ਮੱਤੀ 5:22
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਆਂ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕੱਢਦਾ ਹੈਂ, ਤਾਂ ਤੇਰਾ ਨਿਰਨਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਹਮਣਾ ਕਰਨਾ ਪਵੇਗਾ।
ਰੋਮੀਆਂ 13:4
ਹਾਕਮ ਤੁਹਾਡੀ ਮਦਦ ਲਈ ਪਰੇਮਸ਼ੁਰ ਦਾ ਸੇਵਕ ਹੈ। ਪਰ ਜੇਕਰ ਤੁਸੀਂ ਗਲਤ ਗੱਲਾਂ ਕਰੋ, ਤਾਂ ਤੁਹਾਨੂੰ ਡਰਨਾ ਚਾਹੀਦਾ ਹੈ। ਕਿਉਂਕਿ ਹਾਕਮ ਕੋਲ ਦੰਡ ਦੇਣ ਦਾ ਅਧਿਕਾਰ ਹੈ ਅਤੇ ਉਹ ਉਸ ਅਧਿਕਾਰ ਦੀ ਵਰਤੋਂ ਕਰੇਗਾ। ਉਹ, ਲੋਕਾਂ ਨੂੰ ਸਜ਼ਾ ਦੇਣ ਲਈ ਜੋ ਗਲਤ ਗੱਲਾਂ ਕਰਦੇ ਹਨ, ਪਰਮੇਸ਼ੁਰ ਦਾ ਸੇਵਕ ਹੈ।
੧ ਕੁਰਿੰਥੀਆਂ 15:2
ਇਸ ਸੰਦੇਸ਼ ਨਾਲ ਤੁਸੀਂ ਬਚਦੇ ਹੋ। ਪਰ ਤੁਹਾਨੂੰ ਉਨ੍ਹਾਂ ਗੱਲਾਂ ਵਿੱਚ ਅਵੱਸ਼ ਵਿਸ਼ਵਾਸ ਕਰਦੇ ਰਹਿਣਾ ਚਾਹੀਦਾ ਹੈ, ਜਿਹੜੀਆਂ ਮੈਂ ਤੁਹਾਨੂੰ ਦੱਸੀਆਂ ਹਨ। ਜੇਕਰ ਤੁਸੀਂ ਇਹ ਨਹੀਂ ਕਰੋਗੇ, ਫ਼ੇਰ ਤੁਹਾਡੀ ਨਿਹਚਾ ਵਿਅਰਥ ਹੈ।
ਗਲਾਤੀਆਂ 3:4
ਤੁਸੀਂ ਬਹੁਤ ਗੱਲਾਂ ਅਨੁਭਵ ਕੀਤੀਆਂ ਹਨ। ਕੀ ਇਹ ਸਾਰੇ ਅਨੁਭਵ ਜਾਇਆ ਹੋ ਗਏ? ਮੈਨੂੰ ਉਮੀਦ ਹੈ ਕਿ ਉਹ ਅਨੁਭਵ ਬੇਕਾਰ ਨਹੀਂ ਹੋਏ।
ਗਲਾਤੀਆਂ 3:4
ਤੁਸੀਂ ਬਹੁਤ ਗੱਲਾਂ ਅਨੁਭਵ ਕੀਤੀਆਂ ਹਨ। ਕੀ ਇਹ ਸਾਰੇ ਅਨੁਭਵ ਜਾਇਆ ਹੋ ਗਏ? ਮੈਨੂੰ ਉਮੀਦ ਹੈ ਕਿ ਉਹ ਅਨੁਭਵ ਬੇਕਾਰ ਨਹੀਂ ਹੋਏ।
ਗਲਾਤੀਆਂ 4:11
ਮੈਂ ਤੁਹਾਥੋਂ ਇਸ ਲਈ ਡਰਦਾ ਹਾਂ। ਮੈਨੂੰ ਡਰ ਹੈ ਤੁਹਾਡੇ ਲਈ ਮੇਰਾ ਕਾਰਜ ਜ਼ਾਇਆ ਹੋ ਗਿਆ ਹੈ।
ਕੁਲੁੱਸੀਆਂ 2:18
ਕੁਝ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਨਾ ਪਸੰਦ ਕਰਦੇ ਹਨ ਜਿਵੇਂ ਕਿ ਉਹ ਨਿਮ੍ਰ ਹਨ ਅਤੇ ਦੂਤਾਂ ਦੀ ਪੂਜਾ ਕਰਨੀ ਪਸੰਦ ਕਰਦੇ ਹਨ। ਉਹ ਲੋਕ ਹਮੇਸ਼ਾ ਦਰਸ਼ਨਾਂ ਬਾਰੇ ਗੱਲਾਂ ਕਰਦੇ ਹਨ ਜਿਹੜੇ ਉਨ੍ਹਾਂ ਨੇ ਵੇਖੇ ਹਨ। ਉਨ੍ਹਾਂ ਲੋਕਾਂ ਨੂੰ ਇਹ ਆਖਣ ਦੀ ਆਗਿਆ ਨਾ ਦਿਓ, “ਤੁਸੀਂ ਗਲਤ ਹੋ ਕਿਉਂਕਿ ਤੁਸੀਂ ਇਹ ਗੱਲਾਂ ਨਹੀਂ ਕਰਦੇ।” ਉਹ ਲੋਕ ਮੂਰੱਖਮਈ ਘਮੰਡ ਨਾਲ ਭਰਪੂਰ ਹਨ ਕਿਉਂਕਿ ਉਹ ਕੇਵਲ ਦੁਨੀਆਂ ਦੀਆਂ ਚੀਜ਼ਾਂ ਬਾਰੇ ਹੀ ਸੋਚਦੇ ਹਨ।
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்