ਮੱਤੀ 15:18
ਪਰ ਜਿਹੜੀਆਂ ਗੱਲਾਂ ਮੂੰਹੋਂ ਨਿਕਲਦੀਆਂ ਹਨ, ਉਹ ਦਿਲੋਂ ਆਉਂਦੀਆਂ ਹਨ, ਅਤੇ ਇਹੋ ਗੱਲਾਂ ਮਨੁੱਖ ਨੂੰ ਅਸ਼ੁੱਧ ਬਣਾ ਦਿੰਦੀਆਂ ਹਨ।
ਮੱਤੀ 20:4
ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ‘ਜੇਕਰ ਤੁਸੀਂ ਵੀ ਮੇਰੇ ਬਾਗਾਂ ਵਿੱਚ ਜਾਕੇ ਕੰਮ ਕਰੋ ਤਾਂ ਮੈਂ ਤੁਹਾਨੂੰ ਜਿੰਨਾ ਤੁਹਾਡਾ ਹੱਕ ਬਣੇਗਾ ਦੇਵਾਂਗਾ।’
ਮੱਤੀ 23:23
“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਪੁਦੀਨੇ, ਸੌਂਫ਼ ਅਤੇ ਜੀਰੇ ਦਾ ਦਸੌਂਧ ਦਿੰਦੇ ਹੋ ਪਰ ਤੁਸੀਂ ਸ਼ਰ੍ਹਾ ਦੇ ਵੱਧ ਮਹੱਤਵ ਪੂਰਣ ਉਪਦੇਸ਼ਾਂ ਨੂੰ ਮੰਨਣ ਤੋਂ ਅਣਗਹਿਲੀ ਕਰਦੇ ਹੋ, ਜੋ ਨਿਆਂ, ਦਇਆ, ਅਤੇ ਵਫ਼ਾਦਾਰੀ ਹਨ। ਇਹ ਮਹੱਤਵਪੂਰਣ ਹੈ ਕਿ ਤੁਸੀਂ ਦੂਜੇ ਅਸੂਲਾਂ ਦੀ ਅਣਗਹਿਲੀ ਕੀਤੇ ਬਿਨਾ ਇਨ੍ਹਾਂ ਗੱਲਾਂ ਤੇ ਵੀ ਅਮਲ ਕਰੋ।
ਮਰਕੁਸ 12:4
ਫ਼ਿਰ ਉਸ ਆਦਮੀ ਨੇ ਉਨ੍ਹਾਂ ਕੋਲ ਆਪਣੇ ਇੱਕ ਹੋਰ ਨੋਕਰ ਨੂੰ ਭੇਜਿਆ, ਪਰ ਉਨ੍ਹਾਂ ਨੇ ਉਸ ਦੇ ਸਿਰ ਉੱਤੇ ਸੱਟ ਮਾਰੀ ਅਤੇ ਉਸਦੀ ਵੀ ਬੇਇੱਜ਼ਤੀ ਕੀਤੀ।
ਮਰਕੁਸ 12:5
ਤਾਂ ਫ਼ਿਰ ਉਸ ਆਦਮੀ ਨੇ ਇੱਕ ਹੋਰ ਨੋਕਰ ਨੂੰ ਭੇਜਿਆ। ਉਨ੍ਹਾਂ ਇਸ ਨੂੰ ਜਾਨੋ ਹੀ ਮਾਰ ਦਿੱਤਾ। ਉਹ ਆਦਮੀ ਹੋਰ ਵੀ ਬਹੁਤ ਸਾਰੇ ਨੋਕਰਾਂ ਨੂੰ ਭੇਜਦਾ ਰਿਹਾ ਪਰ ਉਨ੍ਹਾਂ ਨੇ ਕਈਆਂ ਨੂੰ ਕੁਟਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਜਾਨੋ ਮਾਰ ਦਿੱਤਾ।
ਮਰਕੁਸ 16:11
ਪਰ ਜਦੋਂ ਉਸ ਨੇ ਇਹ ਦੱਸਿਆ ਕਿ ਉਹ ਜੀ ਉੱਠਿਆ ਹੈ ਅਤੇ ਉਸ ਨੇ ਖੁਦ ਆਪਣੀ ਅੱਖੀਂ ਉਸ ਨੂੰ ਵੇਖਿਆ ਹੈ, ਚੇਲਿਆਂ ਨੇ ਇਸ ਗੱਲ ਨੂੰ ਸੱਚ ਨਾ ਮੰਨਿਆ।
ਮਰਕੁਸ 16:13
ਇਹ ਚੇਲੇ ਵਾਪਸ ਗਏ ਅਤੇ ਇਸ ਬਾਰੇ ਬਾਕੀ ਦੇ ਚੇਲਿਆਂ ਨੂੰ ਦੱਸਿਆ, ਪਰ ਉਨ੍ਹਾਂ ਨੇ ਉਨ੍ਹਾਂ ਦਾ ਵੀ ਵਿਸ਼ਵਾਸ ਨਹੀਂ ਕੀਤਾ।
ਲੋਕਾ 11:7
ਮੰਨ ਲਵੋ ਜੇਕਰ ਤੁਹਾਡਾ ਮਿੱਤਰ ਘਰ ਦੇ ਅੰਦਰੋ ਹੀ ਤੁਹਾਨੂੰ ਜਵਾਬ ਦਿੰਦਾ ਹੈ, ‘ਚਲਾ ਜਾ! ਮੈਨੂੰ ਤੰਗ ਨਾ ਕਰ! ਦਰਵਾਜਾ ਪਹਿਲਾਂ ਹੀ ਬੰਦ ਪਿਆ ਹੈ। ਮੈਂ ਅਤੇ ਮੇਰੇ ਬੱਚੇ ਮੰਜੇ ਤੇ ਸੁੱਤੇ ਪਏ ਹਨ ਤੇ ਮੈਂ ਹੁਣ ਉੱਠ ਕੇ ਤੈਨੂੰ ਰੋਟੀਆਂ ਦੇਣ ਦੀ ਜ਼ਹਿਮਤ ਨਹੀਂ ਕਰ ਸੱਕਦਾ।’
ਲੋਕਾ 11:42
“ਫ਼ਰੀਸੀਓ ਤੁਹਾਡੇ ਤੇ ਲਾਹਨਤ ਹੈ ਕਿਉਂਕਿ ਤੁਸੀਂ ਆਪਣੇ ਪੁਦੀਨੇ, ਹਰਮਲ ਪਤੇ ਅਤੇ ਤੁਹਾਡੇ ਬਾਗ ਵਿੱਚ ਉੱਗੇ ਹੋਰ ਸਾਰੇ ਪੌਦਿਆਂ ਦਾ ਦਸਵੰਧ ਤਾਂ ਦਿੰਦੇ ਹੋ, ਪਰ ਤੁਸੀਂ ਨਿਆਂ ਅਤੇ ਪਰਮੇਸ਼ੁਰ ਦੇ ਪਿਆਰ ਨੂੰ ਟਾਲ ਦਿੰਦੇ ਹੋ। ਪਰ ਤੁਹਾਨੂੰ ਚਾਹੀਦਾ ਸੀ ਕਿ ਤੁਸੀਂ ਉਹ ਵੀ ਕਰਦੇ ਅਤੇ ਇਨ੍ਹਾਂ ਨੂੰ ਵੀ ਨਾ ਛੱਡਦੇ।
ਲੋਕਾ 20:11
ਤਾਂ ਫ਼ਿਰ ਉਸ ਮਨੁੱਖ ਨੇ ਉਨ੍ਹਾਂ ਕੋਲ ਆਪਣਾ ਦੂਜਾ ਨੌਕਰ ਭੇਜਿਆ। ਉਨ੍ਹਾਂ ਨੇ ਇਸ ਨੂੰ ਵੀ ਕੁਟਿਆ ਅਤੇ ਬੇਇੱਜ਼ਤ ਕਰਕੇ ਉਸ ਨੂੰ ਖਾਲੀ ਹੱਥੀ ਭੇਜ ਦਿੱਤਾ।
Occurences : 23
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்