ਮੱਤੀ 5:10
ਉਹ ਵਡਭਾਗੇ ਹਨ ਜਿਹੜੇ ਸਹੀ ਕਾਰਜ ਕਰਨ ਦੇ ਕਾਰਣ ਸਤਾਏ ਜਾ ਰਹੇ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੋਵੇਗਾ।
ਮੱਤੀ 5:11
“ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾੜਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ।
ਮੱਤੀ 5:12
ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ।
ਮੱਤੀ 5:44
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।
ਮੱਤੀ 10:23
ਜੇਕਰ ਇੱਕ ਨਗਰ ਵਿੱਚ ਲੋਕ ਤੁਹਾਨੂੰ ਕਸ਼ਟ ਦੇਣ ਤਾਂ, ਦੂਸਰੇ ਨਗਰ ਵਿੱਚ ਚੱਲੇ ਜਾਓ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਮਨੁੱਖ ਦੇ ਪੁੱਤਰ ਦੇ ਆਉਣ ਤੋਂ ਪਹਿਲਾਂ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਨਹੀਂ ਜਾਵੋਂਗੇ।
ਮੱਤੀ 23:34
ਇਸ ਲਈ ਵੇਖੋ ਮੈਂ ਨਬੀਆਂ, ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ! ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਦੇਵੋਂਗੇ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਸਲੀਬ ਦੇ ਦਿਉਂਗੇ, ਕਈਆਂ ਨੂੰ ਤੁਸੀਂ ਆਪਣੇ ਪ੍ਰਾਰਥਨਾ-ਸਥਾਨਾਂ ਵਿੱਚ ਕੋੜੇ ਮਾਰੋਂਗੇ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਦਾ ਪਿੱਛਾ ਕਰੋਂਗੇ।
ਲੋਕਾ 17:23
ਲੋਕ ਤੁਹਾਨੂੰ ਦੱਸਣਗੇ, ‘ਵੇਖੋ, ਇਹ ਉੱਥੇ ਹੈ।’ ਜਾਂ ‘ਵੇਖੋ, ਉਹ ਇੱਥੇ ਹੈ।’ ਤੁਸੀਂ ਜਿੱਥੇ ਹੋ ਉੱਥੇ ਹੀ ਠਹਿਰੋ; ਅਤੇ ਜਾਕੇ ਉਨ੍ਹਾਂ ਦਾ ਅਨੁਸਰਣ ਨਾ ਕਰੋ।
ਲੋਕਾ 21:12
“ਪਰ ਇਹ ਸਭ ਗੱਲਾਂ ਵਾਪਰਨ ਤੋਂ ਪਹਿਲਾਂ, ਤੁਸੀਂ ਗਿਰਫ਼ਤਾਰ ਕੀਤੇ ਜਾਵੋਂਗੇ ਅਤੇ ਤੁਹਾਨੂੰ ਤਸੀਹੇ ਦਿੱਤੇ ਜਾਣਗੇ। ਲੋਕ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਡਾ ਨਿਰਨਾ ਕਰਨਗੇ ਅਤੇ ਤੁਹਾਨੂੰ ਕੈਦ ਵਿੱਚ ਪਾ ਦੇਣਗੇ। ਤੁਹਾਨੂੰ ਮੇਰੇ ਕਾਰਣ ਰਾਜਿਆਂ ਅਤੇ ਰਾਜਪਾਲਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ ਜਾਵੇਗਾ।
ਯੂਹੰਨਾ 5:16
ਇਸ ਤਰ੍ਹਾਂ ਦੀਆਂ ਗੱਲਾਂ ਯਿਸੂ ਸਬਤ ਵਾਲੇ ਦਿਨ ਕਰ ਰਿਹਾ ਸੀ। ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ।
ਯੂਹੰਨਾ 15:20
“ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਤਸੀਹੇ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਉਪਦੇਸ਼ ਨੂੰ ਮੰਨਿਆ, ਉਹ ਤੁਹਾਡੇ ਉਪਦੇਸ਼ ਦੀ ਵੀ ਪਾਲਣਾ ਕਰਣਗੇ।
Occurences : 44
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்