ਲੋਕਾ 14:9
ਜਦੋਂ ਤੁਸੀਂ ਸਭ ਤੋਂ ਵੱਧੀਆ ਜਗ੍ਹਾ ਤੇ ਬੈਠੋ ਹੋ, ਤਾਂ ਹੋ ਸੱਕਦਾ ਕਿ ਮੇਜਬਾਨ ਤੁਹਾਡੇ ਕੋਲ ਆਣਕੇ ਤੁਹਾਨੂੰ ਆਖੇ, ‘ਆਪਣੀ ਜਗ੍ਹਾ ਇਸ ਆਦਮੀ ਨੂੰ ਦਿਉ!’ ਫ਼ੇਰ ਤੁਹਾਨੂੰ ਅਪਮਾਣਿਤਾਂ ਵਾਂਗ ਸਭ ਤੋਂ ਪਿੱਛਲੀ ਥਾਂ ਤੇ ਜਾਕੇ ਬੈਠਣਾ ਪਵੇਗਾ।
੨ ਕੁਰਿੰਥੀਆਂ 4:2
ਪਰੰਤੂ ਅਸੀਂ ਗੁਪਤ ਅਤੇ ਸ਼ਰਮਨਾਕ ਰਾਹਾਂ ਤੋਂ ਦੂਰ ਲੰਘ ਗਏ ਹਾਂ ਅਸੀਂ ਚਲਾਕੀਆਂ ਨਹੀਂ ਵਰਤਦੇ ਅਤੇ ਨਾਹੀ ਅਸੀਂ ਪਰਮੇਸ਼ੁਰ ਦੇ ਉਪਦੇਸ਼ ਨੂੰ ਤਬਦੀਲ ਕਰਦੇ ਹਾਂ। ਨਹੀਂ। ਅਸੀਂ ਸਪੱਸ਼ਟ ਤੌਰ ਤੇ ਸੱਚ ਦਾ ਪ੍ਰਚਾਰ ਕਰਦੇ ਹਾਂ। ਇਸੇ ਢੰਗ ਨਾਲ, ਅਸੀਂ ਲੋਕਾਂ ਨੂੰ ਦਿਖਉਂਦੇ ਹਾਂ ਅਸੀਂ ਕੌਣ ਹਾਂ। ਤਾਂ ਜੋ ਉਹ ਅਪਣੇ ਮਨਾਂ ਵਿੱਚ ਇਹ ਜਾਣ ਸੱਕਣ ਕਿ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਸੀਂ ਕਿਸ ਤਰ੍ਹਾਂ ਦੇ ਇਨਸਾਨ ਹਾਂ।
ਫ਼ਿਲਿੱਪੀਆਂ 3:19
ਜਿਸ ਰਾਹ ਤੇ ਉਹ ਜਿਉਂ ਰਹੇ ਹਨ ਉਹ ਰਾਹ ਹੈ ਜੋ ਤਬਾਹੀ ਵੱਲ ਜਾਂਦਾ ਹੈ। ਉਨ੍ਹਾਂ ਦੀ ਭੁੱਖ ਹੀ ਉਨ੍ਹਾਂ ਦਾ ਪਰਮੇਸ਼ੁਰ ਹੈ। ਉਨ੍ਹਾਂ ਨੂੰ ਉਨ੍ਹਾਂ ਗੱਲਾਂ ਤੇ ਅਭਿਮਾਨ ਹੈ ਜਿਹੜੀਆਂ ਗੱਲਾਂ ਤੇ ਉਨ੍ਹਾਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਉਹ ਸਿਰਫ਼ ਦੁਨਿਆਵੀ ਚੀਜ਼ਾਂ ਬਾਰੇ ਸੋਚਦੇ ਹਨ।
ਇਬਰਾਨੀਆਂ 12:2
ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸ ਨੂੰ ਸੰਪੂਰਣ ਕਰਦਾ ਹੈ। ਉਸ ਨੇ ਸਲੀਬ ਉੱਤੇ ਮੌਤ ਦਾ ਸਾਹਮਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝੱਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸ ਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹੜਾ ਪਰਮੇਸ਼ੁਰ ਨੇ ਉਸ ਦੇ ਸਾਹਮਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ।
ਯਹੂ ਦਾਹ 1:13
ਉਹ ਸਮੁੰਦਰ ਦੀਆਂ ਤੁਫ਼ਾਨੀ ਲਹਿਰਾਂ ਵਾਂਗ ਹਨ। ਜਿਹੜੀਆਂ ਝੱਗ ਬਣਾਉਂਦੀਆਂ ਹਨ। ਉਹ ਲੋਕ ਉਸੇ ਤਰ੍ਹਾਂ ਸ਼ਰਮਸਾਰੀ ਵਾਲੀਆਂ ਗੱਲਾਂ ਕਰਦੇ ਹਨ ਜਿਵੇਂ ਲਹਿਰਾਂ ਝੱਗ ਬਣਾਉਂਦੀਆਂ ਹਨ। ਇਹ ਲੋਕ ਉਨ੍ਹਾਂ ਤਾਰਿਆਂ ਵਰਗੇ ਹਨ ਜਿਹੜੇ ਅਕਾਸ਼ ਵਿੱਚ ਘੁੰਮਦੇ ਹਨ। ਘੋਰ ਅੰਧਕਾਰ ਵਿੱਚ ਇਨ੍ਹਾਂ ਲੋਕਾਂ ਲਈ ਇੱਕ ਜਗ਼੍ਹਾ ਰੱਖੀ ਗਈ ਹੈ।
ਪਰਕਾਸ਼ ਦੀ ਪੋਥੀ 3:18
ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਮੇਰੇ ਪਾਸੋਂ ਸੋਨਾ ਖਰੀਦੋ ਅੱਗ ਵਿੱਚ ਸ਼ੁੱਧ ਕੀਤਾ ਹੋਇਆ ਸੋਨਾ। ਫ਼ੇਰ ਤੁਸੀਂ ਸੱਚਮੁੱਚ ਅਮੀਰ ਹੋ ਸੱਕੋਂਗੇ। ਮੈਂ ਤੁਹਾਨੂੰ ਇਹ ਦੱਸਦਾ ਹਾਂ; ਉਹ ਕੱਪੜੇ ਖਰੀਦੋ ਜਿਹੜੇ ਸਫ਼ੇਦ ਹਨ। ਫ਼ੇਰ ਤੁਸੀਂ ਆਪਣਾ ਬੇਸ਼ਰਮੀ ਭਰਿਆ ਨੰਗ ਢੱਕ ਸੱਕੋਂਗੇ। ਮੈਂ ਤੁਹਾਨੂੰ ਇਹ ਵੀ ਆਖਦਾ ਹਾਂ ਕਿ ਆਪਣੀਆਂ ਅੱਖਾਂ ਵਿੱਚ ਪਾਉਣ ਲਈ ਦਵਾਈ ਖਰੀਦੋ। ਫ਼ੇਰ ਤੁਸੀਂ ਸੱਚਮੁੱਚ ਦੇਖ ਸੱਕੋਂਗੇ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்