ਮੱਤੀ 4:24
ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹੜੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
ਮੱਤੀ 8:16
ਜਦੋਂ ਸ਼ਾਮ ਹੋਈ ਤਾਂ ਉਸ ਕੋਲ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਲਿਆਇਆ ਗਿਆ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਯਿਸੂ ਨੇ ਆਪਣੇ ਬਚਨਾਂ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਯਿਸੂ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਚੰਗਿਆਂ ਕਰ ਦਿੱਤਾ ਜੋ ਬਿਮਾਰ ਸਨ।
ਮੱਤੀ 9:12
ਯਿਸੂ ਨੇ ਇਹ ਸੁਣਕੇ ਫ਼ਰੀਸੀਆਂ ਨੂੰ ਕਿਹਾ, “ਤੰਦਰੁਸਤਾਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ।
ਮੱਤੀ 14:35
ਜਦੋਂ ਉੱਥੋਂ ਦੇ ਲੋਕਾਂ ਨੇ ਉਸ ਨੂੰ ਪਛਾਣਿਆ, ਤਾਂ ਉਨ੍ਹਾਂ ਨੇ ਆਸੇ-ਪਾਸੇ ਦੇ ਇਲਾਕਿਆਂ ਵਿੱਚ ਖਬਰ ਫ਼ੈਲਾ ਦਿੱਤੀ ਤੇ ਉਨ੍ਹਾਂ ਨੇ ਆਪਣੇ ਸਾਰੇ ਬਿਮਾਰ ਲੋਕਾਂ ਨੂੰ ਉਸ ਕੋਲ ਲਿਆਂਦਾ।
ਮੱਤੀ 15:22
ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ ਅਵਾਜ਼ ਵਿੱਚ ਬੋਲੀ, “ਹੇ ਪ੍ਰਭੂ, ਦਾਊਦ ਦੇ ਪੁੱਤਰ! ਮੇਰੇ ਉੱਤੇ ਦਯਾ ਕਰੋ ਮੇਰੀ ਧੀ ਦਾ ਭੂਤ ਦੇ ਸਾਏ ਨਾਲ ਬੁਰਾ ਹਾਲ ਹੈ।”
ਮੱਤੀ 17:15
ਪ੍ਰਭੂ ਜੀ, “ਮੇਰੇ ਪੁੱਤਰ ਉੱਤੇ ਦਯਾ ਕਰੋ ਕਿਉਂਕਿ ਉਹ ਮਿਰਗੀ ਦੇ ਮਾਰੇ ਬਹੁਤ ਦੁੱਖ ਪਾਉਂਦਾ ਹੈ। ਉਹ ਤਾਂ ਬਹੁਤ ਵਾਰੀ ਅੱਗ ਵਿੱਚ ਜਾਂ ਪਾਣੀ ਵਿੱਚ ਡਿੱਗ ਪੈਂਦਾ ਹੈ।
ਮੱਤੀ 21:41
ਉਨ੍ਹਾਂ ਨੇ ਉਸ ਨੂੰ ਆਖਿਆ, “ਉਹ ਉਨ੍ਹਾਂ ਦੁਸ਼ਟ ਲੋਕਾਂ ਨੂੰ ਕਸ਼ਟ ਦਾਇੱਕ ਮੌਤ ਦੇਵੇਗਾ ਅਤੇ ਖੇਤ ਹੋਰਨਾਂ ਕਿਸਾਨਾਂ ਦੇ ਹੱਥ ਸੌਂਪ ਦੇਵੇਗਾ ਜੋ ਉਸ ਨੂੰ ਵਾਢੀ ਦੇ ਸਮੇਂ ਉਸਦਾ ਹਿੱਸਾ ਦੇਣਗੇ।”
ਮਰਕੁਸ 1:32
ਉਸ ਰਾਤ, ਜਦੋਂ ਸੂਰਜ ਡੁੱਬ ਚੁੱਕਾ ਤਾਂ ਲੋਕ ਬਹੁਤ ਸਾਰੇ ਬਿਮਾਰ ਲੋਕਾਂ ਅਤੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਯਿਸੂ ਕੋਲ ਲਿਆਏ।
ਮਰਕੁਸ 1:34
ਯਿਸੂ ਨੇ ਬਹੁਤ ਸਾਰੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਰੋਗਾਂ ਤੋਂ ਚੰਗਾ ਕੀਤਾ। ਅਤੇ ਉਸ ਨੇ ਬਹੁਤ ਸਾਰੇ ਲੋਕਾਂ ਵਿੱਚੋਂ ਭੂਤ ਕੱਢੇ। ਪਰ ਉਸ ਨੇ ਭੂਤਾਂ ਨੂੰ ਬੋਲਣ ਦੀ ਆਗਿਆ ਨਾ ਦਿੱਤੀ ਕਿਉਂਕਿ ਉਹ ਉਸ ਨੂੰ ਜਾਣਦੇ ਸਨ।
ਮਰਕੁਸ 2:17
ਯਿਸੂ ਨੇ ਇਹ ਗੱਲ ਸੁਣ ਲਈ ਅਤੇ ਉਨ੍ਹਾਂ ਨੂੰ ਆਖਿਆ, “ਤੰਦਰੁਸਤ ਲੋਕਾਂ ਨੂੰ ਵੈਦ ਦੀ ਜ਼ਰੂਰਤ ਨਹੀਂ ਹੁੰਦੀ, ਪਰ ਇਹ ਉਹ ਰੋਗੀ ਹਨ ਜਿਨ੍ਹਾਂ ਨੂੰ ਵੈਦ ਦੀ ਲੋੜ ਹੈ। ਮੈਂ ਧਰਮੀਆਂ ਨੂੰ ਸੱਦਾ ਦੇਣ ਨਹੀਂ ਆਇਆ ਸਗੋਂ ਮੈ ਪਾਪੀਆਂ ਨੂੰ ਹੀ ਸੱਦਾ ਦੇਣ ਲਈ ਆਇਆ ਹਾਂ।”
Occurences : 16
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்