ਮੱਤੀ 12:44
ਤਦ ਇਹ ਆਖਦਾ ਹੈ, ‘ਮੈਂ ਆਪਣੇ ਘਰੋਂ, ਜਿੱਥੋਂ ਨਿਕਲਿਆ ਸੀ, ਉੱਥੇ ਹੀ ਮੁੜ ਜਾਵਾਂਗਾ।’ ਅਤੇ ਜਦੋਂ ਉਹ ਮੁੜ ਉਸ ਘਰ ਪਰਤਦਾ ਹੈ ਤਾਂ ਉਹ ਵੇਖਦਾ ਹੈ ਕਿ ਉਹ ਘਰ ਸੁੰਨਾ, ਝਾੜਿਆ ਅਤੇ ਸੰਵਰਿਆ ਹੋਇਆ ਹੈ।
ਮੱਤੀ 23:29
“ਤੁਹਾਡੇ ਤੇ ਲਾਹਨਤ ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਕਿਉਂ ਜੋ ਤੁਸੀਂ ਨਬੀਆਂ ਲਈ ਕਬਰਾਂ ਬਨਾਉਂਦੇ ਹੋ ਅਤੇ ਧਰਮੀ ਲੋਕਾਂ ਦੀਆਂ ਕਬਰਾਂ ਦਾ ਸਤਿਕਾਰ ਕਰਦੇ ਹੋ।
ਮੱਤੀ 25:7
“ਤਦ ਸਾਰੀਆਂ ਕੁਆਰੀਆਂ ਉੱਠੀਆਂ, ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ।
ਲੋਕਾ 11:25
ਫ਼ਿਰ ਉਹ ਵਾਪਸ ਆਉਂਦਾ ਹੈ ਅਤੇ ਜਦੋਂ ਉਹ ਉਸ ਥਾਂ ਨੂੰ ਸਾਫ਼ ਅਤੇ ਸੱਜਿਆ ਸਵਰਿਆ ਵੇਖਦਾ ਹੈ।
ਲੋਕਾ 21:5
ਮੰਦਰ ਦੀ ਤਬਾਹੀ ਕੁਝ ਚੇਲੇ ਆਪਸ ਵਿੱਚ ਮੰਦਰ ਬਾਰੇ ਗੱਲਾਂ ਕਰਦੇ ਹੋਏ ਕਹਿ ਰਹੇ ਸਨ, “ਇਹ ਬੜਾ ਖੂਬਸੂਰਤ ਮੰਦਰ ਹੈ, ਜੋ ਕਿ ਸਭ ਤੋਂ ਵੱਧੀਆ ਪੱਥਰਾਂ ਦਾ ਬਣਿਆ ਹੋਇਆ ਹੈ। ਵੇਖੋ, ਇਸ ਮੰਦਰ ਨੂੰ ਸਜਾਉਣ ਵਾਸਤੇ ਕਿੰਨੇ ਤੋਹਫ਼ੇ ਭੇਂਟ ਕੀਤੇ ਗਏ ਹਨ।”
੧ ਤਿਮੋਥਿਉਸ 2:9
ਮੈਂ ਇਹ ਵੀ ਚਾਹੁੰਨਾ ਕਿ ਔਰਤਾਂ ਉਹੋ ਜਿਹੇ ਕੱਪੜੇ ਪਾਉਣ ਜਿਹੜੇ ਉਨ੍ਹਾਂ ਲਈ ਢੁਕਵੇਂ ਹੋਣ। ਔਰਤਾਂ ਨੂੰ ਲਾਜ਼ ਅਤੇ ਸੰਜਮ ਸਹਿਤ ਤਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵਾਲਾਂ ਦੀ ਸਜਾਵਟ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਆਪ ਨੂੰ ਸੁੰਦਰ ਦਰਸ਼ਾਉਣ ਲਈ ਸੋਨੇ ਜਾਂ ਹੀਰੇ ਮੋਤੀ ਜਾਂ ਮਹਿੰਗੇ ਕੱਪੜੇ ਨਹੀਂ ਪਹਿਨਣੇ ਚਾਹੀਦੇ।
ਤੀਤੁਸ 2:10
ਉਨ੍ਹਾਂ ਨੂੰ ਆਪਣੇ ਮਾਲਕਾਂ ਦੀ ਕੋਈ ਚੀਜ਼ ਚੋਰੀ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਸਬੂਤ ਦੇਣਾ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਭਰੋਸੇਮੰਦ ਹਨ। ਗੁਲਾਮਾਂ ਨੂੰ ਇਹ ਗੱਲਾਂ ਆਪਣੇ ਸਭ ਕੰਮਾ ਵਿੱਚ ਕਰਨੀਆਂ ਚਾਹੀਦੀਆਂ ਹਨ ਤਾਂ, ਉਹ ਸਾਬਤ ਕਰ ਸੱਕਦੇ ਹਨ ਕਿ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਦੇ ਉਪਦੇਸ਼ ਚੰਗੇ ਹਨ।
੧ ਪਤਰਸ 3:5
ਅਤੀਤ ਵਿੱਚ, ਇਸੇ ਢੰਗ ਨਾਲ, ਪਵਿੱਤਰ ਔਰਤਾਂ, ਆਪਣੀ ਆਸ ਪਰਮੇਸ਼ੁਰ ਵਿੱਚ ਰੱਖਕੇ ਆਪਣੇ ਆਪ ਨੂੰ ਸੁੰਦਰ ਬਣਾਉਂਦੀਆਂ ਸਨ। ਉਨ੍ਹਾਂ ਨੇ ਆਪਣੇ ਪਤੀਆਂ ਦੇ ਅਧਿਕਾਰ ਨੂੰ ਸਵੀਕਾਰਿਆ ਸੀ।
ਪਰਕਾਸ਼ ਦੀ ਪੋਥੀ 21:2
ਮੈਂ ਸਵਰਗ ਤੋਂ ਪਰਮੇਸ਼ੁਰ ਵੱਲੋਂ ਨਿਕਲ ਕੇ ਥੱਲੇ ਆ ਰਹੇ ਪਵਿੱਤਰ ਸ਼ਹਿਰ ਨੂੰ ਵੀ ਦੇਖਿਆ। ਇਹ ਪਵਿੱਤਰ ਸ਼ਹਿਰ ਨਵਾਂ ਯਰੂਸ਼ਲਮ ਹੈ। ਇਸ ਨੂੰ ਲਾੜੇ ਲਈ ਲਾੜੀ ਦੀ ਤਰ੍ਹਾਂ ਸਜਾਇਆ ਗਿਆ ਸੀ।
ਪਰਕਾਸ਼ ਦੀ ਪੋਥੀ 21:19
ਸ਼ਹਿਰ ਦੀਆਂ ਕੰਧਾਂ ਦੀ ਨੀਂਹ ਦੇ ਪੱਥਰ ਕਈ ਤਰ੍ਹਾਂ ਦੇ ਕੀਮਤੀ ਜਵਾਹਰਾਂ ਨਾਲ ਸਜਾਏ ਹੋਏ ਸਨ। ਪਹਿਲਾ ਨੀਂਹ ਦਾ ਪੱਥਰ ਬਦਾਮੀ ਰੰਗ ਦਾ ਸੀ। ਦੂਸਰਾ ਨੀਲਮ ਦਾ, ਤੀਸਰਾ ਦੁਧੀਆ ਅਕੀਕ ਦਾ,
Occurences : 10
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்