ਮੱਤੀ 10:21
“ਭਰਾ ਆਪਣੇ ਭਰਾਵਾਂ ਦੇ ਵੈਰੀ ਬਣ ਜਾਣਗੇ ਅਤੇ ਉਨ੍ਹਾਂ ਨੂੰ ਮਰਵਾਉਣ ਵਾਸਤੇ ਗਿਰਫ਼ਤਾਰ ਕਰਾਉਣਗੇ। ਪਿਤਾ ਅਪਣੇ ਬੱਚਿਆਂ ਦੇ ਵਿਰੁੱਧ ਖੜ੍ਹੇ ਹੋ ਜਾਣਗੇ ਅਤੇ ਬੱਚੇ ਆਪਣੇ ਮਾਪਿਆਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ ਅਤੇ ਉਹ ਉਨ੍ਹਾਂ ਨੂੰ ਮਾਰਨ ਵਾਸਤੇ ਸੌਂਪ ਦੇਣਗੇ।
ਮੱਤੀ 26:59
ਪ੍ਰਧਾਨ ਜਾਜਕ ਅਤੇ ਯਹੂਦੀਆਂ ਦੀ ਪੂਰੀ ਸਭਾ ਯਿਸੂ ਦੇ ਖਿਲਾਫ਼ ਝੂਠੇ ਗਵਾਹ ਲੱਭ ਰਹੀ ਸੀ। ਤਾਂ ਜੋ ਉਹ ਉਸ ਨੂੰ ਮਰਵਾ ਸੱਕਣ। ਉਹ ਅਜਿਹੇ ਲੋਕਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ ਜੋ ਯਿਸੂ ਦੇ ਵਿਰੁੱਧ ਕੁਝ ਕਹਿਣ।
ਮੱਤੀ 27:1
ਯਿਸੂ ਰਾਜਪਾਲ ਪਿਲਾਤੁਸ ਦੇ ਸਨਮੁੱਖ ਅਗਲੀ ਸਵੇਰ ਪ੍ਰਧਾਨ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਆਗੂਆਂ ਨੇ ਯਿਸੂ ਨੂੰ ਜਾਨ ਤੋਂ ਮਾਰਨ ਦਾ ਫ਼ੈਸਲਾ ਕੀਤਾ।
ਮਰਕੁਸ 13:12
“ਭਰਾ-ਭਰਾ ਦੇ ਵਿਰੁੱਧ ਹੋਵੇਗਾ ਅਤੇ ਉਹ ਇੱਕ ਦੂਜੇ ਨੂੰ ਮਾਰਨ ਲਈ ਫ਼ੜਵਾਉਨਗੇ। ਪਿਓ ਆਪਣੇ ਬੱਚਿਆਂ ਦੇ ਖਿਲਾਫ਼ ਹੋਵੇਗਾ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ੜਵਾਏਗਾ। ਇੰਝ ਹੀ, ਬੱਚੇ ਆਪਣੇ ਮਾਂ-ਬਾਪ ਦੇ ਵਿਰੁੱਧ ਹੋਣਗੇ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ੜਵਾਉਣਗੇ।
ਮਰਕੁਸ 14:55
ਪ੍ਰਧਾਨ ਜਾਜਕ ਅਤੇ ਸਾਰੀ ਯਹੂਦੀ ਸਭਾ ਨੇ ਯਿਸੂ ਦੇ ਵਿਰੁੱਧ ਕੋਈ ਪ੍ਰਮਾਣ ਲੱਭਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਹ ਉਸ ਨੂੰ ਮਾਰ ਸੱਕਣ, ਪਰ ਉਹ ਅਜਿਹਾ ਨਾ ਕਰ ਸੱਕੇ।
ਲੋਕਾ 21:16
ਇੱਥੋਂ ਤੱਕ ਕਿ ਤੁਹਾਡੇ ਮਾਂ-ਬਾਪ, ਭਰਾ, ਰਿਸ਼ਤੇਦਾਰ, ਦੋਸਤ ਤੁਹਾਡਾ ਵਿਰੋਧ ਕਰਨਗੇ। ਉਹ ਤੁਹਾਡੇ ਵਿੱਚੋਂ ਕਈਆਂ ਨੂੰ ਮਾਰ ਵੀ ਦੇਣਗੇ।
ਰੋਮੀਆਂ 7:4
ਇਸੇ ਤਰ੍ਹਾਂ ਮੇਰੇ ਭਰਾਵੋ ਅਤੇ ਭੈਣੋ ਤੁਸੀਂ ਮਸੀਹ ਦੇ ਸਰੀਰ ਰਾਹੀਂ ਸ਼ਰ੍ਹਾ ਲਈ ਮਰ ਚੁੱਕੇ ਹੋ। ਤੁਸੀਂ ਦੂਜੇ ਦੇ ਹੋ ਗਏ ਭਾਵ ਉਸ ਦੇ ਹੋ ਗਏ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ। ਹੁਣ ਅਸੀਂ ਆਪਣੇ ਆਪ ਨੂੰ ਪਰਮੇਸ਼ੁਰ ਦੀ ਸੇਵਾ ਲਈ ਸਮਰਪਿਤ ਕਰ ਸੱਕਦੇ ਹਾਂ।
ਰੋਮੀਆਂ 8:13
ਜੇਕਰ ਤੁਸੀਂ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜੀਵੋਂਗੇ, ਤਾਂ ਤੁਸੀਂ ਆਤਮਕ ਤੌਰ ਤੇ ਮਰ ਜਾਵੋਂਗੇ ਪਰ ਜੇਕਰ ਤੁਸੀਂ ਆਪਣੇ ਸਰੀਰ ਨਾਲ ਗਲਤ ਕੰਮ ਕਰਨ ਨੂੰ ਰੋਕਣ ਲਈ ਆਤਮਾ ਦੀ ਮਦਦ ਲਵੋਂਗੇ, ਫ਼ੇਰ ਤੁਸੀਂ ਜੀਵਨ ਪ੍ਰਾਪਤ ਕਰੋਂਗੇ।
ਰੋਮੀਆਂ 8:36
ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ; “ਤੇਰੇ ਵਾਸਤੇ ਅਸੀਂ ਹਮੇਸ਼ਾ ਮੌਤ ਦੇ ਖਤਰੇ ਥੱਲੇ ਹਾਂ। ਲੋਕਾਂ ਨੇ ਸਾਨੂੰ ਮਾਰੇ ਜਾਣ ਲਈ ਇੱਕ ਭੇਡ ਨਾਲੋਂ ਵੱਧ ਨਹੀਂ ਸਮਝਿਆ।”
੨ ਕੁਰਿੰਥੀਆਂ 6:9
ਕੁਝ ਲੋਕਾਂ ਵੱਲੋਂ ਸਾਨੂੰ ਅਗਿਆਤ ਸਮਝਿਆ ਜਾਂਦਾ ਹੈ, ਜਦਕਿ ਅਸੀਂ ਚੰਗੀ ਤਰ੍ਹਾਂ ਪ੍ਰਸਿੱਧ ਹਾਂ। ਸਾਨੂੰ ਮਰੇ ਹੋਏ ਕਰਾਰ ਦਿੱਤਾ ਗਿਆ, ਪਰ ਦੇਖੋ ਅਸੀਂ ਜਿਉਂ ਰਹੇ ਹਾਂ। ਸਾਨੂੰ ਦੁੱਖ ਦਿੱਤੇ ਜਾਂਦੇ ਹਨ ਪਰ ਅਸੀਂ ਮਾਰੇ ਨਹੀਂ ਗਏ।
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்