ਰੋਮੀਆਂ 3:27
ਤਾਂ ਕੀ ਸਾਡੇ ਕੋਲ ਆਪਣੇ-ਆਪ ਬਾਰੇ ਸ਼ੇਖੀ ਮਾਰਨ ਦੀ ਕੋਈ ਵਜਹ ਹੈ? ਨਹੀਂ। ਇਹ ਕੀ ਹੈ ਜੋ ਸ੍ਵੈ-ਪ੍ਰਸੰਸਾ ਨੂੰ ਰੋਕਦਾ ਹੈ? ਇਹ ਵਿਸ਼ਵਾਸ ਦਾ ਰਸਤਾ ਹੈ ਜੋ ਰੋਕਦਾ ਹੈ ਨਾ ਕਿ ਸ਼ਰ੍ਹਾ ਦਾ ਪਿੱਛਾ ਕਰਨ ਦਾ ਰਸਤਾ?
ਰੋਮੀਆਂ 15:17
ਇਸ ਲਈ ਜੋ ਮੈਂ ਪਰਮੇਸ਼ੁਰ ਲਈ ਮਸੀਹ ਯਿਸੂ ਵਿੱਚ ਕੀਤਾ ਹੈ ਮੈਨੂੰ ਉਸਤੇ ਮਾਨ ਹੈ।
੧ ਕੁਰਿੰਥੀਆਂ 15:31
ਮੈਂ ਹਰ ਰੋਜ਼ ਮਰਦਾ ਹਾਂ। ਭਰਾਵੋ ਅਤੇ ਭੈਣੋ, ਇਹ ਓਨਾ ਹੀ ਸੱਚ ਹੈ ਜਿੰਨਾ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਤੁਹਾਡੇ ਬਾਰੇ ਮਾਣ ਕਰਦਾ ਹਾਂ।
੨ ਕੁਰਿੰਥੀਆਂ 1:12
ਪੌਲੁਸ ਦੀਆਂ ਯੋਜਨਾਵਾਂ ਵਿੱਚ ਤਬਦੀਲੀ ਅਸੀਂ ਇਹ ਆਖਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸੱਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹੜੀ ਅਸੀਂ ਤੁਹਾਡੇ ਵਿੱਚਕਾਰ ਕੀਤੇ, ਇਹ ਹੋਰ ਵੀ ਵੱਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ।
੨ ਕੁਰਿੰਥੀਆਂ 7:4
ਮੈਨੂੰ ਤੁਹਾਡੇ ਉੱਪਰ ਪੂਰਾ ਭਰੋਸਾ ਹੈ। ਮੈਨੂੰ ਤੁਹਾਡੇ ਉੱਪਰ ਬਹੁਤ ਮਾਣ ਹੈ। ਮੈਂ ਤੁਹਾਡੇ ਕੋਲੋਂ ਬਹੁਤ ਹੌਂਸਲਾ ਪ੍ਰਾਪਤ ਕੀਤਾ ਹੈ। ਅਤੇ ਮੈਂ ਆਪਣੇ ਸਾਰੇ ਦੁੱਖਾਂ ਵਿੱਚ ਬਹੁਤ ਖੁਸ਼ ਹਾਂ।
੨ ਕੁਰਿੰਥੀਆਂ 7:14
ਮੈਂ ਤੀਤੁਸ ਨੂੰ ਤੁਹਾਡੇ ਬਾਰੇ ਅਭਿਮਾਨ ਜਤਾਇਆ ਸੀ। ਅਤੇ ਤੁਸੀਂ ਇਹ ਦਰਸ਼ਾ ਦਿੱਤਾ ਕਿ ਮੈਂ ਠੀਕ ਸੀ। ਅਸੀਂ ਸਾਰਿਆਂ ਨੇ ਜੋ ਕੁਝ ਵੀ ਤੁਹਾਨੂੰ ਆਖਿਆ ਉਹ ਸੱਚ ਸੀ। ਅਤੇ ਤੁਸੀਂ ਇਸ ਗੱਲ ਦਾ ਸਬੂਤ ਦੇ ਦਿੱਤਾ ਹੈ। ਕਿ ਜਿਨ੍ਹਾਂ ਗੱਲਾਂ ਬਾਰੇ ਅਸੀਂ ਤੀਤੁਸ ਨੂੰ ਅਭਿਮਾਨ ਜਤਾਇਆ ਸੀ ਉਹ ਠੀਕ ਸਨ।
੨ ਕੁਰਿੰਥੀਆਂ 8:24
ਇਸ ਲਈ, ਇਨ੍ਹਾਂ ਲੋਕਾਂ ਨੂੰ ਦਿਖਾਓ ਕਿ ਤੁਹਾਨੂੰ ਪ੍ਰੇਮ ਹੈ। ਉਨ੍ਹਾਂ ਨੂੰ ਇਹ ਦਰਸ਼ਾ ਦਿਓ ਅਸੀਂ ਤੁਹਾਡੇ ਉੱਪਰ ਕਿਉਂ ਮਾਣ ਕਰਦੇ ਹਾਂ ਫ਼ੇਰ ਸਾਰੀ ਕਲੀਸਿਯਾ ਇਸ ਨੂੰ ਦੇਖ ਸੱਕੇਗੀ।
੨ ਕੁਰਿੰਥੀਆਂ 9:4
ਜੇ ਮਕਦੂਨਿਯਾ ਤੋਂ ਕੋਈ ਲੋਕ ਮੇਰੇ ਨਾਲ ਆਉਂਦੇ ਹਨ ਤੇ ਉਨ੍ਹਾਂ ਨੂੰ ਪਤਾ ਚਲਦਾ ਹੈ ਕਿ ਤੁਸੀਂ ਇਸ ਬਾਰੇ ਤਿਆਰ ਨਹੀਂ ਹੋ ਤਾਂ ਇਹ ਸਾਡਾ ਅਪਮਾਨ ਹੋਵੇਗਾ। ਅਸੀਂ ਇਸ ਗੱਲੋਂ ਸ਼ਰਮਿੰਦੇ ਹੋਵਾਂਗੇ ਕਿ ਅਸੀਂ ਤੁਹਾਡੇ ਬਾਰੇ ਇੰਨੇ ਭਰੋਸੇਮੰਦ ਸਾਂ। ਆਖਣ ਦੀ ਲੋੜ ਨਹੀਂ ਕਿ ਤੁਸੀਂ ਵੀ ਸ਼ਰਮਿੰਦਾ ਹੋਵੋਂਗੇ।
੨ ਕੁਰਿੰਥੀਆਂ 11:10
ਅਖਾਯਾ ਦਾ ਕੋਈ ਵੀ ਵਿਅਕਤੀ ਮੈਨੂੰ ਇਸ ਬਾਰੇ ਗੁਮਾਨ ਕਰਨ ਤੋਂ ਰੋਕ ਨਹੀਂ ਸੱਕੇਗਾ। ਇਹ ਗੱਲ ਮੈਂ ਆਪਣੇ ਅੰਦਰ ਮਸੀਹ ਦੀ ਸੱਚਾਈ ਨਾਲ ਆਖ ਰਿਹਾ ਹਾਂ।
੨ ਕੁਰਿੰਥੀਆਂ 11:17
ਮੈਂ ਇਸ ਲਈ ਸ਼ੇਖੀ ਮਾਰਦਾ ਹਾਂ ਕਿਉਂ ਜੋ ਮੈਂ ਆਪਣੇ ਬਾਰੇ ਭਰੋਸੇਮੰਦ ਹਾਂ। ਪਰ ਮੈਂ ਉਵੇਂ ਨਹੀਂ ਬੋਲ ਰਿਹਾ ਜਿਵੇਂ ਪ੍ਰਭੂ ਬੋਲ ਸੱਕਦਾ ਹੈ। ਮੈਂ ਇੱਕ ਮੂਰਖ ਵਾਂਗ ਸ਼ੇਖੀ ਮਾਰਦਾ ਹਾਂ।
Occurences : 12
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்