ਮੱਤੀ 6:6
ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਆਪਣੇ ਕਮਰੇ ਵਿੱਚ ਜਾਓ, ਬੂਹਾ ਬੰਦ ਕਰੋ ਅਤੇ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰੋ ਜਿਹੜਾ ਕਿ ਗੁਪਤ ਸਥਾਨ ਵਿੱਚ ਹੈ। ਜੋ ਕੰਮ ਗੁਪਤ ਕੀਤੇ ਜਾਂਦੇ ਹਨ ਤੁਹਾਡਾ ਪਿਤਾ ਉਹ ਵੇਖਣ ਦੇ ਯੋਗ ਹੈ। ਉਹ ਤੁਹਾਨੂੰ ਫ਼ਲ ਦੇਵੇਗਾ।
ਮੱਤੀ 23:13
“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ ਕਿਉਂਕਿ ਤੁਸੀਂ ਸਵਰਗ ਦੇ ਰਾਜ ਦੇ ਰਾਹ ਵਿੱਚ ਅੜਚਨਾ ਪੈਦਾ ਕਰਦੇ ਹੋ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਵੀ ਪ੍ਰਵੇਸ਼ ਨਹੀਂ ਕਰਨ ਦਿੰਦੇ ਜੋ ਕੋਸ਼ਿਸ਼ ਕਰ ਰਹੇ ਹਨ।”
ਮੱਤੀ 25:10
“ਇਉਂ ਪੰਜ ਮੂਰਖ ਕੁਆਰੀਆਂ ਤੇਲ ਲੈਣ ਵਾਸਤੇ ਚਲੀਆਂ ਗਈਆਂ, ਜਦੋਂ ਉਹ ਚਲੀਆਂ ਗਈਆਂ ਤਾਂ ਪਿੱਛੋਂ ਲਾੜਾ ਆ ਗਿਆ ਅਤੇ ਜਿਹੜੀਆਂ ਕੁਆਰੀਆਂ ਤਿਆਰ ਸਨ ਉਹ ਲਾੜੇ ਨਾਲ ਵਿਆਹ ਦੀ ਦਾਵਤ ਵਾਸਤੇ ਨਾਲ ਚਲੀਆਂ ਗਈਆਂ ਅਤੇ ਉਸਤੋਂ ਬਾਦ ਦਰਵਾਜ਼ਾ ਬੰਦ ਹੋ ਗਿਆ।
ਲੋਕਾ 4:25
“ਜੋ ਮੈਂ ਆਖ ਰਿਹਾ ਹਾਂ ਉਹ ਸੱਚ ਹੈ ਕਿ ਏਲੀਯਾਹ ਦੇ ਸਮੇਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ। ਇਸਰਾਏਲ ਵਿੱਚ ਅਜਿਹਾ ਕਾਲ ਪਿਆ ਕਿ, ਉਸ ਸਮੇਂ ਉੱਥੇ ਬਹੁਤ ਵਿਧਵਾਵਾਂ ਸਨ।
ਲੋਕਾ 11:7
ਮੰਨ ਲਵੋ ਜੇਕਰ ਤੁਹਾਡਾ ਮਿੱਤਰ ਘਰ ਦੇ ਅੰਦਰੋ ਹੀ ਤੁਹਾਨੂੰ ਜਵਾਬ ਦਿੰਦਾ ਹੈ, ‘ਚਲਾ ਜਾ! ਮੈਨੂੰ ਤੰਗ ਨਾ ਕਰ! ਦਰਵਾਜਾ ਪਹਿਲਾਂ ਹੀ ਬੰਦ ਪਿਆ ਹੈ। ਮੈਂ ਅਤੇ ਮੇਰੇ ਬੱਚੇ ਮੰਜੇ ਤੇ ਸੁੱਤੇ ਪਏ ਹਨ ਤੇ ਮੈਂ ਹੁਣ ਉੱਠ ਕੇ ਤੈਨੂੰ ਰੋਟੀਆਂ ਦੇਣ ਦੀ ਜ਼ਹਿਮਤ ਨਹੀਂ ਕਰ ਸੱਕਦਾ।’
ਯੂਹੰਨਾ 20:19
ਯਿਸੂ ਦਾ ਆਪਣੇ ਚੇਲਿਆਂ ਅੱਗੇ ਪ੍ਰਗਟ ਹੋਣਾ ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇੱਕਸਾਥ ਇੱਕਤਰ ਹੋਏ। ਉਨ੍ਹਾਂ ਨੇ ਸਾਰੇ ਦਰਵਾਜੇ ਬੰਦ ਕਰ ਲਏ ਕਿਉਂ ਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਕੋਲ ਆਕੇ ਉਨ੍ਹਾਂ ਸਾਹਮਣੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”
ਯੂਹੰਨਾ 20:26
ਇੱਕ ਹਫ਼ਤੇ ਬਾਦ ਚੇਲੇ ਉਸੇ ਘਰ ਵਿੱਚ ਫਿਰ ਇੱਕਤਰ ਹੋਏ। ਥੋਮਾਂ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਸ਼ਾਂਤੀ ਤੁਹਾਡੇ ਨਾਲ ਹੋਵੇ।”
ਰਸੂਲਾਂ ਦੇ ਕਰਤੱਬ 5:23
ਉਨ੍ਹਾਂ ਆਦਮੀਆਂ ਕਿਹਾ, “ਜੇਲ੍ਹ ਬੰਦ ਸੀ ਅਤੇ ਉਸ ਨੂੰ ਜਿੰਦਰਾ ਵੀ ਲੱਗਿਆ ਹੋਇਆ ਸੀ। ਅਤੇ ਦਰਵਾਜ਼ਿਆਂ ਤੇ ਦਰਬਾਨ ਵੀ ਖੜ੍ਹੇ ਹੋਏ ਸਨ, ਪਰ ਜਦ ਅਸੀਂ ਦਰਵਾਜ਼ੇ ਖੋਲ੍ਹੇ ਤਾਂ ਜੇਲ੍ਹ ਅੰਦਰੋਂ ਖਾਲੀ ਪਈ ਸੀ।”
ਰਸੂਲਾਂ ਦੇ ਕਰਤੱਬ 21:30
ਯਰੂਸ਼ਲਮ ਵਿੱਚ ਸਾਰੇ ਲੋਕ ਬਹੁਤ ਪਰੇਸ਼ਾਨ ਹੋ ਗਏ ਇਸ ਲਈ ਉਹ ਤੇਜ਼ੀ ਨਾਲ ਆਏ ਅਤੇ ਪੌਲੁਸ ਨੂੰ ਫ਼ੜ ਲਿਆ। ਉਨ੍ਹਾਂ ਨੇ ਉਸ ਨੂੰ ਮੰਦਰ ਵਿੱਚੋਂ ਧੱਕ ਕੇ ਬਾਹਰ ਕੱਢ ਦਿੱਤਾ। ਝੱਟ ਹੀ ਮੰਦਰ ਦੇ ਦਰਵਾਜ਼ੇ ਬੰਦ ਹੋ ਗਏ।
੧ ਯੂਹੰਨਾ 3:17
ਫ਼ਰਜ਼ ਕਰੋ ਕਿ ਇੱਕ ਨਿਹਚਾਵਾਨ ਹੈ ਜੋ ਕਿ ਬਹੁਤ ਅਮੀਰ ਹੈ ਅਤੇ ਉਸ ਕੋਲ ਉਹ ਸਭ ਕੁਝ ਹੈ, ਜੋ ਉਸ ਨੂੰ ਚਾਹੀਦਾ। ਪਰ ਜੇਕਰ ਉਹ ਨਿਹਚਾਵਾਨ ਉਦੋਂ ਹਮਦਰਦੀ ਨਹੀਂ ਵਿਖਾਉਂਦਾ ਜਦੋਂ ਉਹ ਆਪਣੇ ਭਰਾ ਨੂੰ ਵੇਖਦਾ ਹੈ ਜਿਹੜਾ ਗਰੀਬ ਹੈ ਅਤੇ ਆਪਣੀ ਰੋਜ਼ੀ ਦਾ ਲੋੜਵੰਦ ਹੈ, ਉਸ ਨਿਹਚਾਵਾਨ ਦੇ ਦਿਲ ਵਿੱਚ ਪਰਮੇਸ਼ੁਰ ਦਾ ਪਿਆਰ ਹੋਣਾ ਕਿਵੇਂ ਸੰਭਵ ਹੈ।
Occurences : 16
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்