ਰਸੂਲਾਂ ਦੇ ਕਰਤੱਬ 15:2
ਪੌਲੁਸ ਅਤੇ ਬਰਨਬਾਸ ਅਜਿਹੇ ਉਪਦੇਸ਼ ਦੇ ਵਿਰੁੱਧ ਸਨ। ਇਸ ਲਈ ਉਨ੍ਹਾਂ ਨੇ ਯਹੂਦਿਯਾ ਦੇ ਇਨ੍ਹਾਂ ਆਦਮੀਆਂ ਨੂੰ ਦ੍ਰਿੜ੍ਹਤਾ ਨਾਲ ਬਹਿਸ ਕੀਤੀ। ਅਤੇ ਅੰਤ ਵਿੱਚ ਇਹ ਨਿਸ਼ਚਿਤ ਹੋਇਆ ਕਿ ਪੌਲੁਸ ਅਤੇ ਬਰਨਬਾਸ ਕੁਝ ਸਥਾਨਕ ਲੋਕਾਂ ਨਾਲ, ਰਸੂਲਾਂ ਅਤੇ ਬਜ਼ੁਰਗਾਂ ਨਾਲ ਸੰਪਰਕ ਕਰਨ ਅਤੇ ਇਸ ਪ੍ਰਸ਼ਨ ਬਾਰੇ ਚਰਚਾ ਕਰਨ ਲਈ, ਯਰੂਸ਼ਲਮ ਨੂੰ ਜਾਣਗੇ।
ਰਸੂਲਾਂ ਦੇ ਕਰਤੱਬ 18:15
ਪਰ ਜੋ ਗੱਲ ਤੁਸੀਂ ਯਹੂਦੀ ਆਖ ਰਹੇ ਹੋ ਇਹ ਝਗੜ੍ਹੇ ਤਾਂ ਤੁਹਾਡੀ ਆਪਣੀ ਸ਼ਰ੍ਹਾ, ਸ਼ਬਦਾਂ ਅਤੇ ਨਾਵਾਂ ਦੇ ਹਨ, ਸੋ ਇਹ ਤੁਸੀਂ ਹੀ ਜਾਣੋ, ਮੈਂ ਨਹੀਂ ਚਾਹੁੰਦਾ ਕਿ ਮੈਂ ਇਨ੍ਹਾਂ ਗੱਲਾਂ ਦਾ ਮੁਨਸਫ਼ ਹੋਵਾਂ।”
ਰਸੂਲਾਂ ਦੇ ਕਰਤੱਬ 23:29
ਉੱਥੋਂ ਮੈਨੂੰ ਇਹ ਪਤਾ ਲੱਗਾ; ਯਹੂਦੀਆਂ ਨੇ ਪੌਲੁਸ ਉੱਤੇ ਆਪਣੀ ਖੁਦ ਦੀ ਸ਼ਰ੍ਹਾ ਸੰਬੰਧੀ ਇਲਜ਼ਾਮ ਲਾਏ ਹਨ। ਪਰ ਉਨ੍ਹਾਂ ਵਿੱਚੋਂ ਕੋਈ ਵੀ ਇਹੋ ਜਿਹਾ ਦਾਵ੍ਹਾ ਨਹੀਂ ਸੀ ਜੋ ਉਸ ਦੇ ਕਤਲ ਜਾਂ ਕੈਦ ਦਾ ਕਾਰਣ ਹੁੰਦਾ।
ਰਸੂਲਾਂ ਦੇ ਕਰਤੱਬ 25:19
ਇਸਦੀ ਜਗ਼੍ਹਾ, ਇਹ ਸਭ ਉਨ੍ਹਾਂ ਦੇ ਧਰਮ ਦੇ ਮਾਮਲੇ ਅਤੇ ਯਿਸੂ ਨਾਂ ਦੇ ਆਦਮੀ ਬਾਰੇ ਸਨ। ਯਿਸੂ ਮਰ ਚੁੱਕਿਆ ਹੈ, ਪਰ ਪੌਲੁਸ ਨੇ ਆਖਿਆ ਕਿ ਉਹ ਹਾਲੇ ਵੀ ਜਿਉਂਦਾ ਹੈ।
ਰਸੂਲਾਂ ਦੇ ਕਰਤੱਬ 26:3
ਮੈਂ ਵੱਧੇਰੇ ਖੁਸ਼ ਹਾਂ ਕਿਉਂਕਿ ਤੈਨੂੰ ਯਹੂਦੀ ਰਿਵਾਜ਼ਾਂ ਬਾਰੇ ਅਤੇ ਜਿਹੜੀਆਂ ਗੱਲਾਂ ਬਾਰੇ ਇਹ ਬਹਿਸ ਕਰਦੇ ਹਨ ਉਨ੍ਹਾਂ ਬਾਰੇ ਪੂਰਾ ਗਿਆਨ ਹੈ। ਇਸ ਲਈ ਕਿਰਪਾ ਕਰਕੇ ਮੇਰੀ ਗੱਲ ਸਬਰ ਨਾਲ ਸੁਣੋ।
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்