ਮੱਤੀ 3:4
ਯੂਹੰਨਾ ਦੇ ਕੱਪੜੇ ਊਂਠ ਦੇ ਵਾਲਾਂ ਤੋਂ ਬਣੇ ਸਨ ਅਤੇ ਚੰਮ ਦੀ ਪੇਟੀ ਉਸ ਦੇ ਲੱਕ ਦੇ ਦੁਆਲੇ ਸੀ। ਅਤੇ ਉਸਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਤ ਸੀ।
ਮੱਤੀ 5:36
ਅਤੇ ਨਾਹੀ ਆਪਣੇ ਸਿਰ ਦੀ ਸੌਂਹ ਖਾਓ, ਕਿਉਂਕਿ ਤੁਸੀਂ ਇੱਕ ਵਾਲ ਨੂੰ ਵੀ ਚਿੱਟਾ ਜਾਂ ਕਾਲਾ ਨਹੀਂ ਕਰ ਸੱਕਦੇ।
ਮੱਤੀ 10:30
ਅਤੇ ਤੁਹਾਡੇ ਸਿਰ ਦੇ ਵਾਲ ਵੀ ਗਿਣੇ ਜਾਂਦੇ ਹਨ।
ਮਰਕੁਸ 1:6
ਯੂਹੰਨਾ ਦੇ ਕੱਪੜੇ ਊਠ ਦੇ ਵਾਲਾਂ ਦੇ ਸਨ ਅਤੇ ਉਸਦੀ ਕਮਰ ਉੱਤੇ ਚਮੜੇ ਦੀ ਪੇਟੀ ਬੰਧੀ ਹੋਈ ਸੀ। ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਸੀ।
ਲੋਕਾ 7:38
ਉਹ ਯਿਸੂ ਦੇ ਚਰਨਾਂ ਕੋਲ ਖੜ੍ਹੀ ਸੀ ਅਤੇ ਰੋ ਰਹੀ ਸੀ। ਉਸ ਨੇ ਆਪਣੇ ਹੰਝੂਆਂ ਨਾਲ ਉਸ ਦੇ ਪੈਰ ਗਿੱਲੇ ਕਰਨੇ ਸ਼ੁਰੂ ਕਰ ਦਿੱਤੇ, ਅਤੇ ਆਪਣੇ ਵਾਲਾਂ ਦੇ ਨਾਲ ਯਿਸੂ ਦੇ ਪੈਰਾਂ ਨੂੰ ਪੂੰਝਿਆ ਅਤੇ ਸੁਕਾਇਆ। ਉਸ ਨੇ ਕਿੰਨੀ ਵਾਰ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਫ਼ਿਰ ਉਸ ਦੇ ਪੈਰਾਂ ਤੇ ਅਤਰ ਮਲ ਦਿੱਤਾ।
ਲੋਕਾ 7:44
ਫ਼ਿਰ ਯਿਸੂ ਉਸ ਔਰਤ ਵੱਲ ਪਰਤਿਆ ਅਤੇ ਸ਼ਮਊਨ ਨੂੰ ਆਖਣ ਲੱਗਾ, “ਤੂੰ ਇਸ ਔਰਤ ਨੂੰ ਵੇਖ ਰਿਹਾ ਹੈਂ? ਜਦੋਂ ਮੈਂ ਤੇਰੇ ਘਰ ਅੰਦਰ ਪ੍ਰਵੇਸ਼ ਕੀਤਾ ਤਾਂ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਉਸ ਨੇ ਆਪਣੇ ਹੰਝੂਆਂ ਨਾਲ ਮੇਰੇ ਪੈਰ ਧੋਤੇ ਅਤੇ ਆਪਣੇ ਵਾਲਾਂ ਨਾਲ ਉਨ੍ਹਾਂ ਨੂੰ ਸੁਕਾਇਆ।
ਲੋਕਾ 12:7
ਹਾਂ ਪਰਮੇਸ਼ੁਰ ਜਾਣਦਾ ਹੈ ਕਿ ਤੁਹਾਡੇ ਸਿਰ ਉੱਪਰ ਕਿੰਨੇ ਵਾਲ ਹਨ। ਡਰੋ ਨਹੀਂ, ਤੁਸੀਂ ਬਹੁਤ ਸਾਰੇ ਪੰਛੀਆਂ ਨਾਲੋਂ ਕਿਤੇ ਉੱਤਮ ਹੋ।
ਲੋਕਾ 21:18
ਪਰ ਇਹ ਸਭ ਚੀਜਾਂ ਤੁਹਾਡਾ ਕੁਝ ਵੀ ਨਹੀਂ ਵਿਗਾੜ ਸੱਕਦੀਆਂ।
ਯੂਹੰਨਾ 11:2
ਇਹ ਔਰਤ ਮਰਿਯਮ ਸੀ, ਜਿਸਨੇ ਪ੍ਰਭੂ ਉੱਤੇ ਅਤਰ ਛਿੜਕਿਆ ਅਤੇ ਆਪਣੇ ਸਿਰ ਦੇ ਵਾਲਾਂ, ਨਾਲ ਉਸ ਦੇ ਚਰਨ ਪੂੰਝੇ। ਲਾਜ਼ਰ ਮਰਿਯਮ ਦਾ ਭਰਾ ਸੀ ਅਤੇ ਬਿਮਾਰ ਸੀ।
ਯੂਹੰਨਾ 12:3
ਮਰਿਯਮ ਨੇ ਨਰਦ ਦੀ ਜੜ੍ਹ ਤੋਂ ਬਣੇ ਮਹਿੰਗੇ ਅਤਰ ਦਾ ਅੱਧਾ ਸੇਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਣਾਂ ਉੱਤੇ ਡੋਲ੍ਹਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਪੂੰਝੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।
Occurences : 15
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்