ਮੱਤੀ 26:29
ਮੈਂ ਤੁਹਾਨੂੰ ਦੱਸਦਾ ਹਾਂ, ਕਿ ਮੈਂ ਇਸ ਮੈਅ ਨੂੰ ਫ਼ੇਰ ਕਦੇ ਨਹੀਂ ਪੀਵਾਂਗਾ। ਪਰ ਜਦੋਂ ਮੈਂ ਇਸ ਨੂੰ ਆਪਣੇ ਪਿਤਾ ਦੇ ਰਾਜ ਵਿੱਚ ਤੁਹਾਡੇ ਨਾਲ ਪੀਵਾਂਗਾ ਤਾਂ ਇਹ ਨਵੀਂ ਹੋਵੇਗੀ।”
ਮਰਕੁਸ 14:25
ਮੈਂ ਤੁਹਾਨੂੰ ਸੱਚ ਆਖਦਾ ਹੈ। ਮੈਂ ਇਹ ਦਾਖ ਰਸ ਫ਼ੇਰ ਨਹੀਂ ਪੀਵਾਂਗਾ, ਜਦੋਂ ਮੈਂ ਇਹ ਪਰਮੇਸ਼ੁਰ ਦੇ ਰਾਜ ਵਿੱਚ ਪੀਵਾਂਗਾ ਇਹ ਨਵਾਂ ਹੋਵੇਗਾ।”
ਲੋਕਾ 22:18
ਮੈਂ ਤੁਹਾਨੂੰ ਦੱਸਦਾ ਕਿ ਮੈਂ ਇਹ ਦਾਖਰਸ ਓਨਾ ਚਿਰ ਫਿਰ ਕਦੀ ਵੀ ਨਹੀਂ ਪੀਵਾਂਗਾ ਜਿੰਨਾ ਚਿਰ ਫਿਰ ਪਰਮੇਸ਼ੁਰ ਦਾ ਰਾਜ ਨਹੀਂ ਆਉਂਦਾ।”
ਯੂਹੰਨਾ 15:1
ਯਿਸੂ ਅੰਗੂਰਾਂ ਦੀ ਵੇਲ ਹੈ ਯਿਸੂ ਨੇ ਆਖਿਆ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।
ਯੂਹੰਨਾ 15:4
ਮੇਰੇ ਵਿੱਚ ਸਥਿਰ ਰਹੋ ਅਤੇ ਮੈਂ ਤੁਹਾਡੇ ਵਿੱਚ ਸਥਿਰ ਰਹਾਂਗਾ। ਕੋਈ ਵੀ ਟਹਿਣੀ ਆਪਣੇ-ਆਪ ਫ਼ਲ ਨਹੀਂ ਦੇ ਸੱਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਸਥਿਰ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਕਰਨ ਦੇ ਯੋਗ ਨਹੀਂ ਹੋਵੋਂਗੇ।
ਯੂਹੰਨਾ 15:5
“ਅੰਗੂਰਾਂ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮਨੁੱਖ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਮਨੁੱਖ ਅਨੇਕਾਂ ਫ਼ਲ ਦੇਵੇਗਾ ਪਰ ਮੈਥੋਂ ਬਗੈਰ ਤੁਸੀਂ ਕੁਝ ਵੀ ਨਹੀਂ ਕਰ ਸੱਕਦੇ।
ਯਾਕੂਬ 3:12
ਮੇਰੇ ਭਰਾਵੋ ਅਤੇ ਭੈਣੋ ਕੀ ਅੰਜੀਰ ਦੇ ਪੇੜ ਉੱਤੇ ਜੈਤੂਨ ਦੇ ਫ਼ਲ ਉਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਜੈਤੂਨ ਦੇ ਫ਼ਲ ਉੱਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਅੰਜੀਰ ਦੇ ਫ਼ਲ ਉੱਗ ਸੱਕਦਾ ਹੈ? ਨਹੀਂ। ਅਤੇ ਲੂਣੇ ਪਾਣੀ ਨਾਲ ਭਰਿਆ ਖੂਹ ਮਿੱਠਾ ਪਾਣੀ ਨਹੀਂ ਦੇ ਸੱਕਦਾ।
ਪਰਕਾਸ਼ ਦੀ ਪੋਥੀ 14:18
ਫ਼ੇਰ ਇੱਕ ਹੋਰ ਦੂਤ ਜੱਗਵੇਦੀ ਵੱਲੋਂ ਬਾਹਰ ਆਇਆ। ਇਸ ਦੂਤ ਕੋਲ ਅੱਗ ਉੱਤੇ ਅਧਿਕਾਰ ਸੀ। ਇਸ ਦੂਤ ਨੇ ਉੱਚੀ ਅਵਾਜ਼ ਨਾਲ ਉਸ ਨੂੰ ਸੱਦਿਆ। ਜਿੱਸ ਕੋਲ ਤਿੱਖੀ ਦਾਤਰੀ ਸੀ ਅਤੇ ਆਖਿਆ, “ਆਪਣੀ ਤਿੱਖੀ ਦਾਤਰੀ ਲੈ ਅਤੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰ ਤੋੜ। ਅੰਗੂਰ ਪੱਕੇ ਹੋਏ ਹਨ।”
ਪਰਕਾਸ਼ ਦੀ ਪੋਥੀ 14:19
ਦੂਤ ਨੇ ਆਪਣੀ ਦਾਤਰੀ ਧਰਤੀ ਵੱਲ ਵਗਾਈ। ਦੂਤ ਨੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਗੁੱਸੇ ਦੀ ਵੱਡੀ ਘੁਲਾੜੀ ਵਿੱਚ ਪਾ ਦਿੱਤਾ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்