ਮਰਕੁਸ 10:1
ਯਿਸੂ ਦਾ ਤਲਾਕ ਬਾਰੇ ਉਪਦੇਸ਼ ਫ਼ੇਰ ਯਿਸੂ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹਦਾਂ ਵਿੱਚ ਅਤੇ ਯਰਦਨ ਨਦੀ ਦੇ ਪਾਰ ਪਹੁੰਚਿਆ। ਉੱਥੇ ਫ਼ਿਰ ਲੋਕ ਇੱਕਤ੍ਰ ਹੋਏ ਅਤੇ ਹਮੇਸ਼ਾ ਵਾਂਗ ਉਹ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।
ਰਸੂਲਾਂ ਦੇ ਕਰਤੱਬ 7:4
“ਇਸ ਲਈ ਅਬਰਾਹਾਮ ਕਲਦੀਆਂ ਦੇ ਦੇਸ਼ ਚੋਂ ਨਿਕਲ ਕੇ ਹਾਰਾਨ ਵਿੱਚ ਜਾ ਵਸਿਆ ਅਤੇ ਅਬਰਾਹਾਮ ਦੇ ਪਿਉ ਦੇ ਮਰਨ ਤੋਂ ਬਾਅਦ ਪਰਮੇਸ਼ੁਰ ਨੇ ਉਸ ਨੂੰ ਇਸ ਜਗ਼੍ਹਾ ਭੇਜਿਆ ਜਿੱਥੇ ਹੁਣ ਤੁਸੀਂ ਰਹਿੰਦੇ ਹੋ।
ਰਸੂਲਾਂ ਦੇ ਕਰਤੱਬ 13:21
ਇਸਤੋਂ ਮਗਰੋਂ ਲੋਕਾਂ ਨੇ ਬਾਦਸ਼ਾਹ ਮੰਗਿਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਕੀਸ਼ ਦਾ ਪੁੱਤਰ ਸ਼ਾਊਲ ਦਿੱਤਾ। ਸ਼ਾਊਲ ਬਿਨਯਾਮੀਨ ਦੇ ਵੰਸ਼ ਵਿੱਚੋਂ ਸੀ ਅਤੇ ਚਾਲ੍ਹੀ ਸਾਲਾਂ ਤੱਕ ਰਾਜਾ ਸੀ।
ਰਸੂਲਾਂ ਦੇ ਕਰਤੱਬ 14:26
ਉੱਥੋਂ ਤੋਂ, ਜਹਾਜ਼ ਰਾਹੀਂ ਉਹ ਦੋਨੋਂ ਅੰਤਾਕਿਯਾ ਨੂੰ ਗਏ। ਇਹ ਉਹੀ ਸ਼ਹਿਰ ਸੀ ਜਿੱਥੇ ਨਿਹਚਾਵਾਨਾਂ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਕਿਰਪਾ ਨੂੰ ਸੌਂਪ ਦਿੱਤਾ ਅਤੇ ਉਨ੍ਹਾਂ ਨੂੰ ਇਹ ਕੰਮ ਕਰਨ ਲਈ ਭੇਜ ਦਿੱਤਾ। ਹੁਣ ਉਨ੍ਹਾਂ ਨੇ ਉਨ੍ਹਾਂ ਨੂੰ ਦਿੱਤਾ ਹੋਇਆ ਕੰਮ ਪੂਰਨ ਕਰ ਦਿੱਤਾ ਸੀ।
ਰਸੂਲਾਂ ਦੇ ਕਰਤੱਬ 20:15
ਅਗਲੇ ਦਿਨ, ਅਸੀਂ ਮਿਤੁਲੇਨੇ ਤੋਂ ਚੱਲੇ ਗਏ ਅਤੇ ਖੀਓਸ ਦੇ ਟਾਪੂ ਕੋਲ ਇੱਕ ਜਗ਼੍ਹਾ ਤੇ ਆਏ ਅਤੇ ਉਸਤੋਂ ਅਗਲੇ ਦਿਨ ਅਸੀਂ ਸਾਮੁਸ ਦੇ ਟਾਪੂ ਨੂੰ ਚੱਲ ਪਏ। ਤੇ ਉਸਤੋਂ ਇੱਕ ਦਿਨ ਬਾਅਦ ਅਸੀਂ ਮਿਲੇਤੁਸ ਸ਼ਹਿਰ ਪਹੁੰਚੇ।
ਰਸੂਲਾਂ ਦੇ ਕਰਤੱਬ 21:1
ਪੌਲੁਸ ਦਾ ਯਰੂਸ਼ਲਮ ਨੂੰ ਜਾਣਾ ਅਸੀਂ ਉਨ੍ਹਾਂ ਬਜ਼ੁਰਗਾਂ ਨੂੰ ਅਲਵਿਦਾ ਆਖਕੇ ਜਹਾਜ਼ ਵਿੱਚ ਚੱਲੇ ਗਏ। ਅਸੀਂ ਸਿੱਧਾ ਕੋਸ ਟਾਪੂ ਵੱਲ ਆਏ। ਅਗਲੇ ਦਿਨ ਅਸੀਂ ਰੋਦੁਸ ਟਾਪੂ ਵੱਲ ਗਏ ਅਤੇ ਰੋਦੁਸ ਤੋਂ ਪਾਤਰਾ ਵੱਲ ਨੂੰ।
ਰਸੂਲਾਂ ਦੇ ਕਰਤੱਬ 27:4
ਅਸੀਂ ਸੈਦਾ ਦਾ ਸ਼ਹਿਰ ਛੱਡ ਦਿੱਤਾ ਅਤੇ ਕੁਪਰੁਸ ਟਾਪੂ ਦੇ ਤੱਟ ਤੇ ਸਫ਼ਰ ਕੀਤਾ ਕਿਉਂਕਿ ਹਵਾ ਸਾਡੇ ਅਗਿਉਂ ਵਗ ਰਹੀ ਸੀ।
ਰਸੂਲਾਂ ਦੇ ਕਰਤੱਬ 27:12
ਅਤੇ ਉਹ ਘਾਟ ਸਰਦੀਆਂ ਵਿੱਚ ਜਹਾਜ਼ ਦੇ ਰੁਕਣ ਲਈ ਠੀਕ ਨਹੀਂ ਸੀ, ਇਸ ਲਈ ਬਹੁਤ ਸਾਰੇ ਲੋਕਾਂ ਨੇ ਉੱਥੋਂ ਚੱਲੇ ਜਾਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਫ਼ੈਨੀਕੁਸ ਪਹੁੰਚਣ ਦੀ ਉਮੀਦ ਕੀਤੀ ਤਾਂ ਜੋ ਜਹਾਜ਼ ਸਿਆਲਾਂ ਦੇ ਲੰਘਣ ਤੀਕ ਉੱਥੇ ਖੜ੍ਹਾ ਕੀਤਾ ਜਾ ਸੱਕੇ। ਫ਼ੈਨੀਕੁਸ ਸ਼ਹਿਰ ਕਰੇਤ ਟਾਪੂ ਦਾ ਇੱਕ ਸ਼ਹਿਰ ਹੈ। ਉਸਦਾ ਇੱਕ ਘਾਟ ਹੈ ਜਿਹੜਾ ਦੱਖਣ-ਪੱਛਮ ਅਤੇ ਉੱਤਰ-ਪੱਛਮ ਦੇ ਪਾਸੇ ਵੱਲ ਹੈ।
ਰਸੂਲਾਂ ਦੇ ਕਰਤੱਬ 28:15
ਜਦੋਂ ਉੱਥੇ ਨਿਹਚਾਵਾਨਾਂ ਨੇ ਸੁਣਿਆ ਕਿ ਅਸੀਂ ਉੱਥੇ ਪਹੁੰਚੇ ਹਾਂ, ਉਹ ਸਾਨੂੰ ਅਪੀਫ਼ੋਰੁਸ ਦੇ ਬਜ਼ਾਰ ਵਿੱਚ ਅਤੇ ਤਿੰਨ ਸਰਾਵਾਂ ਵਿੱਚ ਮਿਲਣ ਲਈ ਆਏ। ਜਦੋਂ ਪੌਲੁਸ ਨੇ ਇਨ੍ਹਾਂ ਨਿਹਚਾਵਾਨਾਂ ਨੂੰ ਵੇਖਿਆ ਤਾਂ ਉਸ ਨੂੰ ਹੌਂਸਲਾ ਹੋਇਆ ਅਤੇ ਉਸ ਨੇ ਪਰਮੇਸ਼ੁਰ ਦਾ ਧੰਨਵਾਦ ਕੀਤਾ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்