ਰਸੂਲਾਂ ਦੇ ਕਰਤੱਬ 10:1
ਪਤਰਸ ਅਤੇ ਕੁਰਨੇਲਿਯੁਸ ਕੈਸਰਿਯਾ ਨਾਂ ਦੇ ਸ਼ਹਿਰ ਵਿੱਚ ਕੁਰਨੇਲਿਯੁਸ ਨਾਂ ਦਾ ਇੱਕ ਆਦਮੀ ਸੀ। ਉਹ ਰੋਮ ਦੀ ਸੈਨਾ ਦੇ ਸਮੂਹ “ਇਤਾਲਿਯਾਨ” ਵਿੱਚ ਇੱਕ ਅਧਿਕਾਰੀ ਸੀ।
ਰਸੂਲਾਂ ਦੇ ਕਰਤੱਬ 10:3
ਇੱਕ ਦੁਪਹਿਰ ਤਿੰਨ ਵਜੇ ਦੇ ਆਸ-ਪਾਸ ਉਸ ਨੇ ਇੱਕ ਦਰਸ਼ਨ ਦੇਖਿਆ। ਦਰਸ਼ਨ ਵਿੱਚ ਪਰਮੇਸ਼ੁਰ ਵੱਲੋਂ ਇੱਕ ਦੂਤ ਉਸ ਕੋਲ ਆਇਆ ਅਤੇ ਆਖਣ ਲੱਗਾ, “ਕੁਰਨੇਲਿਯੁਸ।”
ਰਸੂਲਾਂ ਦੇ ਕਰਤੱਬ 10:7
ਜਿਹੜਾ ਦੂਤ ਕੁਰਨੇਲਿਯੁਸ ਨਾਲ ਗੱਲ ਕਰ ਰਿਹਾ ਸੀ, ਚੱਲਾ ਗਿਆ। ਉਸਤੋਂ ਬਾਅਦ ਕੁਰਨੇਲਿਯੁਸ ਨੇ ਆਪਣੇ ਦੋ ਨੌਕਰਾਂ ਤੇ ਇੱਕ ਸਿਪਾਹੀ ਨੂੰ ਬੁਲਵਾਇਆ। ਇਹ ਸਿਪਾਹੀ ਵੀ ਧਰਮੀ ਮਨੁੱਖ ਸੀ।
ਰਸੂਲਾਂ ਦੇ ਕਰਤੱਬ 10:17
ਪਤਰਸ ਦਰਸ਼ਨ ਦੇ ਅਰਥ ਬਾਰੇ ਸੋਚ ਹੈਰਾਨ ਹੋ ਰਿਹਾ ਸੀ। ਇਸ ਵਿੱਚਕਾਰ ਕੁਰਨੇਲਿਯੁਸ ਦੇ ਭੇਜੇ ਬੰਦਿਆਂ ਨੇ ਸ਼ਮਊਨ ਦਾ ਘਰ ਲੱਭ ਲਿਆ। ਉਹ ਫ਼ਾਟਕ ਤੇ ਖੜ੍ਹੇ ਸਨ।
ਰਸੂਲਾਂ ਦੇ ਕਰਤੱਬ 10:21
ਫ਼ੇਰ ਪਤਰਸ ਹੇਠਾਂ ਉਤਰਿਆ ਅਤੇ ਆਦਮੀਆਂ ਨੂੰ ਆਖਿਆ, “ਮੈਂ ਹੀ ਉਹ ਆਦਮੀ ਹਾਂ ਜਿਸ ਨੂੰ ਤੁਸੀਂ ਲੱਭਣ ਆਏ ਹੋ। ਤੁਸੀਂ ਇੱਥੇ ਕਿਸ ਵਾਸਤੇ ਆਏ ਹੋ?”
ਰਸੂਲਾਂ ਦੇ ਕਰਤੱਬ 10:22
ਉਹ ਬੋਲੇ, “ਇੱਕ ਪਵਿੱਤਰ ਦੂਤ ਨੇ ਕੁਰਨੇਲਿਯੁਸ ਨੂੰ ਤੈਨੂੰ ਆਪਣੇ ਘਰ ਸੱਦਾ ਦੇਣ ਲਈ ਆਖਿਆ ਹੈ। ਉਹ ਇੱਕ ਸੈਨਾ ਦਾ ਅਫ਼ਸਰ ਅਤੇ ਭਲਾ ਆਦਮੀ ਹੈ। ਉਹ ਪਰਮੇਸ਼ੁਰ ਦੀ ਉਪਾਸਨਾ ਕਰਦਾ ਹੈ ਅਤੇ ਸਾਰੇ ਯਹੂਦੀ ਉਸਦਾ ਸਤਿਕਾਰ ਕਰਦੇ ਹਨ। ਦੂਤ ਨੇ ਉਸ ਨੂੰ ਤੈਨੂੰ ਆਪਣੇ ਘਰ ਬੁਲਾਉਣ ਲਈ ਆਖਿਆ ਹੈ ਤਾਂ ਕਿ ਜੋ ਕੁਝ ਗੱਲਾਂ ਤੂੰ ਆਖਣਾ ਚਾਹੁੰਦਾ ਹੈ ਉਹ ਸੁਣ ਲਵੇਂ।”
ਰਸੂਲਾਂ ਦੇ ਕਰਤੱਬ 10:24
ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ, ਜਿੱਥੇ ਕੁਰਨੇਲਿਯੁਸ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਉਸ ਨੇ ਪਹਿਲਾਂ ਤੋਂ ਹੀ ਆਪਣੇ ਘਰ ਵਿੱਚ ਰਿਸ਼ਤੇਦਾਰਾਂ ਅਤੇ ਨੇੜੇ ਦੇ ਮਿੱਤਰਾਂ ਨੂੰ ਸੱਦਾ ਦੇਕੇ ਇਕੱਠਾ ਕੀਤਾ ਹੋਇਆ ਸੀ।
ਰਸੂਲਾਂ ਦੇ ਕਰਤੱਬ 10:25
ਜਦੋਂ ਪਤਰਸ ਨੇ ਘਰ ਅੰਦਰ ਪ੍ਰਵੇਸ਼ ਕੀਤਾ ਤਾਂ ਪਤਰਸ ਨੂੰ ਕੁਰਨੇਲਿਯੁਸ ਮਿਲਿਆ ਅਤੇ ਉਸ ਦੇ ਪੈਰਾਂ ਤੇ ਮੱਥਾ ਟੇਕਿਆ।
ਰਸੂਲਾਂ ਦੇ ਕਰਤੱਬ 10:30
ਕੁਰਨੇਲਿਯੁਸ ਨੇ ਕਿਹਾ, “ਚਾਰ ਦਿਨ ਪਹਿਲਾਂ ਮੈਂ ਆਪਣੇ ਘਰ ਵਿੱਚ ਪ੍ਰਾਰਥਨਾ ਕਰ ਰਿਹਾ ਸਾਂ, ਇਹ ਦੁਪਹਿਰੇ ਤਿੰਨ ਕੁ ਵਜੇ ਦੇ ਆਸ-ਪਾਸ ਦਾ ਵਕਤ ਸੀ। ਅਚਾਨਕ ਇੱਕ ਦੂਤ ਮੇਰੇ ਅੱਗੇ ਆਕੇ ਖੜੋ ਗਿਆ, ਉਸ ਨੇ ਬੜੇ ਚਮਕੀਲੇ ਕੱਪੜੇ ਪਾਏ ਹੋਏ ਸਨ।
ਰਸੂਲਾਂ ਦੇ ਕਰਤੱਬ 10:31
ਉਸ ਆਦਮੀ ਨੇ ਕਿਹਾ, ‘ਕੁਰਨੇਲਿਯੁਸ, ਪਰਮੇਸ਼ੁਰ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਗਰੀਬਾਂ ਨੂੰ ਦਿੱਤੀਆਂ ਤੇਰੀਆਂ ਦਾਤਾਂ ਵੇਖ ਲਈਆਂ ਹਨ।
Occurences : 10
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்