ਮੱਤੀ 5:14
“ਤੁਸੀਂ ਜਗਤ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਤੇ ਬਣਿਆ ਹੋਇਆ ਹੈ ਉਸ ਨੂੰ ਲਕੋਇਆ ਨਹੀਂ ਜਾ ਸੱਕਦਾ।
ਮੱਤੀ 13:35
ਇਹ ਉਵੇਂ ਸੀ ਜਿਹੜਾ ਬਚਨ ਨਬੀ ਨੇ ਕੀਤਾ ਸੀ ਕਿ: “ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ, ਜਿਹੜੀਆਂ ਕਿ ਦੁਨੀਆਂ ਦੇ ਮੁੱਢ ਤੋਂ ਗੁਪਤ ਰਹੀਆਂ ਹਨ।”
ਮੱਤੀ 13:44
ਖਜ਼ਾਨਿਆਂ ਅਤੇ ਮੋਤੀਆਂ ਬਾਰੇ ਦ੍ਰਿਸ਼ਟਾਂਤ “ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸ ਨੂੰ ਲੱਭ ਲਿਆ, ਉਸ ਨੇ ਇਸ ਨੂੰ ਖੇਤ ਵਿੱਚ ਫ਼ੇਰ ਦੱਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸ ਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ।
ਮੱਤੀ 13:44
ਖਜ਼ਾਨਿਆਂ ਅਤੇ ਮੋਤੀਆਂ ਬਾਰੇ ਦ੍ਰਿਸ਼ਟਾਂਤ “ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸ ਨੂੰ ਲੱਭ ਲਿਆ, ਉਸ ਨੇ ਇਸ ਨੂੰ ਖੇਤ ਵਿੱਚ ਫ਼ੇਰ ਦੱਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸ ਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ।
ਮੱਤੀ 25:25
ਇਸ ਲਈ ਮੈਂ ਡਰਦਾ ਸਾਂ। ਮੈਂ ਗਿਆ ਅਤੇ ਤੁਹਾਡਾ ਧਨ ਧਰਤੀ ਵਿੱਚ ਲਕੋ ਦਿੱਤਾ। ਆਹ ਰਿਹਾ ਤੁਹਾਡਾ ਧਨ ਦਾ ਤੋੜਾ।
ਲੋਕਾ 18:34
ਰਸੂਲਾਂ ਨੇ ਉਸਦੀ ਗੱਲ ਨੂੰ ਸਮਝਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਮਝ ਨਾ ਸੱਕੇ, ਉਨ੍ਹਾਂ ਲਈ ਅਰਥ ਗੁਪਤ ਰੱਖਿਆ ਗਿਆ ਸੀ।
ਲੋਕਾ 19:42
ਉਸ ਨੇ ਯਰੂਸ਼ਲਮ ਨੂੰ ਆਖਿਆ, “ਕਾਸ਼ ਕਿ ਤੂੰ ਅੱਜ ਇਹ ਜਾਣਦਾ ਕਿ ਤੇਰੇ ਲਈ ਕਿਹੜੀਆਂ ਗੱਲਾਂ ਸ਼ਾਂਤੀ ਲਿਆਉਣਗੀਆਂ। ਪਰ ਤੂੰ ਇਸ ਨੂੰ ਨਹੀਂ ਜਾਣ ਸੱਕਦਾ ਕਿਉਂਕਿ ਇਹ ਤੈਥੋਂ ਲੁਕੀਆਂ ਹੋਈਆਂ ਹਨ।
ਯੂਹੰਨਾ 8:59
ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਤੇ ਸੁੱਟਣ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁਕ ਗਿਆ ਅਤੇ ਮੰਦਰ ਛੱਡ ਕੇ ਚੱਲਾ ਗਿਆ।
ਯੂਹੰਨਾ 12:36
ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਵਿੱਚ ਵਿਸ਼ਵਾਸ ਕਰੋ। ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋਂ।” ਇਹ ਸਭ ਕਹਿਣ ਤੋਂ ਬਾਦ ਯਿਸੂ ਅਜਿਹੀ ਜਗ਼੍ਹਾ ਉੱਤੇ ਚੱਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸੱਕਣ।
ਯੂਹੰਨਾ 19:38
ਯਿਸੂ ਨੂੰ ਦਫ਼ਨਾਉਣਾ ਇਸ ਤੋਂ ਬਾਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂ ਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲੋਥ ਨੂੰ ਉੱਥੋਂ ਲੈ ਗਿਆ।
Occurences : 16
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்