ਮੱਤੀ 26:10
ਯਿਸੂ ਜਾਣਦਾ ਸੀ ਕਿ ਕੀ ਵਾਪਰਿਆ ਸੀ। ਇਸ ਲਈ ਉਸ ਨੇ ਆਖਿਆ, “ਤੁਸੀਂ ਇਸ ਔਰਤ ਨੂੰ ਕਿਉਂ ਖਿਝਾ ਰਹੇ ਹੋ? ਉਸ ਨੇ ਮੇਰੇ ਲਈ ਇਹ ਬਹੁਤ ਚੰਗਾ ਕੀਤਾ ਹੈ।
ਮਰਕੁਸ 14:6
ਯਿਸੂ ਨੇ ਆਖਿਆ, “ਤੁਸੀਂ ਉਸ ਨੂੰ ਇੱਕਲਾ ਛੱਡ ਦਿਉ। ਤੁਸੀਂ ਉਸ ਨੂੰ ਪਰੇਸ਼ਾਨ ਨਾ ਕਰੋ? ਉਸ ਨੇ ਮੇਰੇ ਲਈ ਬਹੁਤ ਚੰਗਾ ਕੰਮ ਕੀਤਾ ਹੈ।
ਲੋਕਾ 11:7
ਮੰਨ ਲਵੋ ਜੇਕਰ ਤੁਹਾਡਾ ਮਿੱਤਰ ਘਰ ਦੇ ਅੰਦਰੋ ਹੀ ਤੁਹਾਨੂੰ ਜਵਾਬ ਦਿੰਦਾ ਹੈ, ‘ਚਲਾ ਜਾ! ਮੈਨੂੰ ਤੰਗ ਨਾ ਕਰ! ਦਰਵਾਜਾ ਪਹਿਲਾਂ ਹੀ ਬੰਦ ਪਿਆ ਹੈ। ਮੈਂ ਅਤੇ ਮੇਰੇ ਬੱਚੇ ਮੰਜੇ ਤੇ ਸੁੱਤੇ ਪਏ ਹਨ ਤੇ ਮੈਂ ਹੁਣ ਉੱਠ ਕੇ ਤੈਨੂੰ ਰੋਟੀਆਂ ਦੇਣ ਦੀ ਜ਼ਹਿਮਤ ਨਹੀਂ ਕਰ ਸੱਕਦਾ।’
ਲੋਕਾ 18:5
ਪਰ ਇਹ ਔਰਤ ਮੈਨੂੰ ਕਿੰਨਾ ਦੁੱਖ ਦਿੰਦੀ ਹੈ। ਜੇਕਰ ਇਹ ਜੋ ਚਾਹੁੰਦੀ ਹੈ ਮੈਂ ਇਸ ਨੂੰ ਦੇ ਦੇਵਾਂ ਤਾਂ ਇਹ ਮੈਨੂੰ ਇੱਕਲਿਆਂ ਛੱਡ ਜਾਵੇਗੀ ਤੇ ਜੇਕਰ ਮੈਂ ਉਸਦੀ ਸਮੱਸਿਆ ਹੱਲ ਨਾ ਕੀਤੀ, ਉਹ ਆਉਣਾ ਜਾਰੀ ਰੱਖੇਗੀ ਅਤੇ ਮੈਨੂੰ ਪਰੇਸ਼ਾਨ ਕਰਦੀ ਰਹੇਗੀ।’”
ਯੂਹੰਨਾ 4:38
ਮੈਂ ਤੁਹਾਨੂੰ ਇਸ ਫ਼ਸਲ ਦਾ ਫ਼ਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਰਹੇ ਹੋ।”
੧ ਕੁਰਿੰਥੀਆਂ 3:8
ਜਿਹੜਾ ਵਿਅਕਤੀ ਬੀਜ ਬੀਜਦਾ ਹੈ ਅਤੇ ਜਿਹੜਾ ਇਸ ਨੂੰ ਸਿੰਜਦਾ ਹੈ, ਦੋਹਾਂ ਦਾ ਇੱਕ ਮਕਸਦ ਹੈ। ਅਤੇ ਹਰੇਕ ਉਸ ਦੇ ਅਨੁਸਾਰ ਫ਼ਲ ਪ੍ਰਾਪਤ ਕਰੇਗਾ।
੧ ਕੁਰਿੰਥੀਆਂ 15:58
ਇਸ ਲਈ ਮੇਰੇ ਪਿਆਰੇ ਭਰਾਵੋ ਅਤੇ ਭੈਣੋ ਤਕੜੇ ਹੋਵੋ। ਕਿਸੇ ਵੀ ਚੀਜ਼ ਨੂੰ ਆਪਣੇ ਆਪ ਨੂੰ ਬਦਲਣ ਦੀ ਆਗਿਆ ਨਾ ਦਿਉ। ਪੂਰੀ ਤਰ੍ਹਾਂ ਆਪਨੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕਾਰਜ ਨਮਿੱਤ ਕਰ ਦਿਉ। ਤੁਸੀਂ ਜਾਣਦੇ ਹੋ ਕਿ ਜਿਹੜਾ ਕਾਰਜ ਤੁਸੀਂ ਪ੍ਰਭੂ ਵਿੱਚ ਕਰਦੇ ਹੋ, ਵਿਅਰਥ ਨਹੀਂ ਜਾਵੇਗਾ।
੨ ਕੁਰਿੰਥੀਆਂ 6:5
ਸਾਨੂੰ ਮਾਰਿਆ ਕੁੱਟਿਆ ਅਤੇ ਬੰਦੀ ਬਣਾਇਆ ਜਾਂਦਾ ਹੈ। ਲੋਕ ਪਰੇਸ਼ਾਨ ਹੁੰਦੇ ਹਨ ਅਤੇ ਸਾਡੇ ਨਾਲ ਲੜਦੇ ਹਨ। ਅਸੀਂ ਸਖਤ ਮਿਹਨਤ ਕਰਦੇ ਹਾਂ, ਅਤੇ ਕਦੇ ਕਦੇ ਅਸੀਂ ਨੀਂਦ ਅਤੇ ਭੋਜਨ ਤੋਂ ਵਾਂਝੇ ਰਹਿ ਜਾਂਦੇ ਹਾਂ।
੨ ਕੁਰਿੰਥੀਆਂ 10:15
ਅਸੀਂ ਆਪਣੀ ਸ਼ੇਖੀ ਨੂੰ ਆਪਣੇ ਕਾਰਜ ਤੱਕ ਹੀ ਸੀਮਿਤ ਰੱਖਦੇ ਹਾਂ ਅਸੀਂ ਹੋਰਾਂ ਦੇ ਕੀਤੇ ਹੋਏ ਕਾਰਜ ਬਾਰੇ ਗੁਮਾਨ ਨਹੀਂ ਕਰਦੇ। ਉਵੇਂ ਹੀ ਜਿਵੇਂ ਤੁਹਾਡੀ ਨਿਹਚਾ ਵੱਧਣਾ ਜਾਰੀ ਰੱਖਦੀ ਹੈ, ਸਾਨੂੰ ਉਮੀਦ ਹੈ ਕਿ ਤੁਹਾਡੇ ਵਿੱਚ ਸਾਡਾ ਕਾਰਜ ਵੀ ਵੱਧੇਰੇ ਹੱਦ ਤੱਕ ਵੱਧੇਗਾ।
੨ ਕੁਰਿੰਥੀਆਂ 11:23
ਕੀ ਉਹ ਲੋਕ ਮਸੀਹ ਦੀ ਸੇਵਾ ਕਰ ਰਹੇ ਹਨ? ਮੈਂ ਉਨ੍ਹਾਂ ਨਾਲੋਂ ਵੱਧਕੇ ਉਸਦੀ ਸੇਵਾ ਕਰ ਰਿਹਾ ਹਾਂ। (ਮੈਂ ਝੱਲਾ ਹਾਂ ਜੋ ਇਸ ਤਰ੍ਹਾਂ ਗੱਲਾਂ ਕਰ ਰਿਹਾ ਹਾਂ।) ਮੈਂ ਉਨ੍ਹਾਂ ਲੋਕਾਂ ਨਾਲੋਂ ਵੱਧੇਰੇ ਕਾਰਜ ਕੀਤਾ ਹੈ। ਬਹੁਤ ਵਾਰੀ ਮੈਂ ਕੈਦ ਵਿੱਚ ਸਾਂ। ਮੈਂ ਵੀ ਵੱਧੇਰੇ ਕੁੱਟਾਂ ਝੱਲੀਆਂ ਹਨ। ਬਹੁਤ ਵਾਰੀ ਮੈਂ ਮੌਤ ਦੇ ਬਹੁਤ ਨੇੜੇ ਸਾਂ।
Occurences : 19
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்