ਮੱਤੀ 11:7
ਯਿਸੂ ਨੇ ਯੂਹੰਨਾ ਬਾਰੇ ਲੋਕਾਂ ਨਾਲ ਗੱਲ ਕਰਨੀ ਸ਼ੁਰੂ ਕੀਤੀ, “ਤੁਸੀਂ ਬਾਹਰ ਉਜਾੜ ਵਿੱਚ ਕੀ ਵੇਖਣ ਨਿਕਲੇ ਸੀ? ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ? ਨਹੀਂ!
ਮੱਤੀ 12:20
ਉਹ ਲਿਤਾੜੇ ਹੋਏ ਕਾਨੇ ਨੂੰ ਨਹੀਂ ਤੋੜੇਗਾ। ਉਹ ਉਸ ਦੀਵੇ ਨੂੰ ਬਾਹਰ ਰੱਖੇਗਾ ਜੋ ਕਿ ਬੁਝਣ ਵਾਲਾ ਹੈ ਉਹ ਅਜਿਹਾ ਉਦੋਂ ਤੱਕ ਕਰੇਗਾ ਜਦੋਂ ਤੱਕ ਉਹ ਨਿਰਪੱਖ ਨਿਆਂ ਦੀ ਜਿੱਤ ਸਥਾਪਿਤ ਨਾ ਕਰ ਦੇਵੇ।
ਮੱਤੀ 27:29
ਕੰਡਿਆਂ ਨੂੰ ਗੁੰਦਕੇ ਉਨ੍ਹਾਂ ਨੇ ਇੱਕ ਕੰਡਿਆਂ ਦਾ ਤਾਜ ਬਨਾਇਆ ਅਤੇ ਉਸ ਦੇ ਸਿਰ ਤੇ ਪਾ ਦਿੱਤਾ। ਇੱਕ ਸੋਟੀ ਉਸ ਦੇ ਸੱਜੇ ਹੱਥ ਵਿੱਚ ਫ਼ੜਵਾ ਦਿੱਤੀ। ਫ਼ਿਰ ਸਿਪਾਹੀ ਉਸ ਅੱਗੇ ਝੁਕੇ ਅਤੇ ਉਸ ਨੂੰ ਮਸਖਰੀ ਕੀਤੀ, “ਹੇ ਯਹੂਦੀਆਂ ਦੇ ਪਾਤਸ਼ਾਹ, ਨਮਸੱਕਾਰ!”
ਮੱਤੀ 27:30
ਸਿਪਾਹੀਆਂ ਨੇ ਯਿਸੂ ਉੱਤੇ ਥੁਕਿਆ ਅਤੇ ਫ਼ਿਰ ਉਸ ਦੇ ਹੱਥ ਵਿੱਚ ਫ਼ੜਾਈ ਹੋਈ ਸੋਟੀ ਨੂੰ ਖੋਹਕੇ ਉਸ ਦੇ ਨਾਲ ਕਿੰਨੀ ਵਾਰੀ ਉਸ ਦੇ ਸਿਰ ਤੇ ਸੱਟ ਮਾਰੀ।
ਮੱਤੀ 27:48
ਤੁਰੰਤ ਹੀ, ਉਨ੍ਹਾਂ ਵਿੱਚੋਂ ਇੱਕ ਬੰਦਾ ਭੱਜਕੇ ਗਿਆ ਅਤੇ ਇੱਕ ਸਪੰਜ ਲੈ ਆਇਆ। ਅਤੇ ਉਸ ਨੂੰ ਸਿਰਕੇ ਵਿੱਚ ਭਿਉਂਇਆ ਅਤੇ ਸਪੰਜ ਨੂੰ ਸੋਟੀ ਤੇ ਬੰਨ੍ਹਿਆ ਅਤੇ ਉਸ ਵਿੱਚੋਂ ਪੀਣ ਲਈ ਯਿਸੂ ਨੂੰ ਦਿੱਤਾ।
ਮਰਕੁਸ 15:19
ਸਿਪਾਹੀਆਂ ਨੇ ਵਾਰ-ਵਾਰ ਉਸ ਦੇ ਸਿਰ ਤੇ ਸੋਟੀਆਂ ਮਾਰੀਆਂ। ਉਸ ਉੱਪਰ ਥੁੱਕਿਆ ਅਤੇ ਬਾਰ-ਬਾਰ ਉਸ ਅੱਗੇ ਸਿਰ ਨਿਵਾਕੇ ਉਸ ਨੂੰ ਮਖੌਲ ਕਰਨ ਲੱਗੇ।
ਮਰਕੁਸ 15:36
ਉੱਥੇ ਇੱਕ ਆਦਮੀ, ਭੱਜਿਆ ਅਤੇ ਸਪੰਜ ਲਿਆਇਆ ਅਤੇ ਸਿਰਕੇ ਵਿੱਚ ਭਿਉਂਇਆ ਅਤੇ ਸਪੰਜ ਨੂੰ ਇੱਕ ਸੋਟੀ ਨਾਲ ਬੰਨ੍ਹਿਆ ਅਤੇ ਇਸ ਵਿੱਚੋਂ ਪੀਣ ਲਈ ਯਿਸੂ ਨੂੰ ਦਿੱਤਾ। ਉਸ ਆਦਮੀ ਨੇ ਕਿਹਾ, “ਸਾਨੂੰ ਇੰਤਜ਼ਾਰ ਕਰਨਾ ਚਾਹੀਦਾ ਹੈ ਅਤੇ ਵੇਖਣਾ ਚਾਹੀਦਾ ਹੈ ਕਿ ਭਲਾ ਏਲੀਯਾਹ ਇਸ ਨੂੰ ਸਲੀਬ ਤੋਂ ਉਤਾਰਨ ਆਉਂਦਾ ਹੈ ਕਿ ਨਹੀਂ।”
ਲੋਕਾ 7:24
ਜਦੋਂ ਯੂਹੰਨਾ ਦੇ ਚੇਲੇ ਚੱਲੇ ਗਏ ਤਾਂ ਯਿਸੂ ਨੇ ਲੋਕਾਂ ਨੂੰ ਯੂਹੰਨਾ ਬਾਰੇ ਆਖਣਾ ਸ਼ੁਰੂ ਕੀਤਾ “ਤੁਸੀਂ ਕੀ ਵੇਖਣ ਲਈ ਉਜਾੜ ਵਿੱਚ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਦੇ ਬੁੱਲੇ ਨਾਲ ਹਿਲਦਾ ਹੈ?
੩ ਯੂਹੰਨਾ 1:13
ਬਹੁਤ ਸਾਰੀਆਂ ਗੱਲਾਂ ਹਨ ਜਿਹੜੀਆਂ ਮੈਂ ਤੁਹਾਨੂੰ ਦੱਸਣੀਆਂ ਚਾਹੁੰਦਾ। ਪਰ ਮੈਂ ਕਲਮ ਦਵਾਤ ਦੀ ਵਰਤੋਂ ਨਹੀਂ ਕਰਨਾ ਚਾਹੁੰਦਾ।
ਪਰਕਾਸ਼ ਦੀ ਪੋਥੀ 11:1
ਦੋ ਗਵਾਹ ਫ਼ੇਰ ਮੈਨੂੰ ਇੱਕ ਮਾਪਣ ਵਾਲੀ ਸਲਾਖ ਦਿੱਤੀ ਗਈ ਸੀ ਜੋ ਕਿ ਇੱਕ ਖੂੰਡੀ ਵਰਗੀ ਸੀ। ਮੈਨੂੰ ਕਿਹਾ ਗਿਆ, “ਜਾ ਅਤੇ ਪਰਮੇਸ਼ੁਰ ਦੇ ਮੰਦਰ ਅਤੇ ਜੱਗਵੇਦੀ ਨੂੰ ਮਾਪ ਅਤੇ ਉੱਥੇ ਉਪਾਸਨਾ ਕਰਦੇ ਲੋਕਾਂ ਦੀ ਗਿਣਤੀ ਵੀ ਕਰੀਂ।
Occurences : 12
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்