ਲੋਕਾ 1:6
ਉਹ ਦੋਨੋਂ ਜੀਅ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਬੜੇ ਚੰਗੇ ਸਨ, ਉਨ੍ਹਾਂ ਨੇ ਪ੍ਰਭੂ ਦੇ ਸਾਰੇ ਆਦੇਸ਼ਾਂ ਅਤੇ ਅਸੂਲਾਂ ਨੂੰ ਬੜੇ ਧਿਆਨ ਨਾਲ ਮੰਨਿਆ। ਉਹ ਦੋਨੋ ਜਨੇ ਦੋਸ਼ ਰਹਿਤ ਸਨ।
ਰੋਮੀਆਂ 1:32
ਉਹ ਲੋਕ ਪਰਮੇਸ਼ੁਰ ਦੇ ਨੇਮ ਤੋਂ ਵਾਕਿਫ਼ ਹਨ। ਉਹ ਜਾਣਦੇ ਹਨ ਕਿ ਪਰਮੇਸ਼ੁਰ ਦਾ ਨੇਮ ਇਹ ਆਖਦਾ ਹੈ ਕਿ ਜਿਹੜੇ ਲੋਕ ਅਜਿਹਾ ਜੀਵਨ ਬਤੀਤ ਕਰਦੇ ਹਨ ਉਹ ਮਰ ਜਾਣੇ ਚਾਹੀਦੇ ਹਨ। ਫ਼ਿਰ ਵੀ ਉਹ ਉਹੀ ਬਦਕਰਨੀਆਂ ਕਰਨੀਆਂ ਜਾਰੀ ਰੱਖਦੇ ਹਨ, ਅਤੇ ਉਹ ਉਨ੍ਹਾਂ ਲੋਕਾਂ ਨੂੰ ਵੀ ਮਨਜ਼ੂਰੀ ਦਿੰਦੇ ਹਨ ਜਿਹੜੇ ਇਸ ਤਰ੍ਹਾਂ ਦੀਆਂ ਬਦਕਾਰੀਆਂ ਕਰਦੇ ਹਨ।
ਰੋਮੀਆਂ 2:26
ਭਾਵੇਂ ਗੈਰ-ਯਹੂਦੀਆਂ ਦੀ ਸੁੰਨਤ ਨਹੀਂ ਹੋਈ, ਪਰ ਜੇਕਰ ਉਹ ਸ਼ਰ੍ਹਾ ਮੁਤਾਬਕ ਜਿਉਣ, ਉਨ੍ਹਾਂ ਨੂੰ ਇਵੇਂ ਸਮਝਾਇਆ ਜਾਏਗਾ ਜਿਵੇਂ ਉਨ੍ਹਾਂ ਦੀ ਸੁੰਨਤ ਹੋਈ ਹੋਵੇ।
ਰੋਮੀਆਂ 5:16
ਪਰਮੇਸ਼ੁਰ ਦੀ ਦਾਤ ਉਸ ਇੱਕ ਆਦਮੀ ਦੇ ਪਾਪ ਵਰਗੀ ਨਹੀਂ ਹੈ। ਉਸ ਇੱਕ ਪਾਪ ਨੇ ਸਜ਼ਾ ਲਿਆਂਦੀ, ਪਰ ਪਰਮੇਸ਼ੁਰ ਦੀ ਦਾਤ ਬਹੁਤਿਆਂ ਪਾਪਾਂ ਤੋਂ ਬਾਅਦ ਆਈ ਅਤੇ ਇਹ ਲੋਕਾਂ ਨੂੰ ਧਰਮੀ ਬਣਾਉਂਦੀ ਹੈ।
ਰੋਮੀਆਂ 5:18
ਇਸ ਤਰ੍ਹਾਂ, ਜਿਵੇਂ ਇੱਕ ਪਾਪ ਸਾਰੇ ਲੋਕਾਂ ਲਈ ਮੌਤ ਦੀ ਸਜ਼ਾ ਲਿਆਇਆ, ਉਸੇ ਤਰ੍ਹਾਂ, ਇੱਕ ਚੰਗਾ ਕਰਮ ਸਾਰੇ ਮਨੁੱਖਾਂ ਨੂੰ ਧਰਮੀ ਬਣਾਉਂਦਾ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ।
ਰੋਮੀਆਂ 8:4
ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਸੀਂ ਸ਼ਰ੍ਹਾ ਦੀਆਂ ਜ਼ਰੂਰਤਾਂ ਨੂੰ ਆਪਣੇ ਵੱਲੋਂ ਪੂਰਨ ਕਰ ਸੱਕੀਏ ਕਿਉਂਕਿ ਅਸੀਂ ਆਤਮਾ ਅਨੁਸਾਰ ਜਿਉਂਦੇ ਹਾਂ ਨਾ ਕਿ ਆਪਣੇ ਪਾਪੀ ਸੁਭਾਅ ਦੇ ਅਨੁਸਾਰ।
ਇਬਰਾਨੀਆਂ 9:1
ਪੁਰਾਣੇ ਕਰਾਰ ਵਿੱਚ ਨਿਹਚਾ ਪਹਿਲੇ ਕਰਾਰ ਵਿੱਚ, ਉੱਥੇ ਉਪਾਸਨਾ ਵਾਸਤੇ ਅਸੂਲ ਅਤੇ ਆਦਮੀਆਂ ਦੁਆਰਾ ਬਣਾਇਆ ਉਪਾਸਨਾ ਸਥਾਨ ਸੀ।
ਇਬਰਾਨੀਆਂ 9:10
ਇਹ ਚੜ੍ਹਾਵੇ ਅਤੇ ਬਲੀਆਂ, ਖਾਣ ਅਤੇ ਪੀਣ ਵਾਲੇ ਪਦਾਰੱਥਾਂ ਅਤੇ ਵਿਸ਼ੇਸ਼ ਸਫ਼ਾਈਆਂ, ਨਾਲ ਹੀ ਸੰਬੰਧਿਤ ਸਨ। ਇਹ ਚੀਜ਼ਾਂ ਕੇਵਲ ਸਰੀਰ ਨਾਲ ਸੰਬੰਧਿਤ ਅਸੂਲ ਸਨ, ਪਰ ਦਿਲ ਨਾਲ ਸੰਬੰਧਿਤ ਨਹੀਂ ਸਨ। ਪਰਮੇਸ਼ੁਰ ਨੇ ਇਹ ਅਨੁਸ਼ਾਸਨ ਉਦੋਂ ਤੱਕ ਗ੍ਰੈਹਣ ਕਰਨ ਲਈ ਦਿੱਤੇ ਜਦੋਂ ਤੱਕ ਕਿ ਪਰਮੇਸ਼ੁਰ ਦਾ ਨਵਾਂ ਆਦੇਸ਼ ਨਹੀਂ ਆਇਆ।
ਪਰਕਾਸ਼ ਦੀ ਪੋਥੀ 15:4
ਹੇ ਪ੍ਰਭੂ ਸਾਰੇ ਲੋਕ ਤੈਥੋਂ ਡਰਨਗੇ। ਸਾਰੇ ਲੋਕ ਤੇਰੇ ਨਾਮ ਦੀ ਉਸਤਤਿ ਕਰਨਗੇ। ਸਿਰਫ਼ ਤੂੰ ਹੀ ਪਵਿੱਤਰ ਹੈਂ। ਸਾਰੀਆਂ ਕੌਮਾਂ ਆਉਣਗੀਆਂ ਅਤੇ ਉਪਾਸਨਾ ਕਰਨਗੀਆਂ, ਕਿਉਂਕਿ ਇਹ ਸਪੱਸ਼ਟ ਹੈ ਕਿ ਤੂੰ ਹੀ ਉਹ ਗੱਲਾਂ ਕਰਦਾ ਹੈਂ, ਜਿਹੜੀਆਂ ਸਹੀ ਹਨ।”
ਪਰਕਾਸ਼ ਦੀ ਪੋਥੀ 19:8
ਲਾੜੀ ਨੂੰ ਪਾਉਣ ਲਈ ਵੱਧੀਆ ਲਿਨਨ ਦੇ ਕੱਪੜੇ ਦਿੱਤੇ ਗਏ ਸਨ। ਵੱਧੀਆ ਲਿਨਨ ਦੇ ਕੱਪੜਾ ਸਾਫ਼ ਅਤੇ ਚਮਕੀਲਾ ਸੀ।” (ਵੱਧੀਆ ਲਿਨਨ ਦੇ ਕੱਪੜੇ ਤੋਂ ਭਾਵ ਹੈ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਚੰਗੀਆਂ ਕਰਨੀਆਂ।)
Occurences : 10
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்