ਲੋਕਾ 18:9
ਪਰਮੇਸ਼ੁਰ ਨੂੰ ਨਿਮ੍ਰਤਾ ਨਾਲ ਬੇਨਤੀ ਉੱਥੇ ਕੁਝ ਲੋਕ ਸਨ ਜੋ ਆਪਣੇ-ਆਪ ਨੂੰ ਬਹੁਤ ਭਲਾ ਸਮਝਦੇ ਸਨ। ਉਹ ਬਾਕੀ ਲੋਕਾਂ ਨੂੰ ਆਪਣੇ ਨਾਲੋਂ ਹੀਣੇ ਮੰਨਦੇ ਸਨ। ਤਾਂ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ।
ਲੋਕਾ 23:11
ਫ਼ੇਰ ਹੇਰੋਦੇਸ ਅਤੇ ਉਸ ਦੇ ਸਿਪਾਹੀਆਂ ਨੇ ਯਿਸੂ ਦਾ ਮਜ਼ਾਕ ਉਡਾਇਆ ਅਤੇ ਉਸਦੀ ਬੇਇੱਜ਼ਤੀ ਕੀਤੀ। ਉਨ੍ਹਾਂ ਨੇ ਯਿਸੂ ਨੂੰ ਬਾਦਸ਼ਾਹ ਵਾਲੇ ਵਸਤਰ ਪੁਆਏ ਅਤੇ ਉਸਦਾ ਮਖੌਲ ਉਡਾਉਣ ਲੱਗੇ। ਹੇਰੋਦੇਸ ਨੇ ਉਸ ਨੂੰ ਪਿਲਾਤੁਸ ਕੋਲ ਵਾਪਸ ਭੇਜ ਦਿੱਤਾ।
ਰਸੂਲਾਂ ਦੇ ਕਰਤੱਬ 4:11
ਯਿਸੂ, ਉਹੀ ‘ਪੱਥਰ ਹੈ ਜਿਸ ਨੂੰ ਤੁਹਾਡੇ, ਰਾਜਾਂ ਦੁਆਰਾ ਰੱਦ ਕੀਤਾ ਗਿਆ ਸੀ ਪਰ ਉਹੀ ਪੱਥਰ ਹੁਣ ਖੂਜੇ ਦਾ ਪੱਥਰ ਹੋ ਗਿਆ ਹੈ।’
ਰੋਮੀਆਂ 14:3
ਜਿਹੜਾ ਵਿਅਕਤੀ ਇਹ ਜਾਣਦਾ ਹੈ ਕਿ ਉਹ ਕਿਸੇ ਵੀ ਭਾਂਤ ਦਾ ਭੋਜਨ ਖਾ ਸੱਕਦਾ ਹੈ ਉਸ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਦੂਜੇ ਵਿਅਕਤੀ ਨਾਲੋਂ ਚੰਗਾ ਹੈ ਜੋ ਕੇਵਲ ਸਬਜ਼ੀਆਂ ਖਾਂਦਾ ਹੈ। ਅਤੇ ਜਿਹੜਾ ਵਿਅਕਤੀ ਕੇਵਲ ਸਬਜ਼ੀਆਂ ਖਾਂਦਾ ਹੈ ਉਸ ਨੂੰ ਇਹ ਨਹੀ ਸੋਚਣਾ ਚਾਹੀਦਾ ਕਿ ਉਹ ਵਿਅਕਤੀ, ਜੋ ਸਭ ਕੁਝ ਖਾਂਦਾ ਹੈ, ਗਲਤ ਹੈ। ਪਰਮੇਸ਼ੁਰ ਨੇ ਉਸ ਵਿਅਕਤੀ ਨੂੰ ਕਬੂਲ ਲਿਆ ਹੈ।
ਰੋਮੀਆਂ 14:10
ਤੂੰ ਆਪਣੇ ਭਰਾ ਬਾਰੇ ਕਿਉਂ ਨਿਆਂ ਕਰਦਾ ਹੈਂ? ਜਾਂ ਫ਼ਿਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਅੱਗੇ ਖੜ੍ਹੇ ਹੋਵਾਂਗੇ ਤੇ ਹਾਜ਼ਰ ਹੋਣਾ ਪਵੇਗਾ ਫ਼ਿਰ ਸਾਡਾ ਨਿਆਂ ਹੋਵੇਗਾ।
੧ ਕੁਰਿੰਥੀਆਂ 1:28
ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣਿਆ ਜਿਨ੍ਹਾਂ ਨੂੰ ਦੁਨੀਆਂ ਕੋਈ ਮਹੱਤਵ ਨਹੀਂ ਦਿੰਦੀ। ਉਹ ਉਨ੍ਹਾਂ ਲੋਕਾਂ ਨੂੰ ਚੁਣਦਾ ਹੈ ਜਿਨ੍ਹਾਂ ਨੂੰ ਦੁਨੀਆਂ ਨੇ ਨਫ਼ਰਤ ਕੀਤੀ ਅਤੇ ਸੋਚਿਆ ਕਿ ਉਹ ਬੇਕਾਰ ਹਨ। ਜਿਸ ਨੂੰ ਦੁਨੀਆਂ ਮਹੱਤਵਪੂਰਣ ਸਮਝਦੀ ਹੈ ਉਸਦਾ ਨਾਸ਼ ਕਰਨ ਲਈ ਪਰਮੇਸ਼ੁਰ ਨੇ ਇਨ੍ਹਾਂ ਨੂੰ ਚੁਣਿਆ।
੧ ਕੁਰਿੰਥੀਆਂ 6:4
ਇਸ ਲਈ ਜੇ ਤੁਹਾਡੇ ਕੋਲ ਜ਼ਿੰਦਗੀ ਦੀਆਂ ਦਿਨ ਪ੍ਰਤੀ ਦਿਨ ਦੀਆਂ ਉਹ ਘਟਨਾਵਾਂ ਹਨ ਜਿਨ੍ਹਾਂ ਦਾ ਨਿਆਂ ਹੋਣਾ ਚਾਹੀਦਾ ਹੈ, ਤਾਂ ਤੁਸੀਂ ਇਨ੍ਹਾਂ ਮਸਲਿਆਂ ਨੂੰ ਉਨ੍ਹਾਂ ਉਨ੍ਹਾਂ ਲੋਕਾਂ ਸਾਹਮਣੇ ਕਿਉਂ ਲੈ ਕੇ ਜਾਂਦੇ ਹੋ, ਜਿਹੜੇ ਕਲੀਸਿਯਾ ਨਾਲ ਸੰਬੰਧਿਤ ਨਹੀਂ ਹਨ। ਉਨ੍ਹਾਂ ਬੰਦਿਆਂ ਦਾ ਕਲੀਸਿਯਾ ਲਈ ਕੋਈ ਅਰਥ ਨਹੀਂ।
੧ ਕੁਰਿੰਥੀਆਂ 16:11
ਇਸ ਲਈ ਤੁਹਾਡੇ ਵਿੱਚੋਂ, ਕਿਸੇ ਨੂੰ ਵੀ ਉਸਦੀ ਅਵੱਗਿਆ ਨਹੀਂ ਕਰਨੀ ਚਾਹੀਦੀ। ਸ਼ਾਂਤਮਈ ਢੰਗ ਨਾਲ ਉਸਦੀ ਯਾਤਰਾ ਵਿੱਚ ਸਹਾਇਤਾ ਕਰਨੀ ਤਾਂ ਜੋ ਉਹ ਮੇਰੇ ਕੋਲ ਵਾਪਸ ਆ ਸੱਕੇ। ਮੈਂ ਹੋਰਨਾਂ ਭਰਾਵਾਂ ਸਹਿਤ ਉਸਦੀ ਵਾਪਸੀ ਦਾ ਇੰਤਜ਼ਾਰ ਕਰ ਰਿਹਾ ਹਾਂ।
੨ ਕੁਰਿੰਥੀਆਂ 10:10
ਕੁਝ ਲੋਕੀਂ ਆਖਦੇ ਨੇ, “ਪੌਲੁਸ ਦੇ ਪੱਤਰ ਸ਼ਕਤੀਸ਼ਾਲੀ ਹਨ ਤੇ ਮਹੱਤਵਪੂਰਣ ਹਨ। ਪਰ ਜਦੋਂ ਉਹ ਸਾਡੇ ਨਾਲ ਹੁੰਦਾ ਹੈ ਉਹ ਕਮਜ਼ੋਰ ਹੁੰਦਾ ਹੈ। ਅਤੇ ਉਸਦੀ ਬੋਲਚਾਲ ਕੁਝ ਵੀ ਨਹੀਂ ਹੁੰਦੀ।”
ਗਲਾਤੀਆਂ 4:14
ਮੇਰੀ ਬਿਮਾਰੀ ਤੁਹਾਡੇ ਉੱਪਰ ਬੋਝ ਸੀ। ਪਰ ਤੁਸੀਂ ਮੇਰੇ ਬਾਰੇ ਕੋਈ ਨਫ਼ਰਤ ਨਹੀਂ ਦਿਖਾਈ। ਤੁਸੀਂ ਮੈਨੂੰ ਵਾਪਸ ਚੱਲੇ ਜਾਣ ਲਈ ਮਜਬੂਰ ਨਹੀਂ ਕੀਤਾ ਤੁਸੀਂ ਮੇਰੀ ਇਸ ਤਰ੍ਹਾਂ ਆਉ-ਭਗਤ ਕੀਤੀ ਸੀ ਜਿਵੇਂ ਮੈਂ ਪਰਮੇਸ਼ੁਰ ਵੱਲੋਂ ਆਇਆ ਕੋਈ ਦੂਤ ਹੋਵਾਂ। ਤੁਸੀਂ ਮੈਂਨੂੰ ਇਉਂ ਪ੍ਰਵਾਨ ਕੀਤਾ ਜਿਵੇਂ ਮੈਂ ਖੁਦ ਮਸੀਹ ਹੋਵਾਂ।
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்