ਮੱਤੀ 14:19
ਫ਼ੇਰ ਯਿਸੂ ਨੇ ਭੀੜ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ: ਉਸ ਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ।
ਮੱਤੀ 15:36
ਤਦ ਉਸ ਨੇ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਪਰਮੇਸ਼ੁਰ ਦਾ ਸ਼ੁਕਰ ਕਰਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਵਿੱਚ ਵੰਡਿਆਂ।
ਮੱਤੀ 26:26
ਪ੍ਰਭੂ ਦਾ ਰਾਤ ਦਾ ਖਾਣਾ ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਥੋੜੀ ਰੋਟੀ ਲਈ। ਯਿਸੂ ਨੇ ਰੋਟੀ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਆਪਣੇ ਚੇਲਿਆਂ ਵਿੱਚ ਵੰਡ ਦਿੱਤਾ ਅਤੇ ਕਿਹਾ, “ਇਹ ਰੋਟੀ ਲਵੋ ਤੇ ਖਾ ਲਵੋ ਕਿਉਂ ਜੋ ਇਹ ਮੇਰਾ ਸ਼ਰੀਰ ਹੈ।”
ਮਰਕੁਸ 8:6
ਯਿਸੂ ਨੇ ਲੋਕਾਂ ਨੂੰ ਜ਼ਮੀਨ ਤੇ ਬੈਠਣ ਲਈ ਕਿਹਾ। ਉਸ ਨੇ ਸੱਤ ਰੋਟੀਆਂ ਲੈ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਉਨ੍ਹਾਂ ਨੂੰ ਕਿਹਾ ਕਿ ਇਹ ਰੋਟੀਆਂ ਇਕੱਠੀ ਹੋਈ ਭੀੜ ਨੂੰ ਵੰਡ ਦੇਵੋ। ਚੇਲਿਆਂ ਨੇ ਉਵੇਂ ਕੀਤਾ ਜਿਵੇਂ ਉਸ ਨੇ ਆਖਿਆ ਸੀ।
ਮਰਕੁਸ 8:19
ਮੈਂ ਪੰਜ ਰੋਟੀਆਂ ਨੂੰ ਪੰਜ-ਹਜ਼ਾਰ ਲੋਕਾਂ ਵਿੱਚ ਵੰਡਿਆ ਸੀ। ਕੀ ਤੁਹਾਨੂੰ ਯਾਦ ਹੈ, ਲੋਕਾਂ ਨੂੰ ਖੁਆਉਣ ਤੋਂ ਬਾਅਦ ਬਚੇ ਹੋਏ ਭੋਜਨ ਦੇ ਟੁਕੜਿਆਂ ਦੀਆਂ ਤੁਸੀਂ ਕਿੰਨੀਆਂ ਟੋਕਰੀਆਂ ਭਰੀਆਂ ਸਨ?” ਚੇਲਿਆਂ ਨੇ ਜਵਾਬ ਦਿੱਤਾ, “ਅਸੀਂ ਬਾਰ੍ਹਾਂ, ਟੋਕਰੀਆਂ ਭਰੀਆਂ ਸਨ।”
ਮਰਕੁਸ 14:22
ਪ੍ਰਭੂ ਦਾ ਰਾਤ ਦਾ ਖਾਣਾ ਜਦੋਂ ਉਹ ਭੋਜਨ ਖਾ ਰਹੇ ਸਨ, ਯਿਸੂ ਨੇ ਰੋਟੀ ਲਈ ਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਰੋਟੀ ਤੋੜੀ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀ ਅਤੇ ਆਖਿਆ, “ਇਹ ਰੋਟੀ ਫ਼ੜੋ ਤੇ ਖਾ ਲਵੋ, ਇਹ ਮੇਰਾ ਸਰੀਰ ਹੈ।”
ਲੋਕਾ 22:19
ਫਿਰ ਯਿਸੂ ਨੇ ਰੋਟੀ ਲਈ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਤੋੜੀ ਅਤੇ ਇਹ ਕਹਿ ਕੇ ਰਸੂਲਾਂ ਨੂੰ ਦਿੱਤੀ, “ਇਹ ਰੋਟੀ ਮੇਰਾ ਸਰੀਰ ਹੈ ਜੋ ਮੈਂ ਤੁਹਾਡੇ ਲਈ ਦੇ ਰਿਹਾ ਹਾਂ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।”
ਲੋਕਾ 24:30
ਤਦ ਯਿਸੂ ਉਨ੍ਹਾਂ ਨਾਲ ਰੋਟੀ ਖਾਣ ਲਈ ਬੈਠ ਗਿਆ ਅਤੇ ਉਸ ਨੇ ਰੋਟੀ ਹੱਥ ਵਿੱਚ ਫ਼ੜਕੇ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀ ਤੋੜੀ ਅਤੇ ਉਨ੍ਹਾਂ ਨੂੰ ਦੇ ਦਿੱਤੀ।
ਰਸੂਲਾਂ ਦੇ ਕਰਤੱਬ 2:46
ਹਰ ਰੋਜ਼ ਸਭ ਮੰਦਰ ਦੇ ਵਿਹੜੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ।
ਰਸੂਲਾਂ ਦੇ ਕਰਤੱਬ 20:7
ਪੌਲੁਸ ਦੀ ਤ੍ਰੋਆਸ ਵਿੱਚ ਅਖੀਰਲੀ ਫ਼ੇਰੀ ਹਫ਼ਤੇ ਦੇ ਪਹਿਲੇ ਦਿਨ, ਅਸੀਂ ਸਾਰੇ ਪ੍ਰਭੂ ਭੋਜ ਖਾਣ ਲਈ ਇਕੱਠੇ ਹੋਏ। ਇਸ ਮੌਕੇ ਤੇ ਪੌਲੁਸ ਨੇ ਲੋਕਾਂ ਨਾਲ ਗੱਲ ਕੀਤੀ। ਉਹ ਅਗਲੇ ਦਿਨ ਉੱਥੋਂ ਜਾਣ ਦੀ ਯੋਜਨਾ ਬਣਾ ਰਿਹਾ ਸੀ ਇਸ ਲਈ ਉਸ ਨੇ ਅੱਧੀ ਰਾਤ ਤੱਕ ਉਪਦੇਸ਼ ਜਾਰੀ ਰੱਖਿਆ।
Occurences : 15
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்