ਮੱਤੀ 22:4
“ਫ਼ੇਰ ਉਸ ਨੇ ਹੋਰ ਵੱਧ ਨੋਕਰਾਂ ਨੂੰ ਸੱਦੇ ਹੋਏ ਲੋਕਾਂ ਨੂੰ ਦੱਸਣ ਲਈ ਭੇਜਿਆ, ‘ਉਨ੍ਹਾਂ ਲੋਕਾਂ ਨੂੰ ਦੱਸੋ ਜਿਨ੍ਹਾਂ ਨੂੰ ਮੈਂ ਸੱਦਿਆ; ਦਾਵਤ ਤਿਆਰ ਹੈ। ਮੈਂ ਆਪਣੇ ਬਲਦਾਂ ਅਤੇ ਮੋਟੇ ਪਸ਼ੂਆਂ ਨੂੰ ਖਾਣ ਲਈ ਵੱਢਿਆ ਹੈ ਤੇ ਸਭ ਕੁਝ ਤਿਆਰ ਹੈ ਵਿਆਹ ਦੀ ਦਾਵਤ ਲਈ ਆਓ।’
ਮੱਤੀ 22:8
“ਉਸਤੋਂ ਬਾਦ ਬਾਦਸ਼ਾਹ ਨੇ ਆਪਣੇ ਨੋਕਰਾਂ ਨੂੰ ਆਖਿਆ, ‘ਦਾਵਤ ਤਾਂ ਤਿਆਰ ਹੀ ਹੈ। ਮੈਂ ਜਿਨ੍ਹਾਂ ਨੂੰ ਇਸ ਦਾਵਤ ਲਈ ਸੱਦਾ ਦਿੱਤਾ ਸੀ ਉਹ ਇਸ ਕਾਬਿਲ ਨਹੀਂ ਸੀ ਕਿ ਇੱਥੇ ਆਉਂਦੇ।
ਮੱਤੀ 24:44
ਇਵੇਂ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ ਜਿਸ ਘੜੀ ਤੁਹਾਨੂੰ ਚਿੱਤ ਚੇਤਾ ਵੀ ਨਹੀ ਹੋਣਾ ਉਸ ਘੜੀ ਮਨੁੱਖ ਦਾ ਪੁੱਤਰ ਆ ਜਾਵੇਗਾ।
ਮੱਤੀ 25:10
“ਇਉਂ ਪੰਜ ਮੂਰਖ ਕੁਆਰੀਆਂ ਤੇਲ ਲੈਣ ਵਾਸਤੇ ਚਲੀਆਂ ਗਈਆਂ, ਜਦੋਂ ਉਹ ਚਲੀਆਂ ਗਈਆਂ ਤਾਂ ਪਿੱਛੋਂ ਲਾੜਾ ਆ ਗਿਆ ਅਤੇ ਜਿਹੜੀਆਂ ਕੁਆਰੀਆਂ ਤਿਆਰ ਸਨ ਉਹ ਲਾੜੇ ਨਾਲ ਵਿਆਹ ਦੀ ਦਾਵਤ ਵਾਸਤੇ ਨਾਲ ਚਲੀਆਂ ਗਈਆਂ ਅਤੇ ਉਸਤੋਂ ਬਾਦ ਦਰਵਾਜ਼ਾ ਬੰਦ ਹੋ ਗਿਆ।
ਮਰਕੁਸ 14:15
ਮਾਲਕ ਤੁਹਾਨੂੰ ਘਰ ਦੇ ਉੱਪਰ ਇੱਕ ਵੱਡਾ ਚੁਬਾਰਾ ਵਿਖਾਏਗਾ। ਅਤੇ ਉਹ ਕਮਰਾ ਜੋ ਸਾਡੇ ਲਈ ਤਿਆਰ ਹੈ, ਉੱਥੇ ਜਾਕੇ ਸਾਡੇ ਲਈ ਭੋਜਨ ਦੀ ਤਿਆਰੀ ਕਰੋ।”
ਲੋਕਾ 12:40
ਇਸੇ ਲਈ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਮਨੁੱਖ ਦਾ ਪੁੱਤਰ ਉਸ ਵੇਲੇ ਆ ਜਾਵੇਗਾ ਜਿਸ ਵਕਤ ਤੁਹਾਨੂੰ ਉਸ ਦੇ ਆਉਣ ਦੀ ਕੋਈ ਆਸ ਵੀ ਨਹੀਂ ਹੋਵੇਗੀ।”
ਲੋਕਾ 14:17
ਜਦੋਂ ਖਾਣ ਦਾ ਵੇਲਾ ਹੋਇਆ ਉਸ ਆਦਮੀ ਨੇ ਆਪਣੇ ਨੌਕਰ ਨੂੰ ਮਹਿਮਾਨਾਂ ਨੂੰ ਬੁਲਾਉਣ ਲਈ ਅਤੇ ਇਹ ਆਖਣ ਲਈ ਭੇਜਿਆ, ‘ਆ ਜਾਵੋ! ਖਾਣਾ ਤਿਆਰ ਹੈ।’
ਲੋਕਾ 22:33
ਪਰ ਪਤਰਸ ਨੇ ਉਸ ਨੂੰ ਕਿਹਾ, “ਪ੍ਰਭੂ! ਮੈਂ ਤੇਰੇ ਨਾਲ ਕੈਦ ਹੋਣ ਨੂੰ ਵੀ ਤਿਆਰ ਹਾਂ, ਅਤੇ ਤੇਰੇ ਨਾਲ ਮਰਨ ਨੂੰ ਵੀ।”
ਯੂਹੰਨਾ 7:6
ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਸਹੀ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।
ਰਸੂਲਾਂ ਦੇ ਕਰਤੱਬ 23:15
ਇਸ ਲਈ ਹੁਣ ਤੁਸੀਂ ਸੈਨਾ ਦੇ ਸਰਦਾਰ ਨੂੰ ਇੱਕ ਸੰਯੁਕਤ ਸੁਨੇਹਾ ਭੇਜੋ ਕਿ ਉਹ ਉਸ ਨੂੰ ਤੁਹਾਡੇ ਅੱਗੇ ਪੇਸ਼ ਕਰੇ ਅਤੇ ਉਸ ਨੂੰ ਮਨਵਾਓ ਕਿ ਤੁਸੀਂ ਪੌਲੁਸ ਦੀ ਪੂਰੀ ਤਰ੍ਹਾਂ ਪੁੱਛ-ਗਿੱਛ ਕਰਨਾ ਚਾਹੁੰਦੇ ਹੋ। ਜਦੋਂ ਉਹ ਉਸ ਨੂੰ ਤੁਹਾਡੇ ਵੱਲ ਲਿਆ ਰਿਹਾ ਹੋਵੇਗਾ ਤਾਂ ਅਸੀਂ ਪੌਲੁਸ ਨੂੰ ਰਸਤੇ ਵਿੱਚ ਹੀ ਜਾਨੋਂ ਮਾਰ ਮੁਕਾਵਾਂਗੇ।”
Occurences : 17
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்