No lexicon data found for Strong's number: 2172

ਰਸੂਲਾਂ ਦੇ ਕਰਤੱਬ 26:29
ਪੌਲੁਸ ਨੇ ਆਖਿਆ, “ਇਹ ਔਖਾ ਹੋਵੇ ਜਾਂ ਸੌਖਾ, ਪਰ ਇਹ ਮਾਮਲਾ ਨਹੀਂ ਹੈ; ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਹੀ ਨਹੀਂ ਸਗੋਂ ਉਹ ਸਭ ਜੋ ਅੱਜ ਮੈਨੂੰ ਸੁਣ ਰਹੇ ਹਨ, ਮੇਰੇ ਵਾਂਗ ਬਚਾਏ ਜਾ ਸੱਕਣ, ਸਿਵਾਏ ਇਨ੍ਹਾਂ ਜੰਜ਼ੀਰਾਂ ਦੇ।”

ਰਸੂਲਾਂ ਦੇ ਕਰਤੱਬ 27:29
ਮਲਾਹਾਂ ਨੂੰ ਜਹਾਜ਼ ਦੇ ਚੱਟਾਨ ਦੇ ਨਾਲ ਟਕਰਾ ਜਾਣ ਦਾ ਡਰ ਸੀ। ਇਸ ਲਈ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸੇ ਵੱਲੋਂ ਚਾਰ ਲੰਗਰ ਪਾਣੀ ਵਿੱਚ ਸੁੱਟੇ ਅਤੇ ਦਿਨ ਦੀ ਰੋਸ਼ਨੀ ਦੇ ਨਿਕਲਣ ਲਈ ਪ੍ਰਾਰਥਨਾ ਕੀਤੀ। ਕੁਝ ਮਲਾਹ ਤਾਂ ਜਹਾਜ਼ ਹੀ ਛੱਡ ਕੇ ਜਾਣ ਨੂੰ ਤਿਆਰ ਸਨ।

ਰੋਮੀਆਂ 9:3
ਉਹ ਮੇਰੇ ਭਰਾ ਅਤੇ ਭੈਣਾਂ ਹਨ। ਉਹ ਮੇਰੇ ਧਰਤੀ ਦੇ ਪਰਿਵਾਰ ਹਨ। ਕਾਸ਼ ਮੈਂ ਉਨ੍ਹਾਂ ਦੀ ਮਦਦ ਕਰ ਸੱਕਦਾ। ਮੈਂ ਇਹ ਵੀ ਚਾਹੁੰਦਾ ਹਾਂ ਕਿ ਮੈਂ ਵੀ ਸਰਾਪਿਆ ਹੁੰਦਾ ਅਤੇ ਮਸੀਹ ਤੋਂ ਕਟਿਆ ਹੁੰਦਾ, ਜੇਕਰ ਇਸ ਨਾਲ ਉਨ੍ਹਾਂ ਨੂੰ ਸਹਾਇਤਾ ਮਿਲਦੀ।

੨ ਕੁਰਿੰਥੀਆਂ 13:7
ਅਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਕੋਈ ਮਾੜਾ ਕੰਮ ਨਾ ਕਰੋ। ਕੀ ਇਹ ਗੱਲ ਮਹੱਤਵਪੂਰਣ ਨਹੀਂ ਹੈ ਕਿ ਇਹ ਲੋਕ ਵੇਖਣ ਕਿ ਅਸੀਂ ਪਰੀਖਿਆ ਵਿੱਚ ਸਫ਼ਲ ਹੋ ਗਏ ਹਾਂ। ਪਰ ਮਹੱਤਵਪੂਰਣ ਗੱਲ ਇਹ ਹੈ ਕਿ ਤੁਸੀਂ ਉਹੀ ਕਰੋ ਜੋ ਠੀਕ ਹੈ। ਭਾਵੇਂ ਇਹ ਲੱਗਦਾ ਹੈ ਕਿ ਅਸੀਂ ਪਰੱਖ ਵਿੱਚ ਅਸਫ਼ਲ ਹੋ ਗਏ ਹਾਂ।

੨ ਕੁਰਿੰਥੀਆਂ 13:9
ਅਸੀਂ ਕਮਜ਼ੋਰ ਹੋਣ ਲਈ ਖੁਸ਼ ਹਾਂ ਜੇ ਤੁਸੀਂ ਤਾਕਤਵਰ ਹੋ। ਅਤੇ ਸਾਡੀ ਪ੍ਰਾਰਥਨਾ ਹੈ ਕਿ ਤੁਸੀਂ ਹੋਰ ਵੱਧੇਰੇ ਤਕੜੇ ਹੋਵੋ।

ਯਾਕੂਬ 5:16
ਹਮੇਸ਼ਾ ਇੱਕ ਦੂਸਰੇ ਨੂੰ ਉਨ੍ਹਾਂ ਗਲਤ ਗੱਲਾਂ ਬਾਰੇ ਦੱਸੋ ਜਿਹੜੀਆਂ ਤੁਹਾਡੇ ਪਾਸੋਂ ਹੋਈਆਂ ਹਨ। ਫ਼ੇਰ ਇੱਕ ਦੂਸਰੇ ਲਈ ਪ੍ਰਾਰਥਨਾ ਕਰੋ ਅਜਿਹਾ ਹੀ ਕਰੋ ਤਾਂ ਜੋ ਪਰਮੇਸ਼ੁਰ ਤੁਹਾਨੂੰ ਰਾਜੀ ਕਰ ਸੱਕੇ। ਜਦੋਂ ਕੋਈ ਨੇਕ ਆਦਮੀ ਨਿਹਚਾ ਨਾਲ ਪ੍ਰਾਰਥਨਾ ਕਰਦਾ ਹੈ ਤਾਂ ਮਹਾਨ ਗੱਲਾਂ ਵਾਪਰਦੀਆਂ ਹਨ।

੩ ਯੂਹੰਨਾ 1:2
ਮੇਰੇ ਪਿਆਰੇ ਮਿੱਤਰੋ, ਜਿਵੇਂ ਕਿ ਤੁਹਾਡੀ ਆਤਮਕ ਜ਼ਿੰਦਗੀ ਚੰਗੀ ਚੱਲ ਰਹੀ ਹੈ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਨਾਲ ਸਭ ਕੁਝ ਵੱਧੀਆ ਹੋਵੇ ਅਤੇ ਤੁਸੀਂ ਚੰਗੀ ਸਿਹਤ ਦਾ ਆਨੰਦ ਮਾਣੋ।

Occurences : 7

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்