ਮੱਤੀ 22:16
ਉਨ੍ਹਾਂ ਨੇ ਆਪਣੇ ਕੁਝ ਚੇਲਿਆਂ ਨੂੰ ਹੇਰੋਦੀਆਂ ਨਾਮੇ ਸਮੂਹ ਦੇ ਕੁਝ ਆਦਮੀਆਂ ਨਾਲ ਯਿਸੂ ਕੋਲ ਭੇਜਿਆ। ਇਨ੍ਹਾਂ ਆਦਮੀਆਂ ਨੇ ਆਖਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਇੱਕ ਇਮਾਨਦਾਰ ਆਦਮੀ ਹੋ ਅਤੇ ਤੁਸੀਂ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ। ਤੁਸੀਂ ਕਿਸੇ ਤੋਂ ਵੀ ਪ੍ਰਭਾਵਿਤ ਨਹੀਂ ਹੁੰਦੇ ਕਿਉਂਕਿ ਤੁਸੀਂ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਉਹ ਕੌਣ ਹਨ?
ਮਰਕੁਸ 5:33
ਉਹ ਔਰਤ ਜਾਣ ਗਈ ਸੀ ਕਿ ਉਹ ਹੁਣ ਠੀਕ ਹੋ ਗਈ ਹੈ ਉਹ ਯਿਸੂ ਕੋਲ ਆਈ ਅਤੇ ਡਰ ਨਾਲ ਕੰਬਦੀ ਹੋਈ ਯਿਸੂ ਦੇ ਚਰਨਾਂ ਤੇ ਡਿੱਗ ਪਈ। ਉਸ ਨੇ ਯਿਸੂ ਨੂੰ ਸਾਰੀ ਵਾਰਤਾ ਸੁਣਾਈ।
ਮਰਕੁਸ 12:14
ਤਾਂ ਫ਼ਰੀਸੀ ਅਤੇ ਹੇਰੋਦੀਆਂ ਨੇ ਉਸ ਕੋਲ ਜਾਕੇ ਆਖਿਆ, “ਗੁਰੂ ਜੀ! ਅਸੀਂ ਜਾਣਦੇ ਹਾਂ ਕਿ ਤੂੰ ਇੱਕ ਇਮਾਨਦਾਰ ਆਦਮੀ ਹੈ ਅਤੇ ਲੋਕ ਤੇਰੇ ਬਾਰੇ ਕੀ ਆਖਦੇ ਹਨ। ਤੂੰ ਕਿਸੇ ਗੱਲੋਂ ਵੀ ਨਹੀਂ ਘਬਰਾਉਂਦਾ। ਤੇਰੇ ਅੱਗੇ ਸਾਰੇ ਮਨੁੱਖ ਬਰਾਬਰ ਹਨ ਅਤੇ ਤੂੰ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦੱਸਦਾ ਹੈਂ। ਤੂੰ ਸਾਨੂੰ ਇਹ ਦੱਸ ਕਿ ਕੀ ਕੈਸਰ ਨੂੰ ਮਹਿਸੂਲ ਦੇਣਾ ਯੋਗ ਹੈ ਕਿ ਨਹੀਂ? ਸਾਨੂੰ ਉਸ ਨੂੰ ਮਹਿਸੂਲ ਦੇਣਾ ਚਾਹੀਦਾ ਹੈ ਜਾਂ ਨਹੀਂ?”
ਮਰਕੁਸ 12:32
ਤਦ ਉਸ ਆਦਮੀ ਨੇ ਕਿਹਾ, “ਗੁਰੂ ਜੀ! ਤੁਸੀਂ ਬਿਲਕੁਲ ਠੀਕ ਆਖਿਆ ਹੈ ਕਿ ਪਰਮੇਸ਼ੁਰ ਸਿਰਫ਼ ਇੱਕ ਹੈ ਹੋਰ ਉਸਤੋਂ ਬਿਨਾ ਦੂਜਾ ਪਰਮੇਸ਼ੁਰ ਕੋਈ ਨਹੀਂ ਹੈ।
ਲੋਕਾ 4:25
“ਜੋ ਮੈਂ ਆਖ ਰਿਹਾ ਹਾਂ ਉਹ ਸੱਚ ਹੈ ਕਿ ਏਲੀਯਾਹ ਦੇ ਸਮੇਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ। ਇਸਰਾਏਲ ਵਿੱਚ ਅਜਿਹਾ ਕਾਲ ਪਿਆ ਕਿ, ਉਸ ਸਮੇਂ ਉੱਥੇ ਬਹੁਤ ਵਿਧਵਾਵਾਂ ਸਨ।
ਲੋਕਾ 20:21
ਤਾਂ ਇਨ੍ਹਾਂ ਆਦਮੀਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਜੋ ਤੁਸੀਂ ਆਖਦੇ ਹੋ ਅਤੇ ਉਪਦੇਸ਼ ਦਿੰਦੇ ਹੋ ਉਹ ਸਹੀ ਹੈ ਤੁਸੀਂ ਕਿਸੇ ਦੀ ਵੀ ਤਰਫ਼ਦਾਰੀ ਨਹੀਂ ਕਰਦੇ ਸਗੋਂ ਪਰਮੇਸ਼ੁਰ ਦੇ ਮਾਰਗ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ।
ਲੋਕਾ 22:59
ਤਕਰੀਬਨ ਘੰਟੇ ਕੁ ਬਾਦ ਇੱਕ ਹੋਰ ਆਦਮੀ ਨੇ ਜ਼ੋਰ ਦੇਕੇ ਕਿਹਾ, “ਇਹ ਸੱਚ ਹੈ। ਨਿਸ਼ਚਿਤ ਹੀ ਇਹ ਆਦਮੀ ਉਸ ਦੇ ਨਾਲ ਸੀ ਜੋ ਕਿ ਗਲੀਲ ਤੋਂ ਹੈ।”
ਯੂਹੰਨਾ 1:14
ਸ਼ਬਦ ਮਨੁੱਖ ਬਣ ਗਿਆ ਅਤੇ ਸਾਡੇ ਵਿੱਚ ਰਿਹਾ। ਅਸੀਂ ਉਸਦੀ ਮਹਿਮਾ ਦੇਖੀ। ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਨਾਲ ਸੰਬੰਧਿਤ ਹੈ। ਇਹ ਸ਼ਬਦ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
ਯੂਹੰਨਾ 1:17
ਸ਼ਰ੍ਹਾ ਮੂਸਾ ਰਾਹੀਂ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚਾਈ ਯਿਸੂ ਮਸੀਹ ਰਾਹੀਂ ਆਈ।
ਯੂਹੰਨਾ 3:21
ਪਰ ਜੋ ਵਿਅਕਤੀ ਸੱਚ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
Occurences : 110
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்