ਲੋਕਾ 21:36
ਇਸ ਲਈ ਹਰ ਵਕਤ ਤਿਆਰ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸੱਕੋ। ਅਤੇ ਤੁਸੀਂ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜਨ ਦੇ ਯੋਗ ਹੋਵੋਂ।”
ਰਸੂਲਾਂ ਦੇ ਕਰਤੱਬ 16:27
ਜੇਲਰ ਜਾਗਿਆ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁੱਲ੍ਹੇ ਵੇਖੇ। ਉਸ ਨੇ ਸੋਚਿਆ ਕਿ ਕੈਦੀ ਪਹਿਲਾਂ ਹੀ ਨਠ ਗਏ ਹਨ। ਇਸ ਲਈ ਉਸ ਨੇ ਆਪਣੀ ਤਲਵਾਰ ਕੱਢੀ ਅਤੇ ਆਪਣੇ-ਆਪ ਨੂੰ ਮਾਰਨ ਹੀ ਵਾਲਾ ਸੀ।
ਰਸੂਲਾਂ ਦੇ ਕਰਤੱਬ 19:16
ਫ਼ੇਰ ਭਰਿਸ਼ਟ ਆਤਮਿਆਂ ਦੇ ਕਾਬਿਜ ਉਸ ਆਦਮੀ ਨੇ ਉਨ੍ਹਾਂ ਯਹੂਦੀਆਂ ਉੱਤੇ ਛਾਲ ਮਾਰੀ। ਉਹ ਉਨ੍ਹਾਂ ਤੋਂ ਕਿਤੇ ਵੱਧ ਤਾਕਤਵਰ ਸੀ। ਉਸ ਨੇ ਉਨ੍ਹਾਂ ਨੂੰ ਕੁਟਿਆ ਅਤੇ ਉਨ੍ਹਾਂ ਦੇ ਕੱਪੜੇ ਪਾੜ ਦਿੱਤੇ। ਇਸ ਲਈ ਉਹ ਨੰਗੇ ਅਤੇ ਜ਼ਖਮੀ ਹੀ ਉਸ ਘਰੋਂ ਭੱਜ ਗਏ।
ਰੋਮੀਆਂ 2:3
ਤੁਸੀਂ ਉਨ੍ਹਾਂ ਲੋਕਾਂ ਦਾ ਨਿਆਂ ਕਰਦੇ ਹੋ ਜੋ ਅਜਿਹੇ ਮੰਦੇ ਕਰਦੇ ਹਨ, ਪਰ ਤੁਸੀਂ ਖੁਦ ਵੀ ਉਹੀ ਗੱਲਾਂ ਕਰ ਰਹੇ ਹੋ। ਸੋ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਨਿਸ਼ਚਿਤ ਹੀ ਪਰਮੇਸ਼ੁਰ ਤੁਹਾਡਾ ਵੀ ਨਿਆਂ ਕਰੇਗਾ। ਉਦੋਂ ਤੁਸੀਂ ਨਹੀਂ ਬਚ ਸੱਕੋਂਗੇ।
੨ ਕੁਰਿੰਥੀਆਂ 11:33
ਪਰ ਕੁਝ ਮਿੱਤਰਾਂ ਨੇ ਮੈਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ। ਫ਼ੇਰ ਉਨ੍ਹਾਂ ਨੇ ਉਸ ਟੋਕਰੀ ਨੂੰ ਕੰਧ ਵਿੱਚਾਲੇ ਖਿੜਕੀ ਰਾਹੀਂ ਲੰਘਾ ਕੇ ਮੈਨੂੰ ਹੇਠਾਂ ਉਤਾਰ ਦਿੱਤਾ। ਇਸ ਲਈ ਮੈਂ ਰਾਜਪਾਲ ਦੇ ਹੱਥੋਂ ਬਚ ਗਿਆ ਸਾਂ।
੧ ਥੱਸਲੁਨੀਕੀਆਂ 5:3
ਲੋਕੀ ਕਹਿਣਗੇ, “ਅਸੀਂ ਅਮਨ ਵਿੱਚ ਹਾਂ ਅਤੇ ਸੁਰੱਖਿਅਤ ਹਾਂ।” ਉਸੇ ਸਮੇਂ ਬਹੁਤ ਤੇਜੀ ਨਾਲ ਤਬਾਹੀ ਆ ਜਾਵੇਗੀ। ਇਹ ਤਬਾਹੀ ਉਸੇ ਤਰ੍ਹਾਂ ਆਵੇਗੀ ਜਿਵੇਂ ਔਰਤ ਨੂੰ ਬੱਚੇ ਦੇ ਜੰਮਣ ਦੀਆਂ ਪੀੜਾਂ ਸਹਿਣੀਆਂ ਪੈਂਦੀਆਂ ਹਨ। ਅਤੇ ਉਹ ਲੋਕੀ ਨਹੀਂ ਬਚਣਗੇ।
ਇਬਰਾਨੀਆਂ 2:3
ਜਿਹੜੀ ਮੁਕਤੀ ਸਾਨੂੰ ਮਿਲੀ ਹੈ ਉਹ ਬਹੁਤ ਮਹਾਨ ਹੈ। ਇਸ ਲਈ ਜੇਕਰ ਅਸੀਂ ਅਜਿਹਾ ਸੋਚਕੇ ਜੀਵਨ ਵਤੀਤ ਕਰੀਏ ਕਿ ਇਸ ਮੁਕਤੀ ਦਾ ਕੋਈ ਮਹੱਤਵ ਨਹੀਂ, ਤਾਂ ਅਸੀਂ ਸਜ਼ਾ ਪਾਉਣ ਲਈ ਬੰਧਿਤ ਹਾਂ। ਇਹ ਪ੍ਰਭੂ ਹੀ ਸੀ ਜਿਸਨੇ ਲੋਕਾਂ ਨੂੰ ਇਸ ਮੁਕਤੀ ਬਾਰੇ ਸਭ ਤੋਂ ਪਹਿਲਾਂ ਦੱਸਿਆ। ਅਤੇ ਜਿਹੜੇ ਲੋਕਾਂ ਨੇ ਉਸ ਨੂੰ ਸੁਣਿਆ, ਸਾਨੂੰ ਇਸ ਗੱਲ ਦਾ ਸਬੂਤ ਦਿੱਤਾ ਕਿ ਇਹ ਮੁਕਤੀ ਸੱਚੀ ਹੈ।
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்