ਲੋਕਾ 24:49
ਸੁਣੋ! ਜੋ ਮੇਰੇ ਪਿਤਾ ਨੇ ਤੁਹਾਡੇ ਨਾਲ ਵਾਦਾ ਕੀਤਾ ਹੈ ਕਿ ਮੈਂ ਤੁਹਾਨੂੰ ਭੇਜਾਂਗਾ। ਪਰ ਜਦ ਤੱਕ ਤੁਸੀਂ ਸਵਰਗ ਤੋਂ ਸ਼ਕਤੀ ਪ੍ਰਾਪਤ ਨਾ ਕਰ ਲਵੋਂ ਓਨਾ ਚਿਰ ਤੁਹਾਨੂੰ ਯਰੂਸ਼ਲਮ ਵਿੱਚ ਰਹਿਣਾ ਪਵੇਗਾ।”
ਰਸੂਲਾਂ ਦੇ ਕਰਤੱਬ 1:4
ਯਿਸੂ ਨੇ ਪਰਮੇਸ਼ੁਰ ਦੇ ਰਾਜ ਬਾਰੇ ਵੀ ਦੱਸਿਆ। ਇੱਕ ਵਾਰ ਜਦੋਂ ਯਿਸੂ ਉਨ੍ਹਾਂ ਨਾਲ ਭੋਜਨ ਕਰ ਰਿਹਾ ਸੀ, ਤਾਂ ਉਸ ਨੇ ਉਨ੍ਹਾਂ ਨੂੰ ਯਰੂਸ਼ਲਮ ਤੋਂ ਬਾਹਰ ਨਹੀਂ ਜਾਣ ਨੂੰ ਆਖਿਆ। ਉਸ ਨੇ ਕਿਹਾ, “ਪਰਮੇਸ਼ੁਰ ਨੇ ਤੁਹਾਨੂੰ ਕੋਈ ਵਚਨ ਦਿੱਤਾ ਸੀ ਜਿਸ ਬਾਰੇ ਕਿ ਮੈਂ ਤੁਹਾਨੂੰ ਪਹਿਲਾਂ ਵੀ ਦੱਸ ਚੁੱਕਿਆ ਹਾਂ। ਤੁਸੀ ਇੱਥੇ (ਯਰੂਸ਼ਲਮ) ਵਿੱਚ ਉਸ ਵਚਨ ਦੇ ਪੂਰਾ ਹੋਣ ਦੀ ਉਡੀਕ ਵਿੱਚ ਰਹੋ।
ਰਸੂਲਾਂ ਦੇ ਕਰਤੱਬ 2:33
ਯਿਸੂ ਮਰਨ ਉਪਰਾਂਤ ਸੁਰਗ ਵੱਲ ਲਿਜਾਇਆ ਗਿਆ। ਹੁਣ ਉਹ ਪਰਮੇਸ਼ੁਰ ਨਾਲ ਉਸ ਦੇ ਸੱਜੇ ਪਾਸੇ ਹੈ। ਪਿਤਾ ਨੇ ਹੁਣ ਯਿਸੂ ਨੂੰ ਉਹ ਪਵਿੱਤਰ ਆਤਮਾ ਦਿੱਤਾ ਹੈ ਜਿਸਦਾ ਉਸ ਨੇ ਵਾਅਦਾ ਕੀਤਾ ਸੀ ਕਿ ਉਹ ਦੇਵੇਗਾ। ਹੁਣ ਯਿਸੂ ਨੇ ਇਹ ਆਤਮਾ ਵਗਾਇਆ ਹੈ ਜਿਸ ਨੂੰ ਤੁਸੀਂ ਸੁਣਦੇ ਹੋ ਅਤੇ ਦੇਖਦੇ ਹੋ।
ਰਸੂਲਾਂ ਦੇ ਕਰਤੱਬ 2:39
ਇਹ ਵਾਅਦਾ ਤੁਹਾਡੇ ਲਈ, ਤੁਹਾਡੇ ਬੱਚਿਆ ਲਈ, ਅਤੇ ਉਨ੍ਹਾਂ ਸਭਨਾਂ ਲਈ ਹੈ ਜੋ ਇਸ ਜਗ਼੍ਹਾ ਤੋਂ ਬਹੁਤ ਦੂਰ ਹਨ, ਜਿਨ੍ਹਾਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਖੁਦ ਬੁਲਾਵੇਗਾ।”
ਰਸੂਲਾਂ ਦੇ ਕਰਤੱਬ 7:17
“ਮਿਸਰ ਵਿੱਚ ਯਹੂਦੀਆਂ ਦੀ ਗਿਣਤੀ ਵੱਧ ਗਈ। ਜਦੋਂ ਉਹ ਕਰਾਰ ਪੂਰਾ ਹੋਣ ਦਾ ਵੇਲਾ ਨੇੜੇ ਆਇਆ, ਜਿਸਦਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਵਚਨ ਕੀਤਾ ਸੀ। ਮਿਸਰ ਵਿੱਚ ਸਾਡੇ ਲੋਕ ਤੇਜ਼ ਰਫ਼ਤਾਰ ਨਾਲ ਵੱਧ ਗਏ।
ਰਸੂਲਾਂ ਦੇ ਕਰਤੱਬ 13:23
“ਪਰਮੇਸ਼ੁਰ ਆਪਣੇ ਵਾਅਦੇ ਅਨੁਸਾਰ ਇਸਰਾਏਲ ਨੂੰ ਇੱਕ ਮੁਕਤੀਦਾਤਾ ਲਿਆਇਆ ਹੈ। ਯਿਸੂ ਉਹੀ ਔਲਾਦ ਹੈ।
ਰਸੂਲਾਂ ਦੇ ਕਰਤੱਬ 13:32
“ਅਸੀਂ ਤੁਹਾਨੂੰ ਉਸ ਵਾਅਦੇ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਬਜ਼ੁਰਗਾਂ ਨਾਲ ਕੀਤਾ ਗਿਆ ਸੀ।
ਰਸੂਲਾਂ ਦੇ ਕਰਤੱਬ 23:21
ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ ਕਿਉਂਕਿ ਚਾਲੀ ਤੋਂ ਵੱਧੇਰੇ ਯਹੂਦੀ ਛੁੱਪੇ ਹੋਏ ਹਨ ਤਾਂ ਜੋ ਉਹ ਪੌਲੁਸ ਨੂੰ ਰਸਤੇ ਵਿੱਚ ਹੀ ਖਤਮ ਕਰ ਦੇਣ। ਉਨ੍ਹਾਂ ਨੇ ਇੱਕ ਗੰਭੀਰ ਸੌਂਹ ਖਾਧੀ ਹੈ ਕਿ ਉਹ ਉਦੋਂ ਤੱਕ ਕੁਝ ਨਹੀਂ ਖਾਣਗੇ ਤੇ ਨਾ ਪੀਣਗੇ ਜਦ ਤੱਕ ਉਹ ਪੌਲੁਸ ਨੂੰ ਨਹੀਂ ਮਾਰ ਦਿੰਦੇ। ਸੋ ਉਹ ਹੁਣ ਤੁਹਾਡੀ ਸਹਿਮਤੀ ਦੀ ਉਡੀਕ ਵਿੱਚ ਹਨ।”
ਰਸੂਲਾਂ ਦੇ ਕਰਤੱਬ 26:6
ਹੁਣ ਮੈਂ ਉਸ ਵਿਸ਼ਵਾਸ ਕਾਰਣ ਕਚਿਹਰੀ ਦੇ ਸਾਹਮਣੇ ਖੜ੍ਹਾ ਹਾਂ ਜੋ ਮੈਨੂੰ ਉਸ ਵਾਅਦੇ ਕਾਰਣ ਮਿਲੀ ਹੈ ਜਿਹੜਾ ਪਰਮੇਸ਼ੁਰ ਨੇ ਸਾਡੇ ਬਜ਼ੁਰਗਿਆਂ ਨਾਲ ਕੀਤਾ ਸੀ।
ਰੋਮੀਆਂ 4:13
ਪਰਮੇਸ਼ੁਰ ਦੇ ਇਕਰਾਰ ਦਾ ਨਿਹਚਾ ਰਾਹੀਂ ਪ੍ਰਾਪਤ ਹੋਣਾ ਅਬਰਾਹਾਮ ਅਤੇ ਉਸਦੀ ਉਲਾਦ ਨਾਲ ਇਹ ਵਚਨ ਹੋਇਆ ਕਿ ਉਹ ਪੂਰੀ ਦੁਨੀਆਂ ਪ੍ਰਾਪਤ ਕਰ ਸੱਕਣਗੇ। ਉਸ ਨੂੰ ਇਹ ਵਚਨ ਸਿਰਫ਼ ਸ਼ਰ੍ਹਾ ਦਾ ਅਨੁਸਰਣ ਕਰਨ ਕਾਰਣ ਪ੍ਰਾਪਤ ਨਹੀਂ ਹੋਇਆ, ਸਗੋਂ ਉਸ ਨੇ ਇਹ ਵਚਨ ਸਦਾਚਾਰੀ ਰਾਹੀਂ, ਜਿਹੜੀ ਨਿਹਚਾ ਦੁਆਰਾ ਆਉਂਦੀ ਹੈ, ਪ੍ਰਾਪਤ ਕੀਤਾ।
Occurences : 53
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்