ਰੋਮੀਆਂ 8:21
ਉੱਥੇ ਆਸ ਸੀ ਕਿ ਪੂਰੀ ਸ੍ਰਿਸ਼ਟੀ ਵਿਨਾਸ਼ ਤੋਂ ਆਜ਼ਾਦ ਕੀਤੀ ਜਾਵੇਗੀ ਅਤੇ ਅਜ਼ਾਦੀ ਅਤੇ ਮਹਿਮਾ ਪਵੇਗੀ ਜੋ ਪਰਮੇਸ਼ੁਰ ਦੇ ਬੱਚਿਆਂ ਨਾਲ ਸੰਬੰਧਿਤ ਹੈ।
੧ ਕੁਰਿੰਥੀਆਂ 10:29
ਮੇਰਾ ਇਹ ਭਾਵ ਨਹੀਂ ਕਿ ਤੁਹਾਡੇ ਖਿਆਲ ਅਨੁਸਾਰ ਇਹ ਗਲਤ ਹੈ। ਪਰ ਦੂਸਰਾ ਵਿਅਕਤੀ ਸ਼ਾਇਦ ਇਹ ਸਮਝ ਜਾਵੇ ਕਿ ਇਹ ਗਲਤ ਹੈ। ਇਹੀ ਕਾਰਣ ਹੈ ਕਿ ਮੈਂ ਉਹ ਮਾਸ ਨਹੀਂ ਖਾਵਾਂਗਾ। ਮੇਰੀ ਆਜ਼ਾਦੀ ਦਾ ਨਿਰਨਾ ਇਸ ਗੱਲੋਂ ਨਹੀਂ ਹੋਣਾ ਚਾਹੀਦਾ ਕਿ ਦੂਸਰਾ ਕੀ ਸੋਚਦਾ ਹੈ।
੨ ਕੁਰਿੰਥੀਆਂ 3:17
ਇੱਥੇ ਸ਼ਬਦ “ਪ੍ਰਭੂ” ਆਤਮਾ ਨਾਲ ਸੰਬੰਧਿਤ ਹੈ। ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਆਜ਼ਾਦੀ ਹੈ।
ਗਲਾਤੀਆਂ 5:1
ਆਪਣੀ ਆਜ਼ਾਦੀ ਆਪਣੇ ਕੋਲ ਰੱਖੋ ਹੁਣ ਤੁਸੀਂ ਆਜ਼ਾਦ ਹੋ। ਮਸੀਹ ਨੇ ਸਾਨੂੰ ਆਜ਼ਾਦ ਕੀਤਾ ਹੈ। ਇਸ ਲਈ ਮਜਬੂਤੀ ਨਾਲ ਖਲੋਵੋ। ਬਦਲੋ ਨਾ ਅਤੇ ਮੁੜ ਕੇ ਨੇਮ ਦੀ ਗੁਲਾਮੀ ਵੱਲ ਨਾ ਪਰਤੋ।
ਗਲਾਤੀਆਂ 5:13
ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਜ਼ਾਦ ਹੋਣ ਦਾ ਸੱਦਾ ਦਿੱਤਾ ਸੀ। ਪਰ ਇਸ ਆਜ਼ਾਦੀ ਨੂੰ ਆਪਣੇ ਪਾਪੀ ਆਪਿਆਂ ਨੂੰ ਪ੍ਰਸੰਨ ਕਰਨ ਦੇ ਅਰੱਥਾਂ ਵਾਂਗ ਇਸਤੇਮਾਲ ਨਾ ਕਰੋ। ਪਰ ਇੱਕ ਦੂਸਰੇ ਦੀ ਪਿਆਰ ਨਾਲ ਸੰਪੂਰਣ ਸੇਵਾ ਕਰੋ।
ਗਲਾਤੀਆਂ 5:13
ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਜ਼ਾਦ ਹੋਣ ਦਾ ਸੱਦਾ ਦਿੱਤਾ ਸੀ। ਪਰ ਇਸ ਆਜ਼ਾਦੀ ਨੂੰ ਆਪਣੇ ਪਾਪੀ ਆਪਿਆਂ ਨੂੰ ਪ੍ਰਸੰਨ ਕਰਨ ਦੇ ਅਰੱਥਾਂ ਵਾਂਗ ਇਸਤੇਮਾਲ ਨਾ ਕਰੋ। ਪਰ ਇੱਕ ਦੂਸਰੇ ਦੀ ਪਿਆਰ ਨਾਲ ਸੰਪੂਰਣ ਸੇਵਾ ਕਰੋ।
ਯਾਕੂਬ 1:25
ਪਰ ਇੱਕ ਆਦਮੀ ਜਿਹੜਾ ਸੱਚ ਮੁੱਚ ਖੁਸ਼ ਹੈ, ਉਹੀ ਹੈ ਜਿਹੜਾ ਪਰਮੇਸ਼ੁਰ ਦੇ ਪਰੀਪੂਰਣ ਨੇਮ ਨੂੰ ਪੜ੍ਹਦਾ ਹੈ ਜੋ ਲੋਕਾਂ ਨੂੰ ਅਜ਼ਾਦ ਕਰਦਾ ਹੈ। ਉਹ ਇਸ ਨੂੰ ਪੜ੍ਹਦਾ ਹੀ ਰਹਿੰਦਾ ਹੈ। ਉਹ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਧਿਆਨ ਨਾਲ ਬਿਨਾ ਭੁਲਾਇਆਂ ਸੁਣਦਾ ਹੈ, ਕਿ ਉਸ ਨੇ ਕੀ ਸੁਣਿਆ। ਫ਼ੇਰ ਉਹ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ। ਉਸ ਦੁਆਰਾ, ਉਹ ਸੱਚ ਮੁੱਚ ਖੁਸ਼ ਹੈ।
ਯਾਕੂਬ 2:12
ਤੁਹਾਡੀ ਪਰੱਖ ਉਸ ਨੇਮ ਦੇ ਆਧਾਰ ਤੇ ਹੋਵੇਗੀ ਜਿਹੜਾ ਲੋਕਾਂ ਨੂੰ ਮੁਕਤ ਕਰਦਾ ਹੈ। ਆਪਣੀ ਹਰ ਕਹਿਣੀ ਅਤੇ ਕਰਨੀ ਵਿੱਚ ਤੁਸੀਂ ਇਸ ਗੱਲ ਨੂੰ ਚੇਤੇ ਰੱਖੋ।
੧ ਪਤਰਸ 2:16
ਆਜ਼ਾਦ ਬੰਦਿਆਂ ਵਾਂਗ ਰਹੋ ਪਰ ਆਪਣੀ ਆਜ਼ਾਦੀ ਨੂੰ ਆਪਣੀਆਂ ਬਦੀਆਂ ਢੱਕਣ ਲਈ ਨਾ ਵਰਤੋ। ਇਸ ਤਰ੍ਹਾਂ ਰਹੋ ਜਿਵੇਂ ਤੁਸੀਂ ਪਰਮੇਸ਼ੁਰ ਦੇ ਗੁਲਾਮ ਹੋ।
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்