ਮੱਤੀ 26:4
ਅਤੇ ਉਸ ਸਭਾ ਵਿੱਚ, ਉਨ੍ਹਾਂ ਨੇ ਧੋਖੇ ਨਾਲ ਯਿਸੂ ਨੂੰ ਗਿਰਫ਼ਤਾਰ ਕਰਨ ਅਤੇ ਮਾਰ ਦੇਣ ਦੀ ਵਿਉਂਤ ਬਣਾਈ।
ਮਰਕੁਸ 7:22
ਵਿਭਚਾਰ, ਸੁਆਰਥਪੁਣਾ, ਬੁਰਾ ਵਿਉਹਾਰ, ਪਾਪੀ ਗੱਲਾਂ, ਧੋਖਾ, ਈਰਖਾ, ਲੋਕਾਂ ਬਾਰੇ ਬੁਰਾ-ਭਲਾ ਕਹਿਣਾ, ਹੰਕਾਰੀ ਬੋਲ ਅਤੇ ਮੂਰੱਖਤਾਈ।
ਮਰਕੁਸ 14:1
ਯਹੂਦੀ ਆਗੂਆਂ ਦੀ ਯਿਸੂ ਨੂੰ ਮਾਰਨ ਦੀ ਵਿਉਂਤ ਦੋ ਦਿਨਾਂ ਪਿੱਛੋਂ ਪਸਾਹ ਅਤੇ ਪਤੀਰੀ ਰੋਟੀ ਦਾ ਤਿਉਹਾਰ ਆਉਣ ਵਾਲਾ ਸੀ। ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਕਿ ਉਸ ਨੂੰ ਕਿਵੇ ਛੱਲ ਨਾਲ ਫ਼ੜ ਸੱਕਣ ਤੇ ਜਾਨੋਂ ਮਾਰ ਸੁੱਟਣ?
ਯੂਹੰਨਾ 1:47
ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”
ਰਸੂਲਾਂ ਦੇ ਕਰਤੱਬ 13:10
ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਮਾਸ, ਹਰ ਠੀਕ ਵਸਤ ਦਾ ਦੁਸ਼ਮਨ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ।
ਰੋਮੀਆਂ 1:29
ਉਹ ਲੋਕ ਹਰ ਤਰ੍ਹਾਂ ਦੇ ਪਾਪਾਂ, ਬਦੀ, ਸੁਆਰਥ, ਨਫ਼ਰਤ, ਦੁਸ਼ਮਣੀ, ਕਤਲ, ਲੜਾਈ, ਬੇਈਮਾਨੀ ਨਾਲ ਭਰੇ ਹੋਏ ਹਨ ਅਤੇ ਉਹ ਦੂਜਿਆਂ ਬਾਰੇ ਭੈੜੀਆਂ ਗੱਲਾਂ ਸੋਚਦੇ ਹਨ।
੨ ਕੁਰਿੰਥੀਆਂ 12:16
ਇਹ ਗੱਲ ਤਾਂ ਸਾਫ਼ ਹੈ ਕਿ ਮੈਂ ਤੁਹਾਡੇ ਉੱਪਰ ਬੋਝ ਨਹੀਂ ਹਾਂ। ਪਰ ਤੁਸੀਂ ਸੋਚਦੇ ਹੋ ਕਿ ਮੈਂ ਮੱਕਾਰ ਹਾਂ ਅਤੇ ਤੁਹਾਨੂੰ ਫ਼ੜਨ ਲਈ ਤੁਹਾਨੂੰ ਝੂਠ ਬੋਲਿਆ।
੧ ਥੱਸਲੁਨੀਕੀਆਂ 2:3
ਅਸੀਂ ਲੋਕਾਂ ਨੂੰ ਉਤਸਾਹਤ ਕਰਦੇ ਹਾਂ। ਸਾਨੂੰ ਕਿਸੇ ਨੇ ਵੀ ਗੁਮਰਾਹ ਨਹੀਂ ਕੀਤਾ ਹੈ। ਅਸੀਂ ਦੁਸ਼ਟ ਲੋਕ ਨਹੀਂ ਹਾਂ। ਅਸੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਉਨ੍ਹਾਂ ਗੱਲਾਂ ਲਈ ਜੋ ਅਸੀਂ ਕਰ ਰਹੇ ਹਾਂ ਸਾਡੇ ਇਹ ਮਕਸਦ ਨਹੀਂ ਹਨ।
੧ ਪਤਰਸ 2:1
ਜਿਉਂਦਾ ਪੱਥਰ ਅਤੇ ਪਵਿੱਤਰ ਲੋਕ ਇਸ ਲਈ ਹੋਰਾਂ ਨੂੰ ਦੁੱਖ ਦੇਣ ਵਾਲੀ ਕੋਈ ਗੱਲ ਨਾ ਕਰੋ। ਝੂਠ ਨਾ ਬੋਲੋ, ਕਪਟੀ ਨਾ ਹੋਵੋ, ਦੂਸਰਿਆਂ ਤੇ ਈਰਖਾ ਨਾ ਕਰੋ, ਅਤੇ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਨਾ ਬੋਲੋ। ਇਹ ਸਾਰੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਉ।
੧ ਪਤਰਸ 2:22
“ਉਸ ਨੇ ਕੋਈ ਵੀ ਪਾਪ ਨਹੀਂ ਕੀਤਾ, ਅਤੇ ਨਾਹੀ ਉਸ ਨੇ ਕਦੇ ਕੋਈ ਝੂਠ ਬੋਲਿਆ।”
Occurences : 12
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்