ਮੱਤੀ 20:21
ਯਿਸੂ ਨੇ ਆਖਿਆ, “ਤੂੰ ਕੀ ਚਾਹੁੰਦੀ ਹੈ?” ਉਸ ਨੇ ਯਿਸੂ ਨੂੰ ਕਿਹਾ, “ਵਾਅਦਾ ਕਰੋ ਕਿ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਤੇ ਇੱਕ ਤੁਹਾਡੇ ਖੱਬੇ ਪਾਸੇ ਬੈਠਣ।”
ਮੱਤੀ 20:23
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸੱਚ ਮੁੱਚ ਜੋ ਕਸ਼ਟ ਮੈਂ ਝੱਲਾਂਗਾ ਤੁਸੀਂ ਵੀ ਝੱਲੋਂਗੇ। ਪਰ ਮੈਂ ਉਹ ਨਹੀਂ ਹਾਂ ਜੋ ਇਸ ਗੱਲ ਦੀ ਚੋਣ ਕਰੇਗਾ ਕਿ ਕੌਣ ਮੇਰੇ ਸੱਜੇ ਪਾਸੇ ਬੈਠੇਗਾ ਅਤੇ ਕੌਣ ਖੱਬੇ ਪਾਸੇ। ਉਹ ਜਗ੍ਹਾਵਾਂ ਕੌਣ ਪਾਵੇਗਾ ਮੇਰੇ ਪਿਤਾ ਨੇ ਫ਼ੈਸਲਾ ਕਰ ਲਿਆ ਹੈ। ਉਹ ਥਾਵਾਂ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹਨ ਜਿਨ੍ਹਾਂ ਲਈ ਉਹ ਬਣਾਈਆਂ ਗਈਆਂ ਹਨ।”
ਮੱਤੀ 25:33
ਮਨੁੱਖ ਦਾ ਪੁੱਤਰ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਆਪਣੇ ਖੱਬੇ ਪਾਸੇ ਰੱਖੇਗਾ।
ਮੱਤੀ 25:41
“ਫ਼ੇਰ ਪਾਤਸ਼ਾਹ ਆਪਣੇ ਖੱਬੇ ਪਾਸੇ ਵਾਲੇ ਲੋਕਾਂ ਨੂੰ ਆਖੇਗਾ, ‘ਮੈਥੋਂ ਦੂਰ ਚੱਲੇ ਜਾਓ, ਤੁਸੀਂ ਸਰਾਪੇ ਹੋਏ ਹੋ। ਉਸ ਸਦੀਵੀ ਮੱਚਦੀ ਹੋਈ ਅੱਗ ਵਿੱਚ ਚੱਲੇ ਜਾਓ, ਜਿਹੜੀ ਸ਼ੈਤਾਨ ਅਤੇ ਉਸ ਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ।
ਮੱਤੀ 27:38
ਯਿਸੂ ਦੇ ਆਸੇ-ਪਾਸੇ ਹੋਰ ਦੋ ਜਣਿਆਂ ਨੂੰ ਸਲੀਬ ਦਿੱਤੀ ਗਈ ਸੀ। ਇੱਕ ਸੱਜੇ ਪਾਸੇ ਅਤੇ ਦੂਜਾ ਖੱਬੇ ਪਾਸੇ।
ਮਰਕੁਸ 10:37
ਉਨ੍ਹਾਂ ਨੇ ਜਵਾਬ ਦਿੱਤਾ, “ਸਾਨੂੰ ਦੋਹਾਂ ਨੂੰ ਵਚਨ ਦੇ ਕਿ ਤੇਰੀ ਮਹਿਮਾ ਵਿੱਚ, ਸਾਡੇ ਵਿੱਚੋਂ ਇੱਕ ਤੇਰੇ ਸੱਜੇ ਪਾਸੇ ਅਤੇ ਦੂਜਾ ਤੇਰੇ ਖੱਬੇ ਪਾਸੇ ਬੈਠੇ!”
ਮਰਕੁਸ 10:40
ਪਰ ਕੌਣ ਮੇਰੇ ਸੱਜੇ ਅਤੇ ਖੱਬੇ ਪਾਸੇ ਬੈਠੇਗਾ ਇਸਦਾ ਫ਼ੈਸਲਾ ਕਰਨ ਵਾਲਾ ਮੈਂ ਨਹੀਂ ਹਾਂ! ਇਹ ਜਗ੍ਹਾਵਾਂ ਉਨ੍ਹਾਂ ਲਈ ਰੱਖੀਆਂ ਗਈਆਂ ਹਨ ਜਿਨ੍ਹਾਂ ਲਈ ਇਹ ਤਿਆਰ ਕੀਤੀਆਂ ਗਈਆਂ ਹਨ।”
ਮਰਕੁਸ 15:27
ਉਨ੍ਹਾਂ ਨੇ ਉਸ ਦੇ ਨਾਲ ਦੋ ਹੋਰ ਚੋਰਾਂ ਨੂੰ ਵੀ ਸਲੀਬ ਤੇ ਚੜ੍ਹਾਇਆ। ਇੱਕ ਨੂੰ ਉਸ ਦੇ ਸੱਜੇ ਅਤੇ ਦੂਜੇ ਨੂੰ ਉਸ ਦੇ ਖੱਬੇ ਪਾਸੇ ਚੜ੍ਹਾਇਆ।
ਰਸੂਲਾਂ ਦੇ ਕਰਤੱਬ 21:3
ਅਸੀਂ ਕੁਪਰੁਸ ਟਾਪੂ ਕੋਲ ਪਹੁੰਚੇ। ਇਹ ਸਾਨੂੰ ਉੱਤਰੀ ਦਿਸ਼ਾ ਵੱਲ ਵਿਖਾਈ ਦੇ ਰਿਹਾ ਸੀ, ਪਰ ਅਸੀਂ ਉੱਥੇ ਰੁਕੇ ਨਹੀਂ। ਅਸੀਂ ਉੱਥੋਂ ਸੁਰਿਯਾ ਵੱਲ ਨੂੰ ਚੱਲੇ ਗਏ। ਅਸੀਂ ਉੱਥੇ ਸੂਰ ਵਿੱਚ ਜਾ ਉੱਤਰੇ ਕਿਉਂਕਿ ਉੱਥੇ ਜਹਾਜ਼ ਨੇ ਆਪਣਾ ਮਾਲ ਉਤਾਰਨਾ ਸੀ।
ਪਰਕਾਸ਼ ਦੀ ਪੋਥੀ 10:2
ਦੂਤ ਨੇ ਇੱਕ ਛੋਟੀ ਸੂਚੀ ਫ਼ੜੀ ਹੋਈ ਸੀ। ਸੂਚੀ ਉਸ ਦੇ ਹੱਥਾਂ ਵਿੱਚ ਖੁੱਲ੍ਹੀ ਹੋਈ ਸੀ। ਦੂਤ ਨੇ ਆਪਣਾ ਸੱਜਾ ਪੈਰ ਸਮੁੰਦਰ ਉੱਤੇ ਰੱਖਿਆ ਅਤੇ ਖੱਬਾ ਪੈਰ ਧਰਤੀ ਉੱਤੇ।
Occurences : 10
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்