ਮੱਤੀ 24:7
ਇੱਕ ਕੌਮ ਦੂਜੀ ਕੌਮ ਉੱਪਰ ਹੀ ਇੱਕ ਪਾਤਸ਼ਾਹੀ ਦੂਜੀ ਉੱਪਰ ਚੜ੍ਹਾਈ ਕਰੇਗੀ। ਬਹੁਤ ਥਾਵਾਂ ਉੱਤੇ ਅਕਾਲ ਪੈਣਗੇ ਅਤੇ ਭੂਚਾਲ ਆਉਣਗੇ।
ਮਰਕੁਸ 13:8
ਕਿਉਂਕਿ ਇੱਕ ਕੌਮ ਦੂਜੀ ਕੌਮ ਦੇ ਵਿਰੁੱਧ ਲੜੇਗੀ, ਇੱਕ ਰਾਜ ਇੱਕ ਰਾਜ ਦੂਜੇ ਰਾਜ ਦੇ ਵਿਰੁੱਧ ਲੜੇਗਾ। ਅਤੇ ਇੱਕ ਵਕਤ ਆਵੇਗਾ ਜਦੋਂ ਲੋਕਾਂ ਕੋਲ ਖਾਣ ਲਈ ਕੁਝ ਵੀ ਨਹੀਂ ਹੋਵੇਗਾ। ਧਰਤੀ ਦੇ ਵੱਖ-ਵੱਖ ਭਾਗਾਂ ਵਿੱਚ ਭੂਚਾਲ ਆਉਣਗੇ। ਇਹ ਗੱਲਾਂ ਸੂਤਕ ਦੇ ਦਰਦ ਵਰਗੀਆਂ ਹੋਣਗੀਆਂ।
ਲੋਕਾ 4:25
“ਜੋ ਮੈਂ ਆਖ ਰਿਹਾ ਹਾਂ ਉਹ ਸੱਚ ਹੈ ਕਿ ਏਲੀਯਾਹ ਦੇ ਸਮੇਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ। ਇਸਰਾਏਲ ਵਿੱਚ ਅਜਿਹਾ ਕਾਲ ਪਿਆ ਕਿ, ਉਸ ਸਮੇਂ ਉੱਥੇ ਬਹੁਤ ਵਿਧਵਾਵਾਂ ਸਨ।
ਲੋਕਾ 15:14
ਉਸ ਕੋਲ ਜਿੰਨੀ ਵੀ ਪੂੰਜੀ ਸੀ ਉਸ ਨੇ ਸਭ ਖਰਚ ਦਿੱਤੀ। ਉਸਤੋਂ ਬਾਅਦ, ਉਸ ਦੇਸ਼ ਵਿੱਚ ਭਾਰੀ ਕਾਲ ਪੈ ਗਿਆ। ਛੋਟਾ ਪੁੱਤਰ ਔਖੀ ਹਾਲਤ ਵਿੱਚ ਸੀ ਕਿਉਂਕਿ ਉਸ ਕੋਲ ਨਾ ਤਾਂ ਕੋਈ ਪੈਸਾ ਸੀ ਅਤੇ ਨਾ ਹੀ ਖਾਣ ਲਈ ਭੋਜਨ।
ਲੋਕਾ 15:17
“ਤਾਂ ਉਸ ਲੜਕੇ ਨੂੰ ਮਹਿਸੂਸ ਹੋਇਆ ਕਿ ਉਹ ਕਿੰਨਾ ਮੂਰਖ ਸੀ। ਉਸ ਨੇ ਸੋਚਿਆ, ‘ਮੇਰੇ ਪਿਤਾ ਦੇ ਨੋਕਰਾਂ ਕੋਲ ਵੀ ਖਾਣ ਲਈ ਬਹੁਤ ਭੋਜਨ ਹੈ, ਪਰ ਮੈਂ ਇੱਥੇ ਭੁੱਖ ਨਾਲ ਮਰ ਰਿਹਾ ਹਾਂ।
ਲੋਕਾ 21:11
ਇੱਥੇ ਬਹੁਤ ਵੱਡੇ ਭੁਚਾਲ ਆਉਣਗੇ, ਕਾਲ ਪੈਣਗੇ ਅਤੇ ਵੱਖ-ਵੱਖ ਥਾਵਾਂ ਤੇ ਮਹਾਮਾਰੀ ਪਵੇਗੀ, ਕੁਝ ਡਰਾਉਣੀਆਂ ਗੱਲਾਂ ਵਾਪਰਨਗੀਆਂ ਕੁਝ ਮਹਾਨ ਨਿਸ਼ਾਨ ਲੋਕਾਂ ਨੂੰ ਚੇਤਾਵਨੀ ਦੇਣ ਲਈ ਅਕਾਸ਼ ਤੋਂ ਆਉਣਗੇ।
ਰਸੂਲਾਂ ਦੇ ਕਰਤੱਬ 7:11
ਪਰ ਫ਼ਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ, ਜ਼ਮੀਨ ਇੰਨੀ ਸੁੱਕ ਗਈ ਕਿ ਅਨਾਜ ਨਾ ਉੱਗ ਸੱਕਿਆ। ਨਤੀਜਾ, ਲੋਕਾਂ ਨੂੰ ਬਹੁਤ ਕਸ਼ਟ ਝੱਲਣੇ ਪਏ। ਸਾਡੇ ਪਿਉ-ਦਾਦਿਆਂ ਨੂੰ ਉੱਥੇ ਖਾਣ ਨੂੰ ਕੁਝ ਨਾ ਲੱਭਿਆ।
ਰਸੂਲਾਂ ਦੇ ਕਰਤੱਬ 11:28
ਉਨ੍ਹਾਂ ਵਿੱਚੋਂ ਇੱਕ ਨਬੀ ਜਿਸ ਦਾ ਨਾਂ ਆਗਬੁਸ ਸੀ ਉੱਠਿਆ ਅਤੇ ਉੱਠ ਕੇ ਪਵਿੱਤਰ ਆਤਮਾ ਦੇ ਰਾਹੀਂ ਇਹ ਦੱਸਿਆ, “ਇੱਥੇ ਸਾਰੀ ਧਰਤੀ ਤੇ ਬਹੁਤ ਵੱਡਾ ਕਾਲ ਪਵੇਗਾ।” (ਜਦੋਂ ਕਲੌਦਿਯਸ ਬਾਦਸ਼ਾਹ ਸੀ, ਅਸਲ ਵਿੱਚ ਇਹ ਕਾਲ ਵਾਪਰਿਆ।)
ਰੋਮੀਆਂ 8:35
ਕੀ ਕੋਈ ਚੀਜ਼ ਸਾਨੂੰ ਮਸੀਹ ਦੇ ਪਿਆਰ ਤੋਂ ਜੁਦਾ ਕਰ ਸੱਕਦੀ ਹੈ? ਨਹੀਂ। ਕੀ ਕਸ਼ਟ ਸਾਨੂੰ ਉਸਤੋਂ ਅਲੱਗ ਕਰ ਸੱਕਦੇ ਹਨ? ਨਹੀਂ। ਕੀ ਮੁਸ਼ਕਿਲਾਂ ਜਾਂ ਦੰਡ ਸਾਨੂੰ ਮਸੀਹ ਦੇ ਪ੍ਰੇਮ ਤੋਂ ਵੱਖ ਕਰ ਸੱਕਦੇ ਹਨ? ਨਿਸ਼ਚਿਤ ਹੀ ਨਹੀਂ। ਜੇਕਰ ਸਾਡੇ ਕੋਲ ਅੰਨ ਖਾਣ ਨੂੰ ਤੇ ਪਾਉਣ ਨੂੰ ਕੱਪੜੇ ਨਾ ਰਹੇ ਤਾਂ ਕੀ ਅਜਿਹੀਆਂ ਤੰਗੀਆਂ ਸਾਨੂੰ ਮਸੀਹ ਤੋਂ ਦੂਰ ਕਰ ਸੱਕਦੀਆਂ ਹਨ? ਨਹੀਂ! ਕੀ ਖਤਰਾ ਅਤੇ ਮੌਤ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰ ਸੱਕਦੇ ਹਨ? ਨਹੀਂ।
੨ ਕੁਰਿੰਥੀਆਂ 11:27
ਮੈਂ ਸਖਤ ਅਤੇ ਥਕਾ ਦੇਣ ਵਾਲਾ ਕਾਰਜ ਵੀ ਕੀਤਾ ਹੈ। ਮੈਂ ਬਹੁਤ ਵਾਰ ਬਿਨ ਨੀਂਦੋਂ ਗਿਆ। ਮੈਂ ਭੁੱਖ ਅਤੇ ਪਿਆਸ ਮਹਿਸੂਸ ਕੀਤੀ। ਬਹੁਤ ਵਾਰੀ ਮੇਰੇ ਕੋਲ ਖਾਣ ਲਈ ਭੋਜਨ ਨਹੀਂ ਸੀ। ਮੈਂ ਕੱਪੜਿਆਂ ਤੋਂ ਬਿਨਾ ਸਰਦੀ ਸਹਾਰੀ ਹੈ।
Occurences : 12
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்