ਮੱਤੀ 18:7
ਉਨ੍ਹਾਂ ਲੋਕਾਂ ਉੱਤੇ ਹਾਏ ਜੋ ਲੋਕਾਂ ਤੋਂ ਪਾਪ ਕਰਾਉਣ ਦਾ ਕਾਰਣ ਬਣਦੇ ਹਨ। ਇਹ ਗੱਲਾਂ ਜ਼ਰੂਰ ਵਾਪਰਨੀਆਂ ਚਾਹੀਦੀਆਂ ਹਨ। ਪਰ ਉਸ ਵਿਅਕਤੀ ਤੇ ਹਾਏ ਜੋ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਣਦਾ ਹੈ।
ਲੋਕਾ 14:18
ਪਰ ਸਾਰੇ ਮਹਿਮਾਨਾਂ ਨੇ ਆਖਿਆ ਕਿ ਉਹ ਨਹੀਂ ਆ ਸੱਕਦੇ। ਹਰ ਇੱਕ ਆਦਮੀ ਨੇ ਕੋਈ ਨਾ ਕੋਈ ਬਹਾਨਾ ਲਗਾ ਦਿੱਤਾ। ਪਹਿਲੇ ਆਦਮੀ ਨੇ ਕਿਹਾ, ‘ਮੈਂ ਹੁਣੇ-ਹੁਣੇ ਜ਼ਮੀਨ ਖਰੀਦੀ ਹੈ ਤੇ ਮੈਂ ਉਹ ਜਾਕੇ ਵੇਖਣੀ ਹੈ। ਇਸ ਲਈ ਕਿਰਪਾ ਕਰਕੇ ਮੈਨੂੰ ਖਿਮਾ ਕਰਨਾ।’
ਲੋਕਾ 21:23
“ਇਹ ਸਮਾਂ ਗਰਭਵਤੀ ਔਰਤਾਂ ਵਾਸਤੇ ਬੜਾ ਵਿਕਰਾਲ ਹੋਵੇਗਾ, ਅਤੇ ਉਨ੍ਹਾਂ ਮਾਵਾਂ ਵਾਸਤੇ ਵੀ, ਜਿਨ੍ਹਾਂ ਕੋਲ ਦੁੱਧ ਪੀਂਦੇ ਨਿਆਣੇ ਹਨ। ਕਿਉਂਕਿ ਇਸ ਧਰਤੀ ਤੇ ਬਹੁਤ ਮਾੜਾ ਸਮਾਂ ਆਉਣ ਵਾਲਾ ਹੈ। ਪਰਮੇਸ਼ੁਰ ਇਨ੍ਹਾਂ ਲੋਕਾਂ ਨਾਲ ਬੜੇ ਕਰੋਧ ਵਿੱਚ ਹੋਵੇਗਾ।
ਰੋਮੀਆਂ 13:5
ਇਸ ਲਈ ਤੁਹਾਨੂੰ ਉੱਚ ਅਧਿਕਾਰੀਆਂ ਦੇ ਹੁਕਮਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਆਗਿਆ ਦਾ ਅਵੱਸ਼ ਪਾਲਣ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਤੁਸੀਂ ਨਹੀਂ ਮੰਨਦੇ ਤਾਂ ਤੁਸੀਂ ਸਜ਼ਾ ਦੇ ਭਾਗੀ ਹੋ, ਤੁਹਾਨੂੰ ਇਸ ਲਈ ਵੀ ਆਗਿਆ ਮੰਨਣੀ ਚਾਹੀਦੀ ਹੈ ਕਿਉਂਕਿ ਤੁਸੀਂ ਜਾਣਦੇ ਹੋ ਕਿ ਇਹੀ ਠੀਕ ਹੈ।
੧ ਕੁਰਿੰਥੀਆਂ 7:26
ਇਹ ਮੁਸ਼ਕਿਲਾਂ ਭਰਿਆ ਸਮਾਂ ਹੈ। ਇਸ ਲਈ ਮੇਰੇ ਵਿੱਚਾਰ ਵਿੱਚ ਤੁਹਾਡੇ ਲਈ ਜਿਵੇਂ ਹੋ, ਉਵੇਂ ਹੀ ਰਹਿਣਾ ਚੰਗਾ ਹੈ।
੧ ਕੁਰਿੰਥੀਆਂ 7:37
ਪਰ ਜੇਕਰ ਕਿਸੇ ਦੂਸਰੇ ਵਿਅਕਤੀ ਨੇ ਆਪਣੇ ਮਨ ਵਿੱਚ ਦ੍ਰਿੜ੍ਹਤਾ ਨਾਲ ਨਿਸ਼ਚਾ ਕੀਤਾ ਹੈ ਕਿ ਵਿਆਹ ਦੀ ਕੋਈ ਜ਼ਰੂਰਤ ਨਹੀਂ ਹੈ, ਤਾਂ ਉਹ, ਜੋ ਵੀ ਚਾਹੁੰਦਾ ਹੈ, ਕਰਨ ਵਾਸਤੇ ਸੁਤੰਤਰ ਹੈ। ਜੇਕਰ ਉਹ ਵਿਅਕਤੀ ਆਪਣੇ ਮਨ ਵਿੱਚ ਨਿਸ਼ਚਾ ਕਰਦਾ ਹੈ ਕਿ ਉਹ ਆਪਣੀ ਧੀ ਦਾ ਵਿਆਹ ਨਹੀਂ ਕਰੇਗਾ, ਤਾਂ ਉਹ ਇੱਕ ਸਹੀ ਗੱਲ ਕਰ ਰਿਹਾ ਹੈ।
੧ ਕੁਰਿੰਥੀਆਂ 9:16
ਹਾਲਾਂ ਕਿ ਮੈਂ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹਾਂ ਪਰ ਇਹ ਮੇਰੇ ਵਾਸਤੇ ਸ਼ੇਖੀ ਮਾਰਨ ਦਾ ਕਾਰਣ ਨਹੀਂ ਹੈ। ਸ਼ੁਭ ਸਮਾਚਾਰ ਦਾ ਪ੍ਰਚਾਰ ਕਰਨਾ ਤਾਂ ਮੇਰਾ ਫ਼ਰਜ਼ ਹੈ ਜੋ ਮੇਰੇ ਲਈ ਅਨਿਵਾਰੀ ਹੈ। ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਨਾ ਕਰਾਂ ਤਾਂ ਇਹ ਮੇਰੇ ਲਈ ਬਹੁਤ ਬੁਰੀ ਗੱਲ ਹੋਵੇਗੀ।
੨ ਕੁਰਿੰਥੀਆਂ 6:4
ਪਰ ਅਸੀਂ ਇਸ ਤਰ੍ਹਾਂ ਨਾਲ ਇਹ ਦਰਸ਼ਾਉਂਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਸੇਵਕ ਹਾਂ; ਬਹੁਤ ਸਾਰੀਆਂ ਸਖਤ ਗੱਲਾਂ ਵਿੱਚ ਦੁੱਖ ਪ੍ਰਵਾਨ ਕਰਨ ਵਿੱਚ, ਮੁਸ਼ਕਿਲਾਂ ਅਤੇ ਸਮੱਸਿਆਵਾਂ ਵਿੱਚ।
੨ ਕੁਰਿੰਥੀਆਂ 9:7
ਹਰ ਆਦਮੀ ਨੂੰ ਉਹੀ ਦੇਣਾ ਚਾਹੀਦਾ ਹੈ ਜੋ ਕੁਝ ਵੀ ਉਸ ਨੇ ਆਪਣੇ ਦਿਲ ਵਿੱਚ ਨਿਸ਼ਚਿਤ ਕੀਤਾ ਹੈ। ਕਿਸੇ ਨੂੰ ਵੀ ਉਦਾਸੀ ਨਾਲ ਨਹੀਂ ਦੇਣਾ ਚਾਹੀਦਾ। ਪਰਮੇਸ਼ੁਰ ਉਸੇ ਨੂੰ ਪਿਆਰ ਕਰਦਾ ਹੈ ਜੋ ਪਿਆਰ ਨਾਲ ਦਿੰਦਾ ਹੈ।
Occurences : 18
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்