ਮੱਤੀ 27:53
ਉਹ ਕਬਰਾਂ ਤੋਂ ਬਾਹਰ ਆ ਗਏ, ਯਿਸੂ ਦੇ ਪੂਨਰ-ਉਥਾਨ ਤੋਂ ਬਾਦ, ਉਹ ਪਵਿੱਤਰ ਸ਼ਹਿਰ ਯਰੂਸ਼ਲਮ ਵਿੱਚ ਗਏ ਅਤੇ ਉਹ ਬਹੁਤ ਸਾਰੇ ਲੋਕਾਂ ਨੂੰ ਦਿਖਾਈ ਦਿੱਤੇ।
ਯੂਹੰਨਾ 14:21
ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”
ਯੂਹੰਨਾ 14:22
ਤਦ ਯਹੂਦਾ (ਇਹ ਯਹੂਦਾ ਇਸੱਕਰਿਯੋਤੀ ਨਹੀਂ) ਨੇ ਆਖਿਆ, “ਪ੍ਰਭੂ ਤੂੰ ਆਪਣੇ-ਆਪ ਸਾਨੂੰ ਕਿਉਂ ਦਰਸ਼ਾਉਣ ਜਾ ਰਿਹਾ ਹੈਂ ਤੇ ਜਗਤ ਨੂੰ ਕਿਉਂ ਨਹੀਂ ਦਰਸ਼ਾਉਂਦਾ?”
ਰਸੂਲਾਂ ਦੇ ਕਰਤੱਬ 23:15
ਇਸ ਲਈ ਹੁਣ ਤੁਸੀਂ ਸੈਨਾ ਦੇ ਸਰਦਾਰ ਨੂੰ ਇੱਕ ਸੰਯੁਕਤ ਸੁਨੇਹਾ ਭੇਜੋ ਕਿ ਉਹ ਉਸ ਨੂੰ ਤੁਹਾਡੇ ਅੱਗੇ ਪੇਸ਼ ਕਰੇ ਅਤੇ ਉਸ ਨੂੰ ਮਨਵਾਓ ਕਿ ਤੁਸੀਂ ਪੌਲੁਸ ਦੀ ਪੂਰੀ ਤਰ੍ਹਾਂ ਪੁੱਛ-ਗਿੱਛ ਕਰਨਾ ਚਾਹੁੰਦੇ ਹੋ। ਜਦੋਂ ਉਹ ਉਸ ਨੂੰ ਤੁਹਾਡੇ ਵੱਲ ਲਿਆ ਰਿਹਾ ਹੋਵੇਗਾ ਤਾਂ ਅਸੀਂ ਪੌਲੁਸ ਨੂੰ ਰਸਤੇ ਵਿੱਚ ਹੀ ਜਾਨੋਂ ਮਾਰ ਮੁਕਾਵਾਂਗੇ।”
ਰਸੂਲਾਂ ਦੇ ਕਰਤੱਬ 23:22
ਸਰਦਾਰ ਨੇ ਉਸ ਨੂੰ ਕਿਹਾ, “ਕਿਸੇ ਨੂੰ ਨਾ ਦੱਸੀਂ ਕਿ ਤੂੰ ਮੈਨੂੰ ਇਸ ਵਿਉਂਤ ਬਾਰੇ ਦੱਸ ਦਿੱਤਾ ਹੈ ਅਤੇ ਉਸ ਨੇ ਉਸ ਨੂੰ ਭੇਜ ਦਿੱਤਾ।”
ਰਸੂਲਾਂ ਦੇ ਕਰਤੱਬ 24:1
ਯਹੂਦੀਆਂ ਨੇ ਪੌਲੁਸ ਨੂੰ ਮੁਲਜਮ ਠਹਿਰਾਇਆ ਪੰਜਾਂ ਦਿਨਾਂ ਬਾਅਦ ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਕੈਸਰਿਯਾ ਵਿੱਚ ਆਇਆ ਅਤੇ ਆਪਣੇ ਨਾਲ ਕੁਝ ਬਜ਼ੁਰਗ ਯਹੂਦੀ ਆਗੂਆਂ ਅਤੇ ਤਰਤੁੱਲੁਸ ਨਾਂ ਦੇ ਇੱਕ ਵਕੀਲ ਨੂੰ ਵੀ ਲਿਆਇਆ। ਉਹ ਕੈਸਰਿਯਾ ਨੂੰ ਪੌਲੁਸ ਦੇ ਖਿਲਾਫ਼ ਰਾਜਪਾਲ ਅੱਗੇ ਦੋਸ਼ ਦੱਸਣ ਲਈ ਗਏ।
ਰਸੂਲਾਂ ਦੇ ਕਰਤੱਬ 25:2
ਪਰਧਾਨ ਜਾਜਕਾਂ ਅਤੇ ਖਾਸ ਯਹੂਦੀ ਆਗੂਆਂ ਨੇ ਫ਼ੇਸਤੁਸ ਦੇ ਅੱਗੇ ਪੌਲੁਸ ਦੇ ਖਿਲਾਫ਼ ਦੋਸ਼ ਲਗਾਏ।
ਰਸੂਲਾਂ ਦੇ ਕਰਤੱਬ 25:15
ਜਦੋਂ ਮੈਂ ਯਰੂਸ਼ਲਮ ਵਿੱਚ ਗਿਆ ਤਾਂ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਉਸ ਦੇ ਵਿਰੁੱਧ ਦੋਸ਼ ਲਗਾਏ। ਇਹ ਯਹੂਦੀ ਚਾਹੁੰਦੇ ਸਨ ਕਿ ਮੈਂ ਇਸ ਨੂੰ ਮਾਰ ਦੇਵਾਂ।
ਇਬਰਾਨੀਆਂ 9:24
ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਗਿਆ। ਪਰ ਮਸੀਹ ਉਸ ਅੱਤ ਪਵਿੱਤਰ ਸਥਾਨ ਵਿੱਚ ਨਹੀਂ ਗਿਆ ਜਿਹੜਾ ਮਨੁੱਖਾਂ ਦਾ ਬਣਾਇਆ ਹੋਇਆ ਸੀ। ਉਹ ਅੱਤ ਪਵਿੱਤਰ ਸਥਾਨ ਸੱਚੇ ਅੱਤ ਪਵਿੱਤਰ ਅਸਥਾਨ ਦੀ ਨਕਲ ਹੈ। ਮਸੀਹ ਸਵਰਗ ਵਿੱਚ ਗਿਆ। ਮਸੀਹ ਹੁਣ ਉੱਥੇ ਪਰਮੇਸ਼ੁਰ ਦੇ ਨਾਲ ਸਾਡੀ ਸਹਾਇਤਾ ਲਈ ਹੈ।
ਇਬਰਾਨੀਆਂ 11:14
ਜਦੋਂ ਲੋਕ ਕੁਝ ਅਜਿਹਾ ਪ੍ਰਵਾਨ ਕਰ ਲੈਂਦੇ ਹਨ ਤਾਂ ਉਹ ਲੋਕ ਦਰਸ਼ਾਉਂਦੇ ਹਨ ਕੋ ਉਹ ਇੱਕ ਅਜਿਹੇ ਦੇਸ਼ ਦਾ ਇੰਤਜ਼ਾਰ ਕਰ ਰਹੇ ਹਨ ਜਿਹੜਾ ਉਨ੍ਹਾਂ ਦਾ ਆਪਣਾ ਹੋਵੇਗਾ।
Occurences : 10
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்