਸ਼ਾਵਾਂ ਦਾ ਦੋ ਭਾਸ਼ੀਆ ਬਣ ਸੱਕੇ। ਫ਼ੇਰ ਕਲੀਸਿਯਾ ਨੂੰ ਉਸ ਦੇ ਬੋਲਾਂ ਨਾਲ ਸਹਾਇਤਾ ਮਿਲ ਸੱਕਦੀ ਹੈ।
੧ ਕੁਰਿੰਥੀਆਂ 14:13
ਇਸ ਲਈ ਜਿਸ ਵਿਅੱਕਤੀ ਕੋਲੋਂ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ ਹੈ ਉਸ ਨੂੰ ਇਹ ਪ੍ਰਾਰਥਨਾ ਕਰਨੀ ਚਾਹੀਦੀ ਹੈ ਕਿ ਜੋ ਉਹ ਕਹਿੰਦਾ ਹੈ ਉਸਦੀ ਵਿਆਖਿਆ ਵੀ ਕਰ ਸੱਕੇ।
੧ ਕੁਰਿੰਥੀਆਂ 14:27
ਜਦੋਂ ਤੁਸੀਂ ਇਕੱਠੋ ਹੋਵੋ, ਜੇ ਕੋਈ ਇੱਕ ਵਿਅਕਤੀ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ, ਤਾਂ ਸਿਰਫ਼ ਦੋ ਵਿਅਕਤੀਆਂ ਜਾਂ ਵੱਧ ਤੋਂ ਵੱਧ, ਤਿੰਨਾਂ ਤੋਂ ਵੱਧ ਨੂੰ ਨਹੀਂ ਬੋਲਣਾ ਚਾਹੀਦਾ। ਅਤੇ ਉਨ੍ਹਾਂ ਨੂੰ ਵਾਰੀ ਸਿਰ ਬੋਲਣਾ ਚਾਹੀਦਾ ਹੈ। ਕਿਸੇ ਹੋਰ ਵਿਅਕਤੀ ਨੂੰ ਉਨ੍ਹਾਂ ਲੋਕਾਂ ਦੀ ਗੱਲ ਦੀ ਵਿਆਖਿਆ ਕਰਨੀ ਚਾਹੀਦੀ ਹੈ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்