ਮੱਤੀ 6:13
ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ, ਸਗੋਂ ਦੁਸ਼ਟ ਤੋਂ ਬਚਾਵੋ।’
ਮੱਤੀ 12:32
ਅਤੇ ਜੇ ਕੋਈ ਮਨੁੱਖ ਦੇ ਪੁੱਤਰ ਵਿਰੁੱਧ ਗੱਲ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੇ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਗੱਲ ਕਰੇ ਤਾਂ ਉਸ ਨੂੰ ਨਾ ਇਸ ਜੁੱਗ ਵਿੱਚ ਤੇ ਨਾਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ।
ਮੱਤੀ 13:22
“ਜਿਹੜਾ ਬੀਜ ਕੰਡਿਆਲੀਆਂ ਤੇ ਡਿੱਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵੱਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸੱਕਦਾ।
ਮੱਤੀ 13:39
ਅਤੇ ਉਹ ਵੈਰੀ ਜਿਸਨੇ ਉਨ੍ਹਾਂ ਨੂੰ ਬੀਜਿਆ ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਜੁਗ ਦੇ ਅੰਤ ਦਾ ਸਮਾਂ ਹੈ ਅਤੇ ਵੱਢਣ ਵਾਲੇ ਪਰਮੇਸ਼ੁਰ ਦੇ ਦੂਤ ਹਨ।
ਮੱਤੀ 13:40
“ਸੋ ਜਿਸ ਪ੍ਰਕਾਰ ਜੰਗਲੀ ਬੂਟੀ ਇਕੱਠੀ ਕੀਤੀ ਜਾਂਦੀ ਹੈ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ, ਇਸੇ ਤਰ੍ਹਾਂ ਇਸ ਜੁਗ ਦੇ ਅੰਤ ਦੇ ਸਮੇਂ ਹੋਵੇਗਾ।
ਮੱਤੀ 13:49
ਸੋ ਦੁਨੀਆਂ ਦੇ ਅੰਤ ਦੇ ਸਮੇਂ ਵੀ ਅਜਿਹਾ ਹੋਵੇਗਾ। ਦੂਤ ਜਾਣਗੇ ਅਤੇ ਚੰਗੇ ਲੋਕਾਂ ਵਿੱਚੋਂ ਦੁਸ਼ਟਾਂ ਨੂੰ ਅਲੱਗ ਕਰ ਦੇਣਗੇ।
ਮੱਤੀ 21:19
ਰਸਤੇ ਵਿੱਚ ਅੰਜੀਰ ਦਾ ਬਿਰਛ ਵੇਖਕੇ ਉਸ ਦੇ ਨੇੜੇ ਗਿਆ ਪਰ ਸਿਵਾਇ ਪੱਤਿਆਂ ਦੇ ਉੱਥੇ ਉਸ ਨੂੰ ਹੋਰ ਕੁਝ ਵੀ ਨਾ ਲੱਭਿਆ ਤਾਂ ਉਸ ਨੇ ਬਿਰਛ ਨੂੰ ਕਿਹਾ ਕਿ “ਅੱਜ ਤੋਂ ਤੈਨੂੰ ਭਵਿੱਖ ਵਿੱਚ ਕਦੇ ਵੀ ਫ਼ਲ ਨਾ ਲੱਗਣ।” ਤੁਰੰਤ ਹੀ ਰੁੱਖ ਸੁੱਕ ਗਿਆ।
ਮੱਤੀ 24:3
ਬਾਦ ਵਿੱਚ, ਜਦੋਂ ਯਿਸੂ ਜੈਤੂਨ ਦੇ ਪਹਾੜ ਤੇ ਬੈਠਾ ਹੋਇਆ ਸੀ, ਉਸ ਦੇ ਚੇਲੇ ਇੱਕਾਂਤ ਵਿੱਚ ਉਸ ਕੋਲ ਆਏ ਅਤੇ ਪੁੱਛਿਆ, “ਸਾਨੂੰ ਦੱਸੋ, ਇਹ ਗੱਲਾਂ ਕਦੋਂ ਵਾਪਰਨਗੀਆਂ ਅਤੇ ਤੁਹਾਡੇ ਆਉਣ ਦਾ ਅਤੇ ਜੁਗ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ?ֹ”
ਮੱਤੀ 28:20
ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”
ਮਰਕੁਸ 3:29
ਪਰ ਜੇਕਰ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਝ ਆਖਦਾ ਹੈ, ਤਾਂ ਉਹ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਅਤੇ ਉਹ ਹਮੇਸ਼ਾ ਉਸ ਪਾਪ ਦਾ ਦੋਸ਼ੀ ਰਹੇਗਾ।”
Occurences : 128
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்