ਰਸੂਲਾਂ ਦੇ ਕਰਤੱਬ 2:42
ਨਿਹਚਾਵਾਨਾਂ ਨੇ ਹਰੇਕ ਚੀਜ਼ ਨੂੰ ਵੰਡਿਆ ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਲ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕੱਠੇ ਖਾਂਦੇ ਅਤੇ ਇਕੱਠੇ ਹੀ ਪ੍ਰਾਰਥਨਾ ਕਰਦੇ।
ਰੋਮੀਆਂ 15:26
ਮਕਦੂਨਿਯਾ ਅਤੇ ਅਖਾਯਾ ਦੇ ਸ਼ਰਧਾਲੂਆਂ ਨੇ ਖੁਸ਼ੀ ਨਾਲ ਯਰੂਸ਼ਲਮ ਵਿੱਚ ਪਰਮੇਸ਼ੁਰ ਦੇ ਲੋਕਾਂ ਦੀ ਮਦਦ ਲਈ, ਜਿਹੜੇ ਗਰੀਬ ਹਨ, ਕੁਝ ਪੈਸਾ ਇਕੱਠਾ ਕਰਨ ਦਾ ਨਿਸ਼ਚਾ ਕੀਤਾ ਹੈ।
੧ ਕੁਰਿੰਥੀਆਂ 1:9
ਪਰਮੇਸ਼ੁਰ ਵਫ਼ਾਦਾਰ ਹੈ। ਉਸ ਨੇ ਤੁਹਾਨੂੰ ਯਿਸੂ ਮਸੀਹ, ਅਪਣੇ ਪੁੱਤਰ ਅਤੇ ਸਾਡੇ ਪ੍ਰਭੂ ਨਾਲ ਸਾਂਝੀਵਾਲ ਹੋਕੇ ਜਿਉਣ ਲਈ ਚੁਣਿਆ ਹੈ।
੧ ਕੁਰਿੰਥੀਆਂ 10:16
ਅਸੀਸਾਂ ਦਾ ਉਹ ਪਿਆਲਾ ਜਿਸ ਵਾਸਤੇ ਅਸੀਂ ਧੰਨਵਾਦ ਅਦਾ ਕਰਦੇ ਹਾਂ ਅਤੇ ਜਿਸ ਵਿੱਚੋਂ ਪੀਂਦੇ ਹਾਂ; ਕੀ ਇਹ ਸਾਨੂੰ ਮਸੀਹ ਦੇ ਲਹੂ ਵਿੱਚ ਸਾਂਝੀਵਾਨ ਨਹੀਂ ਬਣਾਉਂਦਾ? ਅਤੇ ਜਿਹੜੀ ਰੋਟੀ ਅਸੀਂ ਤੋੜਦੇ ਹਾਂ ਅਤੇ ਖਾਂਦੇ ਹਾਂ, ਕੀ ਇਹ ਸਾਨੂੰ ਮਸੀਹ ਦੇ ਸਰੀਰ ਵਿੱਚ ਸਾਂਝੀਵਾਨ ਨਹੀਂ ਬਣਾਉਂਦੀ?
੧ ਕੁਰਿੰਥੀਆਂ 10:16
ਅਸੀਸਾਂ ਦਾ ਉਹ ਪਿਆਲਾ ਜਿਸ ਵਾਸਤੇ ਅਸੀਂ ਧੰਨਵਾਦ ਅਦਾ ਕਰਦੇ ਹਾਂ ਅਤੇ ਜਿਸ ਵਿੱਚੋਂ ਪੀਂਦੇ ਹਾਂ; ਕੀ ਇਹ ਸਾਨੂੰ ਮਸੀਹ ਦੇ ਲਹੂ ਵਿੱਚ ਸਾਂਝੀਵਾਨ ਨਹੀਂ ਬਣਾਉਂਦਾ? ਅਤੇ ਜਿਹੜੀ ਰੋਟੀ ਅਸੀਂ ਤੋੜਦੇ ਹਾਂ ਅਤੇ ਖਾਂਦੇ ਹਾਂ, ਕੀ ਇਹ ਸਾਨੂੰ ਮਸੀਹ ਦੇ ਸਰੀਰ ਵਿੱਚ ਸਾਂਝੀਵਾਨ ਨਹੀਂ ਬਣਾਉਂਦੀ?
੨ ਕੁਰਿੰਥੀਆਂ 6:14
ਗੈਰ ਮਸੀਹੀਆਂ ਬਾਰੇ ਚੇਤਾਵਨੀ ਤੁਸੀਂ ਉਨ੍ਹਾਂ ਵਿਅਕਤੀਆਂ ਵਰਗੇ ਨਹੀਂ ਹੋ ਜਿਹੜੇ ਵਿਸ਼ਵਾਸ ਨਹੀਂ ਰੱਖਦੇ। ਇਸ ਲਈ ਉਨ੍ਹਾਂ ਦੇ ਨਾਲ ਨਾ ਜੁੜੋ। ਚੰਗਿਆਈ ਅਤੇ ਬੁਰਿਆਈ ਇਕੱਠੇ ਨਹੀਂ, ਚਾਨਣ ਅਤੇ ਹਨੇਰੇ ਦੀ ਸੰਗਤ ਇਕੱਠਿਆਂ ਨਹੀਂ ਹੋ ਸੱਕਦੀ।
੨ ਕੁਰਿੰਥੀਆਂ 8:4
ਉਹ ਸਾਨੂੰ ਬੇਨਤੀ ਕਰ ਰਹੇ ਸਨ ਅਤੇ ਬਾਰ ਬਾਰ ਪੁੱਛ ਰਹੇ ਸਨ ਕਿ ਉਹ ਵੀ ਪਰਮੇਸ਼ੁਰ ਦੇ ਲੋਕਾਂ ਦੀ ਇਸ ਉਦਾਰ ਸੇਵਾ ਵਿੱਚ ਸ਼ਰੀਕ ਹੋ ਸੱਕਣ।
੨ ਕੁਰਿੰਥੀਆਂ 9:13
ਜਿਹੜਾ ਚੰਦਾ ਤੁਸੀਂ ਦਿੰਦੇ ਹੋ ਉਹ ਤੁਹਾਡੇ ਵਿਸ਼ਵਾਸ ਦਾ ਪ੍ਰਮਾਣ ਹੈ। ਇਸ ਵਾਸਤੇ ਲੋਕੀਂ ਪਰਮੇਸ਼ੁਰ ਦੀ ਉਸਤਤਿ ਕਰਨਗੇ। ਉਹ ਪਰਮੇਸ਼ੁਰ ਦੀ ਉਸਤਤਿ ਇਸ ਵਾਸਤੇ ਕਰਨਗੇ ਕਿਉਂਕਿ ਤੁਸੀਂ ਮਸੀਹ ਦੀ ਖੁਸ਼ਖਬਰੀ ਪਿੱਛੇ ਚਲਦੇ ਹੋ ਉਹ ਖੁਸ਼ਖਬਰੀ ਜਿਸ ਵਿੱਚ ਤੁਸੀਂ ਵਿਸ਼ਵਾਸ ਕਰਦੇ ਹੋ। ਲੋਕੀ ਪਰਮੇਸ਼ੁਰ ਦੀ ਉਸਤਤਿ ਕਰਨਗੇ ਕਿਉਂਕਿ ਤੁਸੀਂ ਉਨ੍ਹਾਂ ਨਾਲ ਅਤੇ ਸਾਰੇ ਲੋਕਾਂ ਨਾਲ ਸਾਂਝਾ ਕਰਦੇ ਹੋ।
ਗਲਾਤੀਆਂ 2:9
ਯਾਕੂਬ ਪਤਰਸ ਅਤੇ ਯੂਹੰਨਾ ਆਗੂ ਦਿਖਾਈ ਦਿੰਦੇ ਸਨ। ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਨੇ ਮੇਰੇ ਤੇ ਵੀ ਇਹ ਵਿਸ਼ੇਸ਼ ਕਿਰਪਾ ਕੀਤੀ ਹੈ। ਇਸ ਲਈ ਉਨ੍ਹਾਂ ਨੇ ਮੈਨੂੰ ਅਤੇ ਬਰਨਬਾਸ ਨੂੰ ਪ੍ਰਵਾਨ ਕਰ ਲਿਆ। ਪਤਰਸ ਯਾਕੂਬ ਅਤੇ ਯੂਹੰਨਾ ਨੇ ਆਖਿਆ, “ਪੌਲੁਸ ਤੇ ਬਰਨਾਬਸ ਅਸੀਂ ਇਹ ਮੰਨਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਕੋਲ ਜਾਓ ਜਿਹੜੇ ਯਹੂਦੀ ਨਹੀਂ ਹਨ। ਅਸੀਂ ਯਹੂਦੀਆਂ ਕੋਲ ਜਾਵਾਂਗੇ।”
Occurences : 20
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்