ਮੱਤੀ 8:20
ਤਾਂ ਯਿਸੂ ਨੇ ਉਸ ਨੂੰ ਆਖਿਆ, “ਲੂੰਬੜੀਆਂ ਦੇ ਘੁਰਨੇ ਹਨ ਅਤੇ ਪੰਛੀਆਂ ਲਈ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਨੂੰ ਸਿਰ ਰੱਖ ਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ ਹੈ।”
ਲੋਕਾ 9:12
ਦੁਪਿਹਰ ਤੋਂ ਬਾਅਦ, ਬਾਰ੍ਹਾਂ ਰਸੂਲ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਮਿਹਰਬਾਨੀ ਕਰਕੇ ਭੀੜ ਨੂੰ ਜਾਣ ਲਈ ਕਹੋ ਤਾਂ ਜੋ ਉਹ ਨੇੜੇ ਦੇ ਪਿੰਡਾਂ, ਖੇਤਾਂ ਵਿੱਚ ਜਾਕੇ ਕੁਝ ਖਾਣ ਲਈ ਲੱਭ ਸੱਕਣ ਕਿਉਂ ਜੋ ਅਸੀਂ ਇੱਥੇ ਦੂਰ ਬੀਆਵਾਨ ਵਿੱਚ ਹਾਂ।”
ਲੋਕਾ 9:58
ਯਿਸੂ ਨੇ ਆਖਿਆ, “ਲੂੰਬੜੀਆਂ ਦੇ ਰਹਿਣ ਲਈ ਘੁਰਨੇ ਹਨ ਅਤੇ ਪੰਛੀਆਂ ਦੇ ਰਹਿਣ ਲਈ ਆਲ੍ਹਣੇ। ਪਰ ਮਨੁੱਖ ਦੇ ਪੁੱਤਰ ਦੇ ਸਿਰ ਧਰਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ।”
ਲੋਕਾ 24:5
ਡਰ ਦੇ ਕਾਰਣ ਉਨ੍ਹਾਂ ਨੇ ਆਪਣੇ ਸਿਰ ਝੁਕਾ ਲਏ। ਉਨ੍ਹਾਂ ਦੂਤਾਂ ਨੇ ਉਨ੍ਹਾਂ ਔਰਤਾਂ ਨੂੰ ਆਖਿਆ, “ਤੁਸੀਂ ਜਿਉਂਦਿਆਂ ਹੋਇਆਂ ਨੂੰ ਮੋਇਆਂ ਵਿੱਚ ਕਿਉਂ ਲੱਭ ਰਹੀਆਂ ਹੋ?
ਲੋਕਾ 24:29
ਪਰ ਉਨ੍ਹਾਂ ਨੇ ਜੋਰ ਪੂਰਵਕ ਉਸ ਨੂੰ ਬੇਨਤੀ ਕੀਤੀ, “ਸਾਡੇ ਨਾਲ ਠਹਿਰ ਜਾ, ਕਾਫ਼ੀ ਸਮਾਂ ਹੋ ਗਿਆ ਹੈ, ਲੱਗਭੱਗ ਰਾਤ ਹੋ ਗਈ ਹੈ।” ਤਾਂ ਉਹ ਉਨ੍ਹਾਂ ਨਾਲ ਠਹਿਰਨ ਲਈ ਅੰਦਰ ਚੱਲਿਆ ਗਿਆ।
ਯੂਹੰਨਾ 19:30
ਜਦ ਯਿਸੂ ਨੇ ਸਿਰਕੇ ਦਾ ਸਵਾਦ ਵੇਖਿਆ, ਉਸ ਨੇ ਆਖਿਆ, “ਇਹ ਪੂਰਾ ਹੋ ਗਿਆ ਹੈ।” ਤਦ ਯਿਸੂ ਨੇ ਆਪਣਾ ਸਿਰ ਨਿਵਾਇਆ ਅਤੇ ਜਾਨ ਦੇ ਦਿੱਤੀ।
ਇਬਰਾਨੀਆਂ 11:34
ਕੁਝ ਲੋਕਾਂ ਨੇ ਭਿਆਨਕ ਅੱਗਾਂ ਬੁਝਾ ਦਿੱਤੀਆਂ ਅਤੇ ਦੂਸਰੇ ਤਲਵਾਰਾਂ ਨਾਲ ਮਾਰੇ ਜਾਣ ਤੋਂ ਬਚ ਗਏ। ਉਨ੍ਹਾਂ ਨੇ ਇਹ ਸਭ ਆਪਣੀ ਨਿਹਚਾ ਦੇ ਕਾਰਣ ਕੀਤਾ। ਜਿਹੜੇ ਲੋਕ ਕਮਜ਼ੋਰ ਸਨ ਉਹ ਨਿਹਚਾ ਦੁਆਰਾ ਬਲਵਾਨ ਬਣਾਏ ਗਏ ਸਨ। ਉਹ ਜੰਗ ਵਿੱਚ ਸ਼ਕਤੀਸ਼ਾਲੀ ਬਣ ਗਏ ਅਤੇ ਦੁਸ਼ਮਣ ਦੀਆਂ ਫ਼ੌਜਾਂ ਨੂੰ ਬਾਹਰ ਭਜਾ ਦਿੱਤਾ।
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்