ਮਰਕੁਸ 5:14
ਜਿਹੜੇ ਆਦਮੀ ਉੱਥੇ ਸੂਰਾਂ ਨੂੰ ਚਰਵਾ ਅਤੇ ਉਨ੍ਹਾਂ ਰੱਖਵਾਲੀ ਕਰ ਰਹੇ ਸਨ ਨੱਸ ਗਏ ਅਤੇ ਨੱਸਦੇ ਹੋਏ ਸ਼ਹਿਰਾਂ ਅਤੇ ਖੇਤਾਂ ਵਿੱਚ ਜਾਕੇ ਉਨ੍ਹਾਂ ਨੇ ਲੋਕਾਂ ਨੂੰ ਇਹ ਸਾਰਾ ਹਾਲ ਜਾ ਸੁਣਾਇਆ। ਲੋਕ ਵੇਖਣ ਲਈ ਆਏ ਕਿ ਕੀ ਵਾਪਰਿਆ ਸੀ।
ਮਰਕੁਸ 5:19
ਪਰ ਯਿਸੂ ਨੇ ਉਸ ਨੂੰ ਆਪਣੇ ਨਾਲ ਆਉਣ ਦੀ ਇਜਾਜ਼ਤ ਨਾ ਦਿੱਤੀ ਅਤੇ ਕਿਹਾ, “ਤੂੰ ਆਪਣੇ ਪਰਿਵਾਰ ਅਤੇ ਸੰਗੀ-ਸਾਥੀਆਂ ਵਿੱਚ ਜਾ। ਤੂੰ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕੀਤਾ ਹੈ। ਉਨ੍ਹਾਂ ਨੂੰ ਦੱਸ ਕਿ ਉਹ ਤੇਰੇ ਤੇ ਮਿਹਰਬਾਨ ਹੋਇਆ ਹੈ।”
ਯੂਹੰਨਾ 4:25
ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਮਸੀਹਾ ਅਖਵਾਉਣ ਵਾਲਾ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕਾਸੇ ਦੀ ਵਿਆਖਿਆ ਕਰੇਗਾ।”
ਯੂਹੰਨਾ 5:15
ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸਨੇ ਮੈਨੂੰ ਰਾਜੀ ਕੀਤਾ ਸੀ, ਉਹ ਯਿਸੂ ਸੀ।
ਯੂਹੰਨਾ 16:13
ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣਦਾ ਹੈ ਅਤੇ ਉਹ ਤੁਹਾਨੂੰ, ਦੱਸੇਗਾ ਕਿ ਕੀ ਵਾਪਰੇਗਾ।
ਯੂਹੰਨਾ 16:14
ਸਚਿਆਈ ਦਾ ਆਤਮਾ ਮੈਨੂੰ ਮਹਿਮਾ ਲਿਆਵੇਗਾ। ਕਿਵੇਂ? ਉਹ ਮੇਰੇ ਕੋਲੋਂ ਚੀਜ਼ਾਂ ਲਵੇਗਾ ਅਤੇ ਤੁਹਾਨੂੰ ਪ੍ਰਕਾਸ਼ਿਤ ਕਰੇਗਾ।
ਯੂਹੰਨਾ 16:15
ਉਹ ਸਭ ਕੁਝ ਜੋ ਪਿਤਾ ਨਾਲ ਸੰਬੰਧਿਤ ਹੈ, ਮੇਰਾ ਹੈ। ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਡੇ ਅੱਗੇ ਪ੍ਰਗਟ ਕਰੇਗਾ।
ਯੂਹੰਨਾ 16:25
ਜਗਤ ਉੱਤੇ ਤੁਹਾਡੀ ਜਿੱਤ “ਮੈਂ ਤੁਹਾਨੂੰ ਇਹ ਗੱਲਾਂ ਦੱਸਣ ਲਈ ਸੰਕੇਤਕ ਭਾਸ਼ਾ ਇਸਤੇਮਾਲ ਕੀਤੀ ਹੈ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਸੰਕੇਤਕ ਟਿੱਪਣੀ ਦਾ ਇਸਤੇਮਾਲ ਨਹੀਂ ਕਰਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬੜੇ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗ਼ਾ।
ਰਸੂਲਾਂ ਦੇ ਕਰਤੱਬ 14:27
ਜਦੋਂ ਉੱਥੇ ਦੋਨੋਂ ਪਹੁੰਚੇ, ਉਨ੍ਹਾਂ ਨੇ ਕਲੀਸਿਯਾ ਨੂੰ ਇਕੱਠੇ ਕੀਤਾ ਅਤੇ ਉਨ੍ਹਾਂ ਨੂੰ ਉਹ ਗੱਲਾਂ ਦੱਸੀਆਂ ਜਿਹੜੀਆਂ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ। ਅਤੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਨੇ ਦਰਵਾਜ਼ਾ ਖੋਲ੍ਹਿਆ ਹੈ ਤਾਂ ਜੋ ਗੈਰ ਕੌਮਾਂ ਦੇ ਲੋਕ ਵੀ ਨਿਹਚਾ ਕਰ ਸੱਕਣ।”
ਰਸੂਲਾਂ ਦੇ ਕਰਤੱਬ 15:4
ਫ਼ਿਰ ਪੌਲੁਸ, ਬਰਨਬਾਸ ਅਤੇ ਹੋਰ ਦੂਜੇ ਲੋਕ ਵੀ ਯਰੂਸ਼ਲਮ ਵਿੱਚ ਪਹੁੰਚੇ। ਰਸੂਲਾਂ, ਬਜ਼ੁਰਗਾਂ ਅਤੇ ਸਾਰੇ ਨਿਹਚਾਵਾਨਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਉਹ ਸਭ ਗੱਲਾਂ ਕਹੀਆਂ ਜੋ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ।
Occurences : 18
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்