ਮੱਤੀ 27:56
ਮਰਿਯਮ ਮਗਦਲੀਨੀ, ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ।
ਮੱਤੀ 27:61
ਮਰਿਯਮ ਮਗਦਲੀਨੀ ਅਤੇ ਮਰਿਯਮ ਨਾਉਂ ਦੀ ਦੂਜੀ ਔਰਤ ਉੱਥੇ ਹੀ ਕਬਰ ਦੇ ਸਾਹਮਣੇ ਬੈਠੀਆਂ ਰਹੀਆਂ।
ਮੱਤੀ 28:1
ਯਿਸੂ ਦਾ ਪੁਨਰ ਉਥਾਨ ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ।
ਮਰਕੁਸ 15:40
ਕੁਝ ਔਰਤਾਂ ਥੋੜੀ ਦੂਰੀ ਤੇ ਖੜ੍ਹੀਆਂ ਇਹ ਵੇਖ ਰਹੀਆਂ ਸਨ। ਉਨ੍ਹਾਂ ਵਿੱਚ ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਅਤੇ ਯੋਸੇਸ ਦੀ ਮਾਂ ਮਰਿਯਮ ਸਨ ਯਾਕੂਬ ਛੋਟਾ ਪੁੱਤਰ ਸੀ।
ਮਰਕੁਸ 15:47
ਮਰਿਯਮ ਮਗਦਲੀਨੀ ਅਤੇ ਯੋਸੇਸ ਦੀ ਮਾਤਾ ਮਰਿਯਮ ਉਸ ਜਗ੍ਹਾ ਨੂੰ ਵੇਖ ਰਹੀਆਂ ਸਨ ਜਿੱਥੇ ਕਿ ਯਿਸੂ ਨੂੰ ਰੱਖਿਆ ਗਿਆ ਸੀ।
ਮਰਕੁਸ 16:1
ਇਹ ਖਬਰ ਕਿ ਯਿਸੂ ਮੁੜ ਜੀਅ ਉੱਠਿਆ ਸਬਤ ਤੋਂ ਅਗਲੇ ਦਿਨ, ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਦੀ ਮਾਤਾ ਮਰਿਯਮ ਕੁਝ ਅਤਰ ਖਰੀਦ ਲਿਆਈਆਂ ਉਹ ਆਕੇ ਉਨ੍ਹਾਂ ਨੂੰ ਉਸ ਦੇ ਸਰੀਰ ਤੇ ਪਾਉਣਾ ਚਾਹੁੰਦੀਆਂ ਸਨ।
ਮਰਕੁਸ 16:9
ਕੁਝ ਚੇਲਿਆਂ ਨੇ ਯਿਸੂ ਨੂੰ ਵੇਖਿਆ ਹਫ਼ਤੇ ਦੇ ਪਹਿਲੇ ਦਿਨ, ਤੜਕੇ, ਯਿਸੂ ਪਹਿਲਾਂ ਮਰਿਯਮ ਮਗਦਲੀਨੀ ਅੱਗੇ ਪ੍ਰਗਟ ਹੋਇਆ ਜਿਸ ਵਿੱਚੋਂ ਉਸ ਨੇ ਸੱਤ ਭੂਤਾਂ ਨੂੰ ਕੱਢਿਆ ਸੀ।
ਲੋਕਾ 8:2
ਕੁਝ ਔਰਤਾਂ ਵੀ ਉਸ ਦੇ ਨਾਲ ਸਨ ਜਿਨ੍ਹਾਂ ਨੂੰ ਉਸ ਨੇ ਉਨ੍ਹਾਂ ਦੇ ਰੋਗਾਂ ਅਤੇ ਭਰਿਸ਼ਟ ਆਤਮਿਆਂ ਤੋਂ ਮੁਕਤ ਕੀਤਾ ਸੀ। ਉੱਥੇ ਉਨ੍ਹਾਂ ਵਿੱਚਕਾਰ ਮਰਿਯਮ ਮਗਦਲੀਨੀ ਨਾਂ ਦੀ ਔਰਤ ਵੀ ਸੀ। ਉਸ ਨੂੰ ਸੱਤ ਭੂਤ ਚਿੰਬੜੇ ਹੋਏ ਸਨ। ਯਿਸੂ ਨੇ ਉਨ੍ਹਾਂ ਭੂਤਾਂ ਨੂੰ ਉਸ ਵਿੱਚੋਂ ਕੱਢਿਆ ਸੀ।
ਲੋਕਾ 24:10
ਇਹ ਔਰਤਾਂ ਮਰਿਯਮ ਮਗਦਲੀਨੀ, ਯੋਆਨਾ ਅਤੇ ਯਾਕੂਬ ਦੀ ਮਾਂ ਅਤੇ ਕੁਝ ਹੋਰ ਔਰਤਾਂ ਸਨ। ਉਨ੍ਹਾਂ ਨੇ ਇਹ ਗੱਲਾਂ ਰਸੂਲਾਂ ਨੂੰ ਕਹੀਆਂ।
ਯੂਹੰਨਾ 19:25
ਯਿਸੂ ਦੀ ਮਾਤਾ ਉਸਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖਲੋਤੀਆਂ ਸਨ।
Occurences : 12
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்