ਮੱਤੀ 7:14
ਪਰ ਉਹ ਫਾਟਕ ਬੜਾ ਭੀੜਾ ਹੈ ਅਤੇ ਔਖਾ ਹੈ ਜਿਹੜਾ ਸੱਚੇ ਜੀਵਨ ਵੱਲ ਨੂੰ ਜਾਂਦਾ ਹੈ। ਅਤੇ ਜਿਹੜੇ ਉਸ ਨੂੰ ਲੱਭਦੇ ਹਨ ਉਹ ਵਿਰਲੇ ਹਨ।
ਮੱਤੀ 18:8
“ਜੇਕਰ ਤੁਹਾਡਾ ਹੱਥ ਜਾਂ ਪੈਰ ਤੁਹਾਥੋਂ ਪਾਪ ਕਰਾਵੇ, ਤਾਂ ਇਸ ਨੂੰ ਵੱਢੱਕੇ ਸੁੱਟ ਦਿਓ। ਤੁਹਾਡੇ ਵਾਸਤੇ ਇੱਕ ਹੱਥ ਜਾਂ ਪੈਰ ਨਾਲ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਵੱਧ ਲਾਹੇਵੰਦ ਹੈ ਕਿ ਤੁਸੀਂ ਦੋਹਾਂ ਹੱਥਾਂ-ਪੈਰਾਂ ਸਮੇਤ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟੇ ਜਾਵੋਂ।
ਮੱਤੀ 18:9
ਜੇਕਰ ਤੁਹਾਡੀ ਅੱਖ ਪਾਪ ਕਰਾਵੇ, ਤਾਂ ਇਸ ਨੂੰ ਕੱਢ ਕੇ ਸੁੱਟ ਦਿਓ। ਤੁਹਾਡੇ ਲਈ ਕਾਣਾ ਹੋਕੇ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਚੰਗਾ ਹੈ ਕਿ ਤੁਸੀਂ ਦੋ ਅੱਖਾ ਹੁੰਦਿਆਂ ਵੀ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟ ਦਿੱਤੇ ਜਾਵੋਂ।
ਮੱਤੀ 19:16
ਅਮੀਰ ਆਦਮੀ ਦਾ ਯਿਸੂ ਦਾ ਅਨੁਸਰਣ ਕਰਨ ਤੋਂ ਇਨਕਾਰ ਇੱਕ ਮਨੁੱਖ ਨੇ ਉਸ ਕੋਲ ਆਕੇ ਉਸ ਨੂੰ ਕਿਹਾ, “ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜਿਸ ਨਾਲ ਮੈਨੂੰ ਸਦੀਪਕ ਜੀਵਨ ਮਿਲੇ?”
ਮੱਤੀ 19:17
ਯਿਸੂ ਨੇ ਉੱਤਰ ਦਿੱਤਾ, “ਤੁਸੀਂ ਨੇਕੀ ਬਾਰੇ ਮੈਥੋਂ ਕਿਉਂ ਪੁੱਛਦੇ ਹੋ? ਸਿਰਫ਼ ਪਰਮੇਸ਼ੁਰ ਚੰਗਾ ਹੈ। ਪਰ ਜੇ ਤੁਸੀਂ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦੇ ਹੋ ਤਾਂ, ਹੁਕਮਾਂ ਦੀ ਪਾਲਣਾ ਕਰੋ।”
ਮੱਤੀ 19:29
ਅਤੇ ਹਰ ਕੋਈ ਜਿਸਨੇ ਆਪਣੇ ਘਰ, ਭਾਈਆਂ, ਭੈਣਾਂ, ਮਾਂ-ਬਾਪ, ਬਾਲ-ਬੱਚਿਆਂ ਜਾਂ ਜ਼ਮੀਨ ਨੂੰ ਮੇਰੇ ਨਾਮ ਦੇ ਕਾਰਣ ਛੱਡਿਆ ਹੈ ਉਹ ਸੌ ਗੁਣਾ ਵੱਧ ਫ਼ਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਬਣੇਗਾ।
ਮੱਤੀ 25:46
“ਤਦ ਉਹ ਬੁਰੇ ਲੋਕ ਸਦੀਵੀ ਸਜ਼ਾ ਪਾਉਣਗੇ ਪਰ ਚੰਗੇ ਲੋਕ ਸਦੀਪਕ ਜੀਵਨ ਪਾਉਣਗੇ।”
ਮਰਕੁਸ 9:43
ਜੇਕਰ ਤੁਹਾਡਾ ਇੱਕ ਹੱਥ ਤੁਹਾਥੋਂ ਪਾਪ ਕਰਵਾਉਂਦਾ ਹੈ, ਤਾਂ ਇਸ ਨੂੰ ਵੱਢ ਸੁੱਟੋ। ਤੁਹਾਡੇ ਲਈ ਟੁੰਡਾ ਹੁੰਦਿਆਂ ਹੋਇਆਂ ਜੀਵਨ ਵਿੱਚ ਵੜਨਾ ਚੰਗਾ ਹੈ ਨਾ ਕਿ ਦੋ ਹੱਥਾ ਨਾਲ, ਜਿਸ ਨਾਲ ਤੁਸੀਂ ਨਰਕ ਵਿੱਚ ਜਾਵੋਂਗੇ। ਜਿੱਥੇ ਅਜਿਹੀ ਅੱਗ ਹੋਵੇਗੀ ਜੋ ਬੁਝਾਈ ਨਹੀਂ ਜਾ ਸੱਕਦੀ।
ਮਰਕੁਸ 9:45
ਜੇਕਰ ਤੁਹਾਡਾ ਇੱਕ ਪੈਰ ਤੁਹਾਥੋਂ ਪਾਪ ਕਰਾਉਂਦਾ ਹੈ, ਤਾਂ ਇਸ ਨੂੰ ਵੱਢ ਸੁੱਟੋ। ਲੰਗੜਾ ਹੋਕੇ ਜਿਉਣਾ ਤੁਹਾਡੇ ਲਈ ਉਸਤੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਵੀ ਤੁਹਾਨੂੰ ਨਰਕ ਦੀ ਉਸ ਅੱਗ ਵਿੱਚ, ਜਿਹੜੀ ਬੁਝਣ ਵਾਲੀ ਨਹੀਂ, ਸੁੱਟਿਆ ਜਾਵੇ।
ਮਰਕੁਸ 10:17
ਇੱਕ ਅਮੀਰ ਆਦਮੀ ਦਾ ਯਿਸੂ ਨੂੰ ਮੰਨਣ ਤੋਂ ਇਨਕਾਰ ਕਰਨਾ ਜਦੋਂ ਯਿਸੂ ਉਹ ਥਾਂ ਛੱਡਣ ਹੀ ਵਾਲਾ ਸੀ ਤਾਂ, ਇੱਕ ਆਦਮੀ ਆਇਆ ਅਤੇ ਉਸ ਦੇ ਅੱਗੇ ਝੁਕਿਆ ਅਤੇ ਪੁੱਛਿਆ, “ਸਤਿ ਗੁਰੂ ਜੀ, ਮੈਂ ਸਦੀਵੀ ਜੀਵਨ ਪ੍ਰਾਪਤ ਕਰਨ ਲਈ ਕੀ ਕਰਾਂ?”
Occurences : 134
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்