ਮੱਤੀ 21:41
ਉਨ੍ਹਾਂ ਨੇ ਉਸ ਨੂੰ ਆਖਿਆ, “ਉਹ ਉਨ੍ਹਾਂ ਦੁਸ਼ਟ ਲੋਕਾਂ ਨੂੰ ਕਸ਼ਟ ਦਾਇੱਕ ਮੌਤ ਦੇਵੇਗਾ ਅਤੇ ਖੇਤ ਹੋਰਨਾਂ ਕਿਸਾਨਾਂ ਦੇ ਹੱਥ ਸੌਂਪ ਦੇਵੇਗਾ ਜੋ ਉਸ ਨੂੰ ਵਾਢੀ ਦੇ ਸਮੇਂ ਉਸਦਾ ਹਿੱਸਾ ਦੇਣਗੇ।”
ਮੱਤੀ 24:48
“ਪਰ ਉਦੋਂ ਕੀ ਹੋਵੇਗਾ ਜੇ ਨੋਕਰ ਦੁਸ਼ਟ ਹੋਵੇ ਅਤੇ ਸੋਚੇ ਕਿ ਉਸਦਾ ਮਾਲਕ ਛੇਤੀ ਵਾਪਿਸ ਨਹੀਂ ਆਵੇਗਾ?
ਮੱਤੀ 27:23
ਰਾਜਪਾਲ ਨੇ ਆਖਿਆ, “ਕਿਉਂ? ਉਸ ਨੇ ਕੀ ਅਪਰਾਧ ਕੀਤਾ ਹੈ।” ਪਰ ਸਭਨਾਂ ਨੇ ਹੋਰ ਉੱਚੀ ਡੰਡ ਪਾਕੇ ਕਿਹਾ, “ਉਸ ਨੂੰ ਸਲੀਬ ਦਿਓ।”
ਮਰਕੁਸ 7:21
ਕਿਉਂਕਿ ਇਹੋ ਜਿਹੀਆਂ ਮੰਦੀਆਂ ਗੱਲਾਂ ਮਨੁੱਖ ਦੇ ਦਿਲ ਵਿੱਚੋਂ ਆਉਂਦੀਆਂ ਹਨ ਬੁਰੇ ਵਿੱਚਾਰ, ਜਿਨਸੀ ਪਾਪ, ਚੋਰੀਆਂ, ਕਤਲ,
ਮਰਕੁਸ 15:14
ਪਿਲਾਤੁਸ ਨੇ ਪੁੱਛਿਆ, “ਕਿਉਂ? ਇਸਨੇ ਕੀ ਪਾਪ ਕੀਤਾ ਹੈ?” ਪਰ ਲੋਕ ਹੋਰ ਜ਼ੋਰ-ਜ਼ੋਰ ਦੀ ਚੀਕਣ ਲੱਗੇ, “ਇਸ ਨੂੰ ਸਲੀਬ ਤੇ ਚੜ੍ਹਾ ਦੇਵੋ।”
ਲੋਕਾ 16:25
“ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾੜੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁੱਖ ਭੋਗ ਰਿਹਾ ਹੈ ਤੇ ਤੂੰ ਦੁੱਖ।
ਲੋਕਾ 23:22
ਤੀਜੀ ਵਾਰ ਫ਼ੇਰ ਪਿਲਾਤੁਸ ਨੇ ਭੀੜ ਨੂੰ ਕਿਹਾ, “ਤੁਸੀਂ ਇਸ ਨੂੰ ਕਿਉਂ ਮਾਰਨਾ ਚਾਹੁੰਦੇ ਹੋ? ਇਸਨੇ ਕੀ ਗਲਤ ਕੀਤਾ ਹੈ? ਇਹ ਕਸੂਰਵਾਰ ਨਹੀਂ ਹੈ। ਮੈਨੂੰ ਇਸ ਨੂੰ ਮਾਰਨ ਦਾ ਕੋਈ ਕਾਰਣ ਨਹੀਂ ਲੱਭਿਆ। ਇਸ ਲਈ ਮੈਂ ਇਸ ਨੂੰ ਥੋੜੀ ਸਜ਼ਾ ਦੇਕੇ ਅਜ਼ਾਦ ਕਰ ਦਿੰਦਾ ਹਾਂ।”
ਯੂਹੰਨਾ 18:23
ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਬੋਲਿਆ ਹਾਂ, ਤਾਂ ਲੋਕਾਂ ਸਾਹਮਣੇ ਦੱਸ ਮੈਂ ਕੀ ਗਲਤ ਬੋਲਿਆ ਹੈ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਕੁੱਟਿਆ ਹੈ?”
ਰਸੂਲਾਂ ਦੇ ਕਰਤੱਬ 9:13
ਪਰ ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਇਸ ਮਨੁੱਖ ਬਾਰੇ ਮੈਨੂੰ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਇਸਨੇ ਯਰੂਸ਼ਲਮ ਵਿੱਚ ਤੇਰੇ ਪਵਿੱਤਰ ਲੋਕਾਂ ਨਾਲ ਬਹੁਤ ਸਾਰੀਆਂ ਬਦੀਆਂ ਕੀਤੀਆਂ ਹਨ।
ਰਸੂਲਾਂ ਦੇ ਕਰਤੱਬ 16:28
ਪਰ ਪੌਲੁਸ ਨੇ ਉੱਚੀ ਆਵਾਜ਼ ਨਾਲ ਪੁਕਾਰ ਕੇ ਕਿਹਾ, “ਆਪਣੇ-ਆਪ ਨੂੰ ਇਉਂ ਕਸ਼ਟ ਨਾ ਦੇ। ਅਸੀਂ ਸਭ ਇੱਥੇ ਹੀ ਹਾਂ।”
Occurences : 51
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்