ਮੱਤੀ 15:17
ਕੀ ਤੁਸੀਂ ਇਹ ਨਹੀਂ ਜਾਣਦੇ ਕਿ ਜੋ ਕੁਝ ਮੂੰਹ ਵਿੱਚ ਪੈਂਦਾ ਹੈ ਉਹ ਢਿੱਡ ਵਿੱਚ ਜਾਂਦਾ ਹੈ, ਅਤੇ ਫ਼ੇਰ ਬਾਹਰ ਆਉਂਦਾ ਹੈ ਅਤੇ ਪੱਖਾਨੇ ਵਿੱਚ ਜਾਂਦਾ ਹੈ?
ਮਰਕੁਸ 1:21
ਯਿਸੂ ਇੱਕ ਭਰਿਸ਼ਟ ਆਤਮਾ ਵਾਲੇ ਮਨੁੱਖ ਨੂੰ ਠੀਕ ਕਰਦਾ ਯਿਸੂ ਅਤੇ ਉਸ ਦੇ ਚੇਲੇ ਫ਼ਿਰ ਕਫ਼ਰਨਾਹੂਮ ਵਿੱਚ ਗਏ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਜਾਕੇ ਲੋਕਾਂ ਨੂੰ ਉਪਦੇਸ਼ ਦੇਣ ਲੱਗੇ।
ਮਰਕੁਸ 4:19
ਪਰ ਜਦੋਂ ਇਸ ਜ਼ਿੰਦਗੀ ਦੀਆਂ ਚਿੰਤਾਵਾਂ, ਧਨ ਦੀ ਚਮਕ-ਦਮਕ ਅਤੇ ਸਾਰੀਆਂ ਚੀਜ਼ਾਂ ਤੇ ਕਬਜ਼ਾ ਕਰਨ ਦਾ ਲਾਲਚ ਉਨ੍ਹਾਂ ਦੇ ਦਿਲਾਂ ਵਿੱਚ ਆਉਂਦਾ ਹੈ ਤਾਂ, ਇਹ ਗੱਲਾਂ ਉਪਦੇਸ਼ਾਂ ਨੂੰ ਘੁੱਟ ਦਿੰਦੀਆਂ ਹਨ ਅਤੇ ਉਹ ਫ਼ਲ ਨਹੀਂ ਦੇਣ ਦਿੰਦੀਆਂ। ਇਸ ਲਈ ਉਹ ਅਫ਼ਲ ਰਹਿ ਜਾਂਦੇ ਹਨ।
ਮਰਕੁਸ 5:40
ਪਰ ਲੋਕਾਂ ਨੇ ਯਿਸੂ ਦਾ ਮਜਾਕ ਉਡਾਇਆ। ਉਸ ਨੇ ਸਭ ਨੂੰ ਘਰੋਂ ਚੱਲੇ ਜਾਣ ਵਾਸਤੇ ਕਿਹਾ। ਉਹ ਉਸ ਕਮਰੇ ਵਿੱਚ ਗਿਆ ਜਿੱਥੇ ਬੱਚੀ ਸੀ। ਉਸ ਨੇ ਆਪਣੇ ਨਾਲ ਉਸ ਕਮਰੇ ਵਿੱਚ ਬੱਚੀ ਦੇ ਪਿਤਾ-ਮਾਤਾ ਅਤੇ ਆਪਣੇ ਤਿੰਨ ਚੇਲਿਆਂ ਨੂੰ ਲਿਆ।
ਮਰਕੁਸ 6:56
ਯਿਸੂ ਉਸ ਖੇਤ੍ਰ ਵਿੱਚ ਸ਼ਹਿਰਾਂ, ਨਗਰਾਂ ਅਤੇ ਖੇਤਾਂ ਵਿੱਚ ਹਰ ਥਾਂ ਗਿਆ। ਜਿੱਥੇ ਵੀ ਉਹ ਗਿਆ ਲੋਕ ਬਜ਼ਾਰਾਂ ਵਿੱਚ ਵੀ ਮਰੀਜ਼ਾਂ ਨੂੰ ਲੈ ਆਉਂਦੇ ਸਨ। ਅਤੇ ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਕੁੜਤੇ ਦੇ ਕਿਸੇ ਵੀ ਹਿੱਸੇ ਨੂੰ ਉਨ੍ਹਾਂ ਨੂੰ ਛੋਹਣ ਦੇਵੇ। ਜਿਨ੍ਹਾਂ ਨੇ ਉਸ ਨੂੰ ਛੋਹਿਆ ਚੰਗੇ ਹੋ ਗਏ।
ਮਰਕੁਸ 7:15
ਅਜਿਹਾ ਕੁਝ ਵੀ ਨਹੀਂ ਜਿਹੜਾ ਮਨੁੱਖ ਵਿੱਚ ਬਾਹਰੋਂ ਪ੍ਰਵੇਸ਼ ਕਰਦਾ ਹੈ ਅਤੇ ਉਸ ਨੂੰ ਦੂਸ਼ਿਤ ਕਰਦਾ ਹੈ। ਪਰ ਜਿਹੜੀਆਂ ਗੱਲਾਂ ਉਸ ਵਿਅਕਤੀ ਦੇ ਅੰਦਰੋਂ ਨਿਕਲਦੀਆਂ ਹਨ, ਉਹੀ ਉਸ ਨੂੰ ਦੂਸ਼ਿਤ ਕਰਦੀਆਂ ਹਨ।”
ਮਰਕੁਸ 7:18
ਉਸ ਨੇ ਆਖਿਆ, “ਕੀ ਤੁਹਾਨੂੰ ਵੀ ਇਹ ਸਮਝਣ ਵਿੱਚ ਮੁਸ਼ਕਿਲ ਹੋ ਰਹੀ ਹੈ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਵੀ ਬਾਹਰੋਂ ਵਿਅਕਤੀ ਦੇ ਅੰਦਰ ਜਾਂਦਾ ਹੈ ਉਹ ਉਸ ਨੂੰ ਦੂਸ਼ਿਤ ਨਹੀਂ ਕਰ ਸੱਕਦਾ।
ਮਰਕੁਸ 7:19
ਕਿਉਂਕਿ ਇਹ ਚੀਜ਼ਾਂ ਢਿੱਡ ਵਿੱਚ ਜਾਂਦੀਆਂ ਹਨ ਨਾ ਕਿ ਦਿਲ ਵਿੱਚ। ਅਤੇ ਇਹ ਚੀਜ਼ਾਂ ਸਰੀਰ ਵਿੱਚੋਂ ਬਾਹਰ ਆ ਜਾਂਦੀਆਂ ਹਨ।” (ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਸਦਾ ਭਾਵ ਇਹ ਸੀ ਕਿ ਕੋਈ ਵੀ ਭੋਜਨ ਨਹੀਂ ਜਿਹੜਾ ਮਨੁੱਖ ਲਈ ਅਸ਼ੁੱਧ ਹੈ।)
ਮਰਕੁਸ 11:2
ਉਸ ਨੇ ਚੇਲਿਆਂ ਨੂੰ ਕਿਹਾ, “ਉਹ ਪਿੰਡ ਜਿਹੜਾ ਤੁਹਾਡੇ ਸਾਹਮਣੇ ਹੈ ਉੱਥੇ ਜਾਓ, ਜਦੋਂ ਤੁਸੀਂ ਉੱਥੇ ਦਾਖਲ ਹੋਵੋਂਗੇ ਤਾਂ ਉੱਥੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਂਗੇ, ਜਿਸ ਉੱਪਰ ਕਦੇ ਕੋਈ ਸਵਾਰ ਨਹੀਂ ਹੋਇਆ। ਉਸ ਨੂੰ ਉੱਥੋਂ ਖੋਲ੍ਹਕੇ ਮੇਰੇ ਕੋਲ ਲੈ ਆਓ।
ਲੋਕਾ 8:16
ਆਪਣੀ ਸਿਆਣਪਤਾ ਨੂੰ ਵਰਤੋ “ਕੋਈ ਵੀ ਮਨੁੱਖ ਦੀਵਾ ਬਾਲਕੇ ਉਸ ਨੂੰ ਭਾਂਡੇ ਨਾਲ ਢੱਕ ਕੇ ਲੁਕਾਉਂਦਾ ਨਹੀਂ, ਨਾ ਹੀ ਮੰਜੇ ਹੇਠਾਂ ਰੱਖਦਾ ਹੈ, ਸਗੋਂ ਉਹ ਮਨੁੱਖ ਦੀਵੇ ਨੂੰ ਸ਼ਮਾਦਾਨ ਉੱਤੇ ਰੱਖਦਾ ਹੈ ਤਾਂ ਜੋ ਆਉਣ ਵਾਲੇ ਹਨੇਰੇ ਵਿੱਚੋਂ ਚਾਨਣ ਨੂੰ ਵੇਖ ਸੱਕਣ।
Occurences : 17
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்